ਗੁਰਦਾਸਪੁਰ, 18 ਅਪ੍ਰੈਲ (ਸਰਬਜੀਤ ਸਿੰਘ)– ਮਾਨਯੋਗ ਮੁੱਖ ਮੰਤਰੀ, ਪੰਜਾਬ ਵੱਲੋਂ ਐਲਾਨੇ “ਯੁੱਧ ਨਸ਼ੇ ਦੇ ਵਿਰੁੱਧ” ਮੁਹਿੰਮ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਸ, ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਸ, ਬਾਰਡਰ ਰੇਂਜ, ਅੰਮ੍ਰਿਤਸਰ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾ ਅਨੁਸਾਰ ਅੱਜ ਜਿਲ੍ਹਾ ਗੁਰਦਾਸਪੁਰ ਪੁਲਸ ਵੱਲੋਂ ਕੇਂਦਰੀ ਜੇਲ੍ਹ, ਗੁਰਦਾਸਪੁਰ ਦੀ ਨਿਯਮਾਂ ਅਨੁਸਾਰ ਅਚਨਚੇਤ ਚੈਕਿੰਗ ਕੀਤੀ ਗਈ, ਜੋ ਅਚਨਚੇਤ ਚੈਕਿੰਗ ਵਿੱਚ ਕਪਤਾਨ ਪੁਲਸ, ਸਥਾਨਿਕ ਅਤੇ ਇੰਨਵੈਸਟੀਗੇਸ਼ਨ ਗੁਰਦਾਸਪੁਰ ਦੀ ਦੇਖ-ਰੇਖ ਵਿੱਚ ਵੱਖ-ਵੱਖ ਟੀਮਾਂ ਬਣਾਈਆਂ ਗਈਆਂ, ਜਿਸ ਵਿੱਚ 04 ਜੀ.ਓ., 90 ਐਨ.ਜੀ.ਓ/ਈ.ਪੀ.ਓ ਸ਼ਾਮਿਲ ਹੋਏ। ਕੇਂਦਰੀ ਜੇਲ੍ਹ, ਗੁਰਦਾਸਪੁਰ ਦੀ ਚੈਕਿੰਗ ਦੌਰਾਨ 1 ਮੋਬਾਇਲ ਫੋਨ, ਚਾਰਜਰ, ਈਅਰਫੋਨ ਅਤੇ ਡਾਇਰੀ ਬਰਾਮਦ ਕੀਤੀ ਗਈ। ਜਿਸ ਦੇ ਸਬੰਧ ਵਿੱਚ ਜਾਬਤੇ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਕੇਂਦਰੀ ਜੇਲ੍ਹ, ਗੁਰਦਾਸਪੁਰ ਦੇ ਕਰਮਚਾਰੀਆਂ ਨੂੰ ਸੀਨੀਅਰ ਅਫਸਰਾਂ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਗਿਆ ਅਤੇ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ।


