ਫਿਲੌਰ, ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਵਿਖੇ ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਹਿਜ ਸੰਪਟ ਪਾਠਾਂ ਦੇ ਭੋਗ ਗਏ, ਕੀਰਤਨ ਦਰਬਾਰ ਕਰਵਾਇਆ ਗਿਆ ਤੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਵੱਲੋਂ ਹੁਕਮ ਨਾਮੇ ਦੀ ਕਥਾ ਵਿਚਾਰ ਕੀਤੀ ਗਈ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ ਹਰ ਐਤਵਾਰ ਸ਼ਰਧਾਲੂਆਂ ਵੱਲੋਂ ਰਖਵਾਏ ਅਖੰਡ ਪਾਠਾਂ ਤੇ ਸਹਿਜ ਪਾਠਾਂ ਦੇ ਭੋਗ ਤੋਂ ਉਪਰੰਤ ਕੀਰਤਨ ਤੇ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਵਾਲੀ ਲਹਿਰ ਤਹਿਤ ਇਸ ਐਤਵਾਰ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਹਿਜ ਸੰਪਟ ਪਾਠਾ ਦੇ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜੀਤ ਸਿੰਘ, ਭਾਈ ਗੁਰਮੇਲ ਸਿੰਘ ਤੇ ਭਾਈ ਸਤਨਾਮ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ, ਭਾਈ ਖਾਲਸਾ ਨੇ ਦੱਸਿਆ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਵਿਚਾਰ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਵੱਲੋਂ ਕੀਤੀ ਗਈ, ਉਹਨਾਂ ਗੁਰਬਾਣੀ ਸ਼ਬਦ ਵਿਚਾਰ ਰਾਹੀਂ ਸਿੱਖਾ ਦੇ ਦੂਸਰੇ ਗੁਰੂ ਅੰਗਦ ਦੇਵ ਜੀ ਦੇ ਜੀਵਨ ਇਤਿਹਾਸ ਤੇ ਸੇਵਾ ਦੇ ਨਾਲ ਗੁਰਗੱਦੀ ਪ੍ਰਾਪਤ ਕਰਨ ਸਬੰਧੀ ਸੰਗਤਾਂ ਨੂੰ ਵਿਸਥਾਰ ਨਾਲ ਚਾਨਣਾ ਪਾਇਆ, ਭਾਈ ਖਾਲਸਾ ਨੇ ਦੱਸਿਆ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਜੀ ਜਦੋਂ ਪਹਿਲੀ ਪਾਤਸ਼ਾਹੀ ਗੁਰੂ ਦੇਵ ਜੀ ਦੇ ਦਰਸ਼ਨ ਕਰਨ ਆਏ ਤਾਂ ਉਨ੍ਹਾਂ ਗੁਰੂ ਸਾਹਿਬ ਨੇ ਉਨ੍ਹਾਂ ਦਾ ਨਾਂ ਭਾਈ ਲਹਿਣਾ ਜੀ ਰੱਖਿਆ, ਭਾਈ ਖਾਲਸਾ ਨੇ ਦੱਸਿਆ ਦੂਸਰੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਮਹਾਰਾਜ ਨੇ ਹੁਕਮ ਦੀ ਪਾਲਣਾ ਤੇ ਉਨ੍ਹਾਂ ਤੇ ਪੂਰਨ ਵਿਸ਼ਵਾਸ ਰੱਖਿਆ ਜਿਸ ਦੇ ਸਿੱਟੇ ਵਜੋਂ ਗੁਰੂ ਨਾਨਕ ਦੇਵ ਮਹਾਰਾਜ ਜੀ ਦੋ ਪੁੱਤਰ ਭਾਈ ਖਲਮੀਚੰਦ ਤੇ ਸ੍ਰੀ ਚੰਦ ਹੋਣ ਦੇ ਬਾਵਜੂਦ ਗੁਰਗੱਦੀ ਦੇ ਵਾਰਸ ਬਣ ਗਏ, ਭਾਈ ਖਾਲਸਾ ਨੇ ਦੱਸਿਆ ਗੁਰੂ ਨਾਨਕ ਦੇਵ ਮਹਾਰਾਜ ਜੀ ਨੇ ਉਨ੍ਹਾਂ ਨੂੰ ਖੰਡੂਰ ਸਾਹਿਬ ਵਿਖੇ ਰਹਿਣ ਦੇ ਹੁਕਮ ਕੀਤੇ ਜਿਥੇ ਉਨ੍ਹਾਂ ਨੇ ਸਿੱਖੀ ਪ੍ਰਚਾਰ ਦੇ ਨਾਲ ਨਾਲ ਬੇਅੰਤ ਗੁਰਬਾਣੀ ਲਿਖੀ ਜੋ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ’ਚ ਦਰਜ ਹੈ, ਭਾਈ ਖਾਲਸਾ ਨੇ ਦੱਸਿਆ ਗੁਰੂ ਅੰਗਦ ਦੇਵ ਮਹਾਰਾਜ ਜੀ ਨੇ ਗੁਰਮੁਖੀ ਅੱਖਰਾਂ ਦੀ ਪੜ੍ਹਾਈ ਆਰੰਭੀ ਅਤੇ ਉਹ ਪਹਿਲਵਾਨ ਦੀਆਂ ਕੁਸ਼ਤੀਆਂ ਵੀ ਕਰਵਾਇਆ ਕਰਦੇ ਸਨ, ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਕਥਾ ਵਿਚਾਰ ਕਰਦਿਆਂ ਸਮੂਹ ਸੰਗਤਾਂ ਨੂੰ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਅਤੇ ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਚਾਨਣਾ ਪਾਇਆ ਤੇ ਸਮੂਹ ਕੀਰਤਨੀ ਜਥਿਆਂ ਨੂੰ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਮੌਕੇ ਤੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ, ਡਾਕਟਰ ਅਮਰਜੋਤ ਸਿੰਘ ਸੰਧੂ, ਐਸ ਐਚ ਓ ਜਲੰਧਰ ਸ੍ਰ ਜਸਪਾਲ ਸਿੰਘ, ਬੀਬੀ ਨਰਿੰਦਰ ਕੌਰ, ਬੀਬੀ ਕਰਮਜੀਤ ਕੌਰ ਸੰਧੂ, ਬੀਬੀ ਮਨਪ੍ਰੀਤ ਕੌਰ, ਬੀਬੀ ਸਿਮਰਨ ਕੌਰ ਜਰਮਨ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ, ਇਸ ਮੌਕੇ ਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।


