ਫਿਲੌਰ, ਗੁਰਦਾਸਪੁਰ, 20 ਅਪ੍ਰੈਲ ( ਸਰਬਜੀਤ ਸਿੰਘ)– ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਇੱਕ ਵੱਡਾ ਗੁਰਮਤਿ ਸਮਾਗਮ ਕਰਵਾਇਆ ਗਿਆ ਅਖੰਡ ਪਾਠਾਂ ਦੇ ਭੋਗ ਪਾਏ ਗਏ ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ ਅਖੰਡ ਪਾਠ ਸ਼ਰਧਾਲੂਆਂ ਤੇ ਹੋਰ ਪੰਥਕ ਸ਼ਖਸ਼ੀਅਤਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸੀਰੀ ਪਾਓ ਦੇ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 8 ਸੰਪਟ ਦੋ ਸਮੇਤ ਜਪੁਜੀ ਸਾਹਿਬ ਟੋਟਲ 11 ਲੜੀਵਾਰ ਅਖੰਡ ਪਾਠ ਸਾਹਿਬ ਸ਼ਰਧਾਲੂਆਂ ਵੱਲੋਂ ਅਰੰਭ ਕਰਵਾਏ ਗਏ ਸਨ, ਭਾਈ ਖਾਲਸਾ ਨੇ ਅੱਜ ਸਮੂਹ ਅਖੰਡ ਪਾਠਾਂ ਦੇ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸ੍ਰਵਣ ਕਰਵਾਉਣ ਤੋਂ ਉਪਰੰਤ ਗੁਰਮਤਿ ਸਮਾਗਮ ਦੀ ਅਰੰਭਤਾ ਹੋਈ ਜਿਸ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਭਾਈ ਗੁਰਪ੍ਰੀਤ ਸਿੰਘ ਤੇ ਭਾਈ ਓਂਕਾਰ ਸਿੰਘ ਦੇ ਕੀਰਤਨੀ ਜਥੇ ਨੇ ਕਲਜੁਗ ਮਹਿ ਕੀਰਤਨ ਪ੍ਰਧਾਨਾ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਵਾਈ, ਇਸ ਮੌਕੇ ਤੇ ਕਥਾ ਵਿਚਾਰ ਕਰਦਿਆਂ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਕਿਹਾ ਸਮੂਹ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਹੋਣ, ਉਹਨਾਂ ਕਿਹਾ ਪੰਜਵੇਂ ਪਾਤਸ਼ਾਹ ਜਿਥੇ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਥਾਪਕ ਹਨ ਉਥੇ ਉਨ੍ਹਾਂ ਨੇ ਮਹਾਂਨ ਕੁਰਬਾਨੀ ਦਿੱਤੀ ਤੇ ਸੰਗਤਾਂ ਨੂੰ ਭਾਣਾ ਮੰਨਣ ਨਾਲ ਜੋੜਿਆ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ ਵਿੱਚ ਦਰਜਨ ਦੇ ਲਗਭਗ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਸੰਤਾਂ ਮਹਾਪੁਰਸ਼ਾਂ ਵੱਲੋਂ ਵੀ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਜਿਥੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ ਉਥੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਬੰਧੀ ਸੰਗਤਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਢੁਕਵੇਂ ਉਪਰਾਲੇ ਕੀਤੇ, ਭਾਈ ਖਾਲਸਾ ਨੇ ਸਮੂਹ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ ਤੇ ਸ਼ਖ਼ਸੀਅਤਾਂ ਦਾ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਭਾਈ ਜਸਬੀਰ ਸਿੰਘ ਗਰੇਵਾਲ ਲੁਧਿਆਣਾ ਨੇ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ , ਇਸ ਮੌਕੇ ਲੰਗਰ ਤਿਆਰ ਕਰਵਾਉਣ ਲਈ ਦੋ ਦਰਜਨ ਤੋਂ ਵੱਧ ਬੀਬੀਆਂ ਨੇ ਬੀਬੀ ਕਰਮਜੀਤ ਕੌਰ ਸੰਧੂ ਦੀ ਅਗਵਾਈ ਹੇਠ ਬਾਖੂਬੀ ਨਾਲ ਸੇਵਾ ਨਿਭਾਈ ਗਈ ।



