ਗੁਰਦਾਸਪੁਰ, 23 ਅਪ੍ਰੈਲ (ਸਰਬਜੀਤ ਸਿੰਘ)– ਜੰਮੂ ਕਸ਼ਮੀਰ ਦੇ ਪਹਿਲਗਾਮ’ਚ ਅੱਤਵਾਦੀਆਂ ਨੇ ਇੱਕ ਵੱਡੇ ਹਮਲੇ ਰਾਹੀਂ 28 ਸੈਲਾਨੀਆਂ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਅਤੇ 20 ਨੂੰ ਜ਼ਖ਼ਮੀ ਕਰ ਦਿੱਤਾ ਹੈ ਇਸ ਹਮਲੇ ਦੀ ਜ਼ਿੰਮੇਵਾਰੀ ਲਸ਼੍ਕਰੇ ਤੋਬਾ ਨਾਮ ਦੀ ਅੱਤਵਾਦੀ ਜਥੇਬੰਦੀ ਨੇ ਲਈ ਹੈ, ਇਸ ਹਮਲੇ ਦੀ ਦੇਸ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਇਲਾਵਾ ਕਈ ਧਾਰਮਿਕ, ਸਿਆਸੀ ਤੇ ਸਮਾਜਿਕ ਆਗੂਆ ਵਲੋਂ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕੀਤੀ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਸਰਕਾਰ ਇਹਨਾਂ ਹਮਲਿਆਂ ਦਾ ਪੱਕਾ ਹੱਲ ਲੱਭੇ ਅਤੇ ਇਸ ਵਾਸਤੇ ਜੰਮੂ ਕਸ਼ਮੀਰ ਵਿਚ ਵੱਡੀ ਗਿਣਤੀ ਵਿੱਚ ਸੁਰੱਖਿਆ ਫੋਰਸਾਂ ਨੂੰ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਆਉਣ ਵਾਲੇ ਸੈਲਾਨੀਆਂ ਤੇ ਆਮ ਨਾਗਰਿਕਾਂ ਦੀ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾ ਸਕੇ, ਭਾਵੇਂ ਕਿ ਇਸ ਘਟਨਾ ਦੀ ਸੀ ਆਈ ਨੂੰ ਸੌਪ ਦਿਤੀ ਗਈ ਹੈ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਆਪਣਾ ਵਿਦੇਸ਼ੀ ਦੌਰਾ ਵਿੱਚੇ ਛੱਡ ਕੇ ਦੇਸ਼ ਪਰਤ ਰਹੇ ਹਨ, ਜਦੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਘਟਨਾ ਸਥਾਨ ਪਹੁੰਚੇ ਹੋਏ ਹਨ,ਕਿਉਂਕਿ ਇਹ ਹਮਲਾ ਅਮਰਨਾਥ ਯਾਤਰਾ ਤੋਂ ਕੁਝ ਸਮਾਂ ਪਹਿਲਾਂ ਹੋਇਆ ਹੈ ਅਤੇ ਮਾਰਨ ਵਾਲਿਆਂ ਨੇ ਲੋਕਾਂ ਨੂੰ ਪੁੱਛ ਪੁੱਛ ਕੇ ਇੱਕ ਫਿਰਕੇ ਨੂੰ ਨਿਸ਼ਾਨਾ ਬਣਾ ਕੇ ਮਾਰਿਆ,ਜਿਸ ਤੋਂ ਸਾਫ਼ ਜ਼ਾਹਰ ਹੈ ਕਿ ਇਹ ਹਮਲਾ ਸੋਚੀਂ ਸਮਝੀ ਤੇ ਗਹਿਰੀ ਸਿਆਸਤ ਨਾਲ ਕੀਤੀ ਗਿਆ ਹੈ,ਦੇਸ ਦੇ ਲੋਕ ਜਿਥੇ ਇਸ ਮੰਦਭਾਗੀ ਘਟਨਾ ਦੀ ਨਿੰਦਾ ਕਰ ਰਹੇ ਹਨ, ਉਥੇ ਮੰਗ ਕਰ ਰਹੇ ਹਨ ,ਕਿ ਸਰਕਾਰ ਦੇਸ਼ ਦੇ ਸੈਲਾਨੀਆਂ ਤੇ ਜੰਮੂ ਕਸ਼ਮੀਰ ਦੇ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਨੂੰ ਯੌਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦੇਵੇ ਤਾਂ ਕਿ ਅਜਿਹੀ ਘਟਨਾ ਦੁਬਾਰਾ ਨਾ ਵਾਪਰ ਸਕੇ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਦੇ ਪਹਿਲ ਗਾਂਵ’ਚ ਅਤਿਵਾਦੀਆਂ ਵੱਲੋਂ 28 ਸੈਲਾਨੀਆਂ ਨੂੰ ਪੁੱਛ ਪੁੱਛ ਕੇ ਗੋਲੀਆਂ ਮਾਰਨ ਤੇ 20 ਨੂੰ ਜ਼ਖ਼ਮੀ ਕਰਨ ਵਾਲੀ ਮੱਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਅਤੇ ਸਰਕਾਰ ਤੋਂ ਜੰਮੂ ਕਸ਼ਮੀਰ ਵਿਚ ਸੈਲਾਨੀਆਂ ਦੀ ਜਾਂਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਅਮਰਨਾਥ ਯਾਤਰਾ ਤੋਂ ਪਹਿਲਾਂ ਹੋਏ ਇਸ ਹਮਲੇ ਪਿਛੇ ਡੂੰਗੀ ਸਾਜ਼ਿਸ਼ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ ਦੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਜੰਮੂ ਕਸ਼ਮੀਰ ਵਿਚ ਦਿੱਨ ਬ ਦਿਨ ਵਧ ਰਹੀਆਂ ਅੱਤਵਾਦੀ ਘਟਨਾਵਾਂ ਨੂੰ ਰੋਕਣ ਲਈ ਉਚ ਪੱਧਰੀ ਉਪਰਾਲੇ ਕੀਤੇ ਜਾਣ ਤਾਂ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾ ਸਕੇ । ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ , ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਰਵਿੰਦਰ ਸਿੰਘ ਟੁੱਟਕਲਾ ਆਦਿ ਆਗੂ ਹਾਜਰ ਸਨ ।


