ਗੁਰਦਾਸਪੁਰ, 26 ਅਪ੍ਰੈਲ (ਸਰਬਜੀਤ ਸਿੰਘ)– ਵਿਜੀਲੈਂਸ ਬਿਊਰੋ ਮੁੱਖੀ ਸਮੇਤ ਆਈ ਪੀ ਐਸ ਦੇ ਤਿੰਨ ਹੋਰ ਉੱਚ ਅਧਿਕਾਰੀਆਂ ਨੂੰ ਸਸਪੈਡ ਕਰਨਾ ਮੁੱਖ ਮੰਤਰੀ ਪੰਜਾਬ ਸਰਕਾਰ ਦਾ ਸ਼ਲਾਘਾਯੋਗ, ਲੋਕਾਂ ਦੀ ਮੰਗ ਦੇ ਨਾਲ ਨਾਲ ਭਿਰਸ਼ਟਾਚਾਰ ਨੂੰ ਠੱਲ੍ਹ ਪਾਉਣ ਵਾਲਾ ਸ਼ਲਾਘਾਯੋਗ ਫ਼ੈਸਲਾ ਕਿਹਾ ਜਾ ਸਕਦਾ ਹੈ ਕਿਉਂਕਿ ਵਿਜੀਲੈਂਸ ਬਿਊਰੋ ਦਾ ਮੁੱਖ ਕੰਮ ਤੇ ਡਿਊਟੀ ਭਿਰਸ਼ਟਾਚਾਰ’ਚ ਕਰੈਪਟ ਹਰ ਪ੍ਰਕਾਰ ਦੇ ਸਰਕਾਰੀ ਤੇ ਗੈਰ ਸਰਕਾਰੀ ਲੋਕਾਂ ਨੂੰ ਕਾਬੂ ਕਰਨਾ ਹੁੰਦਾ ਹੈ,ਪਰ ਜੇ ਚੋਰ ਕੁਤੀ ਰਲ ਜਾਣ ਵਾਲੇ ਮੁਹਾਵਰੇ ਮੁਤਾਬਿਕ ਵਿਜੀਲੈਂਸ ਬਿਊਰੋ ਹੀ ਭਿਰਸ਼ਟਾਚਾਰ’ਚ ਫ਼ਸੇ ਲੋਕਾਂ ਤੇ ਐਕਸ਼ਨ ਕਰਨ ਦੇ ਬਜਾਏ ਆਪਣੀ ਡਿਊਟੀ ਵਿੱਚ ਅਸਫ਼ਲ ਹੁੰਦੀ ਹੋਵੇ ਤਾਂ ਸਰਕਾਰ ਵੱਲੋਂ ਅਜਿਹੇ ਅਧਿਕਾਰੀਆਂ ਨੂੰ ਸਸਪੈਡ ਕਰਨਾ ਹੀ ਵਧੀਆ ਫੈਸਲਾ ਮੰਨਿਆਂ ਜਾ ਸਕਦਾ ਹੈ, ਸਰਕਾਰ ਵੱਲੋਂ ਚੀਫ ਬਿਊਰੋ ਮੁਖੀ ਐਸ ਪੀ ਐਸ ਪ੍ਰਮਾਰ,ਐਸ ਐਸ ਪੀ ਸਵਰਨਦੀਪ ਤੇ ਐਸ ਪੀ ਸ੍ਰ ਹਰਪ੍ਰੀਤ ਸਿੰਘ ਨੂੰ ਸੈਸਪੈਡ ਕੀਤਾ ਗਿਆ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਸਰਕਾਰ ਵੱਲੋਂ ਲੈਂ ਇਸ ਫੈਸਲੇ ਦਾ ਜ਼ੋਰਦਾਰ ਸ਼ਬਦਾਂ’ਚ ਸ਼ਲਾਘਾ ਕਰਦੀ ਹੋਈ ਇਸ ਸਮੇਂ ਅਤੇ ਲੋਕਾਂ ਦੀ ਮੰਗ ਦੇ ਨਾਲ ਨਾਲ ਭਿਰਸ਼ਟਾਚਾਰ ਨੂੰ ਠੱਲ੍ਹ ਪਾਉਣ ਵਾਲਾ ਸ਼ਲਾਘਾਯੋਗ ਫ਼ੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਕਿ ਅਜਿਹੇ ਭਿਰਸ਼ਟਾਚਾਰ ਅਧਿਕਾਰੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਵੀ ਉੱਚ ਅਧਿਕਾਰੀ ਅਪਣੀ ਡਿਊਟੀ ਦੌਰਾਨ ਭਿਰਸ਼ਟਾਚਾਰ ਵਿਚ ਲਿਪਤ ਲੋਕਾਂ ਨਾਲ ਮਿਲਨ ਵਰਗੇ ਲੋਕ ਵਿਰੋਧੀ ਕੰਮ ਕਰਨ ਦੀ ਕੋਸ਼ਿਸ਼ ਨਾ ਕਰ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਵੱਲੋਂ ਵਿਜੀਲੈਂਸ ਬਿਊਰੋ ਚੀਫ ਐਸ ਪੀ ਐਸ ਪ੍ਰਮਾਰ ਸਣੇ ਤਿੰਨ ਅਧਿਕਾਰੀਆਂ ਨੂੰ ਸਸਪੈਡ ਕਰਨ ਵਾਲੇ ਫੈਸਲੇ ਦੀ ਸ਼ਲਾਘਾ ਅਤੇ ਇਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਜਦੋਂ ਤੋਂ ਵਿਜੀਲੈਂਸ ਬਿਊਰੋ ਹੋਂਦ ਵਿੱਚ ਆਈ ਉਦੋਂ ਤੋਂ ਲੈਕੇ ਅਜੇ ਤੱਕ ਕਿਸੇ ਵੀ ਸਿਆਸੀ ਪਾਰਟੀ ਦੀ ਸਰਕਾਰ ਅਜਿਹਾ ਸਖਤ ਐਕਸ਼ਨ ਲੈਣ ਦੀ ਜੁਰਅਤ ਨਹੀਂ ਕੀਤੀ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਇਸੇ ਹੀ ਕਰਕੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਵੱਲੋਂ ਮੁੱਖ ਮੰਤਰੀ ਪੰਜਾਬ ਸਰਕਾਰ ਸ੍ਰ ਭਗਵੰਤ ਸਿੰਘ ਮਾਨ ਦੇ ਇਸ ਫੈਸਲੇ ਦਾ ਜ਼ੋਰਦਾਰ ਸ਼ਬਦਾਂ’ਚ ਸਵਾਗਤ ਹਮਾਇਤ ਅਤੇ ਇਸ ਨੂੰ ਸਮੇਂ ਦੀ ਲੋੜ ਤੇ ਭਿਰਸ਼ਟਾਚਾਰ ਨੂੰ ਠੱਲ੍ਹ ਪਾਉਣ ਵਾਲਾ ਸ਼ਲਾਘਾਯੋਗ ਫ਼ੈਸਲਾ ਦੱਸਿਆ ਜਾ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਸੂਤਰਾਂ ਤੋਂ ਸਰਕਾਰ ਨੂੰ ਇਹਨਾਂ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਵਿਰੁੱਧ ਸ਼ਕਾਇਤਾਂ ਮਿਲਿਆ ਸਨ ਕਿ ਉਹ ਆਪਣੀ ਡਿਊਟੀ ਵਿੱਚ ਕੁਤਾਈ ਵਰਤ ਰਹੇ ਹਨ, ਭਾਈ ਖਾਲਸਾ ਨੇ ਦੱਸਿਆ ਮੁੱਖ ਮੰਤਰੀ ਨੇ ਸ਼ਕਾਇਤਾਂ ਦੇ ਅਧਾਰ ਤੇ ਸਬੰਧਤ ਵਿਜੀਲੈਂਸ ਬਿਊਰੋ ਮੁਖੀ ਐਸ ਪੀ ਐਸ ਪ੍ਰਮਾਰ, ਐਸ ਐਸ ਪੀ ਸਵਰਨਦੀਪ ਤੇ ਐਸ ਪੀ ਹਰਪ੍ਰੀਤ ਸਿੰਘ ਨੂੰ ਸੈਸਪੈਡ ਕਰਨ ਵਾਲਾ ਸਮੇਂ ਦੀ ਲੋੜ ਤੇ ਭਿਰਸ਼ਟਾਚਾਰ ਨੂੰ ਠੱਲ੍ਹ ਪਾਉਣ ਵਾਲਾ ਸ਼ਲਾਘਾਯੋਗ ਫ਼ੈਸਲਾ ਲਿਆ ਭਾਈ ਖਾਲਸਾ ਨੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਫੈਸਲੇ ਦੀ ਜ਼ੋਰਦਾਰ ਸ਼ਬਦਾਂ’ਚ ਹਮਾਇਤ ਸ਼ਲਾਘਾ ਤੇ ਇਸ ਨੂੰ ਸਮੇਂ ਦੀ ਲੋੜ ਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਮੰਨਦੀ ਹੈ ਉਥੇ ਮੰਗ ਕਰਦੀ ਹੈ ਕਿ ਸੂਬੇ ਵਿੱਚ ਆਪਣੀ ਡਿਊਟੀ ਦੌਰਾਨ ਕੋਤਾਹੀ ਵਰਤਣ ਵਾਲੇ ਹੋਰ ਉੱਚ ਅਧਿਕਾਰੀਆਂ ਨੂੰ ਵੀ ਕਾਬੂ ਕੀਤਾ ਜਾਵੇ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਭਿਰਸ਼ਟਾਚਾਰ ਵਿਚ ਲਿਪਤ ਵੱਡੇ ਤੋਂ ਵੱਡੇ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਵਾਲੇ ਕੀਤੇ ਵਾਅਦੇ ਪੂਰਾ ਕੀਤਾ ਜਾਵੇ ਤਾਂ ਕਿ ਪੰਜਾਬ ਸੂਬੇ ਨੂੰ ਨਸ਼ਾ ਮੁਕਤ ਕੀਤਾ ਜਾ ਸਕਦਾ ਹੈ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਆਦਿ ਆਗੂ ਹਾਜਰ ਸਨ।


