ਗੁਰਦਾਸਪੁਰ, 27 ਅਪ੍ਰੈਲ ( ਸਰਬਜੀਤ ਸਿੰਘ)– ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਅੱਜ ਮਨ ਕੀ ਬਾਤ ਪ੍ਰੋਗਰਾਮ’ਚ ਬੋਲਦਿਆਂ ਜੰਮੂ ਕਸ਼ਮੀਰ ਦੇ ਪਹਿਲ ਗਾਂਵ’ਚ ਅਤਿਵਾਦੀਆਂ ਵੱਲੋਂ ਮਾਰੇਂ ਦੇਸ਼ ਵਾਸੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਐਲਾਨ ਕੀਤਾ ਹਮਲਾਵਰਾਂ ਨੇ ਅਜਿਹਾ ਕਰਕੇ ਆਪਣੀ ਕਾਇਰਤਾ ਤੇ ਬੁਜ਼ਦਿਲੀ ਦਾ ਪ੍ਰਗਟਾਵਾ ਕੀਤਾ ਹੈ ਜਿਸ ਦਾ ਸਮਾਂ ਆਉਣ ਢੁਕਵਾਂ ਜਵਾਬ ਦਿੱਤਾ ਜਾਵੇਗਾ, ਕਿਉਂਕਿ ਇਸ ਕਾਇਰਤਾ ਭਰੇ ਬੁਜ਼ਦਿਲੀ ਵਰਤਾਰੇ ਦਾ ਵਿਸ਼ਵ ਦੇ ਦੇਸ਼ਾਂ ਦੇ ਨਾਲ ਨਾਲ ਸਮੁੱਚੇ ਦੇਸ਼ ਵਾਸੀਆਂ ਨੂੰ ਗਹਿਰੇ ਦੁੱਖ ਦਾ ਸਹਾਮਣਾ ਕਰਨਾ ਪੈ ਰਿਹਾ ਹੈ, ਜਦੋਂ ਕਿ ਇਸ ਮਾਮਲੇ ਨੂੰ ਸੀ ਆਈ ਏ ਨੇ ਆਪਣੇ ਹੱਥ ਲੈ ਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਅੱਤਵਾਦੀਆਂ ਅਤੇ ਉਨ੍ਹਾਂ ਨੂੰ ਸਹਿ ਦੇਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਤੇ ਸ਼ਲਾਘਾ ਕਰਦੀ ਹੈ,ਉਥੇ ਸਰਕਾਰ ਤੋਂ ਮੰਗ ਕਰਦੀ ਹੈ ਅਜਿਹੇ ਰੱਬੀ ਇਨਸਾਨੀਅਤ ਦੇ ਦੋਖੀ ਅੱਤਵਾਦੀਆਂ ਨੂੰ ਸਬਕ ਸਿਖਾਉਣ ਲਈ ਲੋਕ ਕਚਹਿਰੀ ਵਿੱਚ ਗੋਲੀ ਮਾਰਨੀ ਚਾਹੀਦੀ ਹੈ ਤਾਂ ਕਿ ਅੱਗੇ ਤੋਂ ਕੋਈ ਵੀ ਅੱਤਵਾਦੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਦੀ ਜੁਰਅਤ ਨਾ ਕਰ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਮਨ ਕੀ ਬਾਤ ਪ੍ਰੋਗਰਾਮ’ਚ ਪਹਿਲਗਾਮ’ਚ ਜਾਨਾਂ ਗੁਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਤੇ ਅੱਤਵਾਦੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਅੱਤਵਾਦੀ ਅਤੇ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਜੰਮੂ ਕਸ਼ਮੀਰ ਅਤੇ ਜੰਮੂ ਕਸ਼ਮੀਰ ਵਿੱਚ ਵੱਸਦੇ ਲੋਕਾਂ ਦੀ ਖੁਸ਼ਹਾਲੀ ਦੇ ਦੁਸ਼ਮਣ ਹਨ, ਉਨ੍ਹਾਂ ਕਿਹਾ ਇਸ ਹਮਲੇ ਨਾਲ ਹਰ ਦੇਸ਼ ਵਾਸੀ ਦਾ ਮਨ ਦੁਖੀ ਹੋਇਆ ਹੈ,ਭਾਈ ਖਾਲਸਾ ਨੇ ਦੱਸਿਆ ਪ੍ਰਧਾਨ ਮੰਤਰੀ ਨੇ ਕਿਹਾ ਸਮੂਹ ਭਾਰਤ ਵਾਸੀ ਅੱਤਵਾਦੀਆਂ ਦੀ ਇਸ ਕਾਇਰਤਾ ਤੇ ਬੁਜ਼ਦਿਲੀ ਭਰੇਂ ਨਿੰਦਣਯੋਗ ਵਰਤਾਰੇ ਦੀ ਜਿਥੇ ਨਿੰਦਾ ਕਰ ਰਹੇ ਹਨ ਉਥੇ ਸਮੁਚੇ ਦੇਸ਼ ਵਾਸੀਆਂ ਵੱਲੋਂ ਅੱਤਵਾਦੀਆਂ ਹੱਥੋਂ ਪਹਿਲਗਾਮ’ਚ ਜਾਨਾਂ ਗੁਵਾਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਨਾਲ-ਨਾਲ ਮੰਗ ਕਰ ਰਹੇ ਹਨ ਕਿ ਅੱਤਵਾਦੀਆਂ ਦੀਆਂ ਜੜ੍ਹਾਂ ਉਖਾੜ ਕੇ ਰੱਖ ਦਿੱਤੀਆਂ ਜਾਣ, ਭਾਈ ਖਾਲਸਾ ਨੇ ਕਿਹਾ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਕੀਤੇ ਹੁਕਮਾਂ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਗੁਵਾਂਢੀ ਮੁਲਕ ਜੋਂ ਅੱਤਵਾਦੀਆਂ ਨੂੰ ਟ੍ਰੇਨਿੰਗ ਦੇ ਕੇ ਸਾਡੇ ਨਿਹੱਥੇ ਦੇਸ਼ ਵਾਸੀਆਂ ਅਤੇ ਸੁਰੱਖਿਆ ਦਸਤਿਆਂ ਨੂੰ ਨਿੱਤ ਦਿਨ ਨਿਸ਼ਾਨਾ ਬਣਾ ਰਿਹਾ ਹੈ ਉਸ ਤੇ ਸਮੁੱਚੇ ਦੇਸ਼ ਵਾਸੀਆਂ ਦੀ ਮੰਗ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਦੇਸ਼ ਵਿਚ ਖਾਲਸਤਾਨ ਦੇ ਨਾਂ ਤੇ ਲੋਕਾਂ ਦੇ ਧੀਆਂ ਪੁੱਤਰਾਂ ਨੂੰ ਮਰਾਂ ਕੇ ਆਪਣੀਆ ਕੁਰਸੀਆਂ ਤੇ ਜਾਇਦਾਦਾਂ ਬਣਾਉਣ ਵਾਲਿਆਂ ਨੂੰ ਬੇਨਤੀ ਕਰਦੀ ਹੈ ਕਿ ਉਹ ਆਪਣੀਆਂ ਇਨ੍ਹਾਂ ਹਰਕਤਾਂ ਤੋਂ ਬਾਜ਼ ਆਉਣ ਕਿਉਂਕਿ ਦੇਸ਼ ਦਾ ਬੱਚਾ ਬੱਚਾ ਤੁਹਾਡੇ ਅੱਤਵਾਦੀ ਕਿਰਦਾਰ ਤੋਂ ਜਾਣੂ ਹੋ ਚੁੱਕਾ ਹੈ , ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਰੱਬ ਦੀ ਬਣਾਈ ਖ਼ਲਕਤ ਦੀਆਂ ਕਦਰਾਂ ਕੀਮਤਾਂ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਹੈ ਅਤੇ ਸਰਕਾਰ ਤੋਂ ਮੰਗ ਕਰਦੀ ਹੈ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ਨੂੰ ਮਿੱਟੀ ਵਿੱਚ ਰੋਲਣ ਵਾਲੇ ਅੱਤਵਾਦੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਦੀ ਲੋੜ ਤੇ ਜ਼ੋਰ ਦੇਵੇ ਜੋ ਸਮੁੱਚੇ ਦੇਸ਼ ਵਾਸੀਆਂ ਦੀ ਮੰਗ ਹੈ ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਤੇ ਭਾਈ ਸਿੰਦਾ ਸਿੰਘ ਨਿਹੰਗ ਆਦਿ ਆਗੂ ਹਾਜਰ ਸਨ ।


