ਮਾਨਸਾ, ਗੁਰਦਾਸਪੁਰ, 27 ਅਪ੍ਰੈਲ (ਸਰਬਜੀਤ ਸਿੰਘ)– ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਤੇ ਮੀਤ ਜਥੇਦਾਰ ਬਾਬਾ ਪਰਦੀਪ ਸਿੰਘ ਦੀ ਅਗਵਾਈ ਹੇਠ “ਖੁਆਰ ਹੋਏ ਸਭ ਮਿਲੇਂਗੇ” ਵਿੱਢੀ ਮੁਹਿੰਮ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ,ਇਹ ਮੁਹਿੰਮ ਪਿੰਡੋ ਪਿਡ ਸਿੱਖੀ ਪ੍ਰਚਾਰ ਕਰਦੀ ਕਰਦੀ ਮਾਲਵਾ ਖੇਤਰ ਦੇ ਮਾਨਸਾ ਜ਼ਿਲ੍ਹੇ’ਚ ਪਹੁੰਚ ਚੁੱਕੀ ਹੈ ਅਤੇ ਇਤਿਹਾਸਕ ਗੁਰਦੁਆਰੇ ਭਾਈ ਰੂਪਾ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਅਤੇ ਪਰਸੋਂ 30 ਅਪ੍ਰੈਲ ਨੂੰ ਵੱਡੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਾਬਾ ਸਤਨਾਮ ਸਿੰਘ ਜੀ ਪ੍ਰਧਾਨ ਸਾਹਿਬ ਜਾਗਰੂਕਤਾ ਮੁਹਿੰਮ ਵਿੱਚ ਸ਼ਾਮਲ ਹੋਣਗੇ ਅਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਧਾਰਮਿਕ ਦੀਵਾਨ ਸਜਾਕੇ ਕੇ ਸਿੱਖ ਸੰਗਤਾਂ ਨੂੰ ਸਿੱਖ ਜਾਗਰੂਕਤਾ ਲਹਿਰ ਤਹਿਤ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾਣਗੇ, ਸਿੱਖ ਜਾਗਰੂਕਤਾ ਮੁਹਿੰਮ ਲਹਿਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਪੂਰਾ ਸੰਯੋਗ ਮਿਲ ਰਿਹਾ ਹੈ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਜਾਗਰੂਕਤਾ ਮੁਹਿੰਮ ਦੀ ਅਗਵਾਈ ਕਰ ਰਹੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਸਿੰਘ ਸਾਹਿਬ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਸਾਹਿਬ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਸ ਮੁਹਿੰਮ ਤਹਿਤ ਜਿਥੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਪ੍ਰਚਾਰ ਰਾਹੀਂ ਨਸ਼ਿਆਂ ਤੇ ਹੋਰ ਮਾੜੇ ਕੰਮਾਂ ਤੋਂ ਦੂਰ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ ਉਥੇ ਗਰੀਬ ਤੇ ਲੋੜਵੰਦ ਪਰਵਾਰਾਂ ਦੀਆਂ ਲੜਕੀਆਂ ਦੇ ਵਿਆਹ ਵੀ ਕਰਵਾਏ ਜਾਂਦੇ ਹਨ, ਭਾਈ ਖਾਲਸਾ ਨੇ ਦੱਸਿਆ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਖੁਆਰ ਹੋਏ ਸਭ ਮਿਲੇਂਗੇ ਵਿੱਢੀ ਮੁਹਿੰਮ ਦੀ ਸ਼ੁਰੂਆਤ ਅਰੰਭਤਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਇਤਿਹਾਸਕ ਗੁਰਦੁਆਰੇ ਗੱਗੋਮਾਹਲ ਅਜਨਾਲਾ ਅੰਮ੍ਰਿਤਸਰ ਤੋਂ ਕੀਤੀ ਗਈ ਸੀ, ਭਾਈ ਖਾਲਸਾ ਨੇ ਦੱਸਿਆ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਪ੍ਰਧਾਨ ਤੇ ਮੀਤ ਜਥੇਦਾਰ ਬਾਬਾ ਪ੍ਰਦੀਪ ਸਿੰਘ ਦੀ ਅਗਵਾਈ ਹੇਠ ਉਸ ਦਿਨ ਤੋਂ ਹੀ ਪਿੰਡਾ ਤੇ ਸ਼ਹਿਰਾਂ ਵਿੱਚ ਸਿੱਖ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ, ਭਾਈ ਖਾਲਸਾ ਨੇ ਦੱਸਿਆ ਸਿੱਖ ਜਾਗਰੂਕਤਾ ਮੁਹਿੰਮ ਲਹਿਰ ਨੂੰ ਲੋਕਾਂ ਵੱਲੋਂ ਜਿਥੇ ਹਰ ਤਰ੍ਹਾਂ ਭਰਵਾਂ ਸਹਿਯੋਗ ਮਿਲ ਰਿਹਾ ਹੈ ਉਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਦਲਪੰਥ ਨੂੰ ਹਰ ਪ੍ਰਕਾਰ ਦੀ ਸਹਾਇਤਾ ਕੀਤੀ ਜਾ ਰਹੀ ਹੈ, ਭਾਈ ਖਾਲਸਾ ਨੇ ਦੱਸਿਆ ਜਾਗਰੂਕਤਾ ਮੁਹਿੰਮ ਲਹਿਰ ਮਾਨਸਾ ਤੋਂ ਇਤਿਹਾਸਕ ਗੁਰਦੁਆਰਾ ਭਾਈ ਰੂਪਾ ਜੀ ਵਿਖੇ ਪਹੁੰਚ ਕੇ ਅਖੰਡ ਪਾਠ ਸਾਹਿਬ ਆਰੰਭ ਕਰੇਗੀ ਅਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਜਾਵੇਗਾ ਤੇ ਧਾਰਮਿਕ ਦੀਵਾਨ ਸਜਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਜਥੇਦਾਰ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਤਹਿਤ ਵਿੱਢੀ ਮੁਹਿੰਮ ਨੂੰ ਪਿੰਡਾ ਤੇ ਸ਼ਹਿਰਾਂ ਦੀਆਂ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।



