ਗੁਰਦਾਸਪੁਰ, 28 ਅਪ੍ਰੈਲ (ਸਰਬਜੀਤ ਸਿੰਘ)– ਕਿਸਾਨਾ ਦੀ ਕੇਂਦਰ ਸਰਕਾਰ ਨਾਲ ਕਿਸਾਨੀ ਮੁੱਦਿਆਂ ਨੂੰ ਲੈਕੇ 4 ਮਈ ਨੂੰ ਮੀਟਿੰਗ ਹੋ ਰਹੀ ਹੈ, ਕਿਸਾਨਾ ਨੇ ਮੀਟਿੰਗ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ ਹੈ ਪਰ ਨਾਲ ਹੀ ਇਹ ਸ਼ਰਤ ਰੱਖੀ ਦਿੱਤੀ ਹੈ ਕਿ ਅਗਰ ਪੰਜਾਬ ਸਰਕਾਰ ਮੀਟਿੰਗ ਦੀ ਵਿਚੋਲਗੀ ਕਰੇਗੀ ਤਾਂ ਉਹ ਮੀਟਿੰਗ ਨਹੀਂ ਕਰੇਗੀ ਕਿਉਂਕਿ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਵੱਡਾ ਧੋਖਾ ਕਰਕੇ 13 ਮਹੀਨੇ ਤੋਂ ਸ਼ੰਭੂ ਅਤੇ ਖਨੌਰੀ ਬਾਰਡਰਾਂ ਤੇ ਲੱਗੇ ਮੋਰਚੇ ਨੂੰ ਖਤਮ ਹੀ ਨਹੀਂ ਕੀਤਾ ਸਗੋਂ ਕਿਸਾਨਾਂ ਦੀਆਂ ਟਰਾਲੀਆਂ ਤੇ ਹੋਰ ਕੀਮਤੀ ਸਮਾਨ ਲੁੱਟ ਲਿਆ ਸੀ ਅਤੇ ਉਸ ਵਕਤ ਤੋਂ ਕਿਸਾਨਾਂ ਨੇ ਪੰਜਾਬ ਸਰਕਾਰ ਵਿਰੁੱਧ ਮੋਰਚਾ ਖੋਲਿਆਂ ਹੋਇਆ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨਾ ਵੱਲੋ ਕੇਂਦਰ ਨਾਲ ਹੋ ਰਹੀ ਮੀਟਿੰਗ ਵਿੱਚ ਪੰਜਾਬ ਦੀ ਵਿਚੋਲਗੀ ਨੂੰ ਰੱਦ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੈ ਉਥੇ ਕੇਂਦਰ ਸਰਕਾਰ ਤੋਂ ਮੰਗ ਕਰਦੀ ਹੈ ਕਿ ਕਿਸਾਨਾਂ ਦੀਆਂ ਸਾਰੀਆਂ ਹੱਕੀ ਮੰਗ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਕਿਸਾਨਾਂ ਨੂੰ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਤੇ ਮੋਰਚੇ ਲਾਉਣ ਦੀ ਜ਼ਰੂਰਤ ਨਾ ਪਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕੇਂਦਰ ਸਰਕਾਰ ਵੱਲੋਂ 4 ਮਈ ਨੂੰ ਕਿਸਾਨਾਂ ਨਾਲ ਹੋ ਰਹੀ ਮੀਟਿੰਗ’ਚ ਪੰਜਾਬ ਸਰਕਾਰ ਦੀ ਵਿਚੋਲਗੀ ਦਾ ਬਾਈਕਾਟ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਬੇਨਤੀ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਕਿਸਾਨਾਂ ਦੀ ਹੋ ਰਹੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਵਿਚੋਲਗੀ ਰੱਦ ਕਰਨਾ ਸਹੀ ਫੈਸਲਾ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਨੇ ਕਿਸਾਨਾਂ ਨਾਲ ਮੀਟਿੰਗ ਸਮੇਂ ਵੱਡੀ ਧੋਖਾ ਬਾਜ਼ੀ ਸੀ ਜਿਸ ਨਾਲ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਤੇ 13 ਮਹਿਨਿਆਂ ਤੋਂ ਲੱਗਾ ਮੋਰਚਾ ਵੀ ਫੇਲ੍ਹ ਹੋਇਆ ਇਸ ਕਰਕੇ ਹੁਣ ਵਾਲੀ ਮੀਟਿੰਗ ਸਮੇਂ ਪੰਜਾਬ ਸਰਕਾਰ ਦੀ ਵਿਚੋਲਗਿਰੀ ਨੂੰ ਰੱਦ ਕਰਨਾ ਕਿਸਾਨਾ ਦਾ ਸਹੀ ਮੰਨਿਆ ਜਾ ਸਕਦਾ ਹੈ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ 4 ਮਈ ਨੂੰ ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਕਿਸਾਨੀ ਮਸਲਿਆਂ ਨੂੰ ਲੈਕੇ ਹੋ ਰਹੀ ਮੀਟਿੰਗ ਸਮੇਂ ਪੰਜਾਬ ਸਰਕਾਰ ਦੀ ਵਿਚੋਲਗੀ ਰੱਦ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਅਤੇ ਕੇਂਦਰ ਸਰਕਾਰ ਤੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਕਿਹਾ ਕਿਸਾਨਾਂ ਮੋਰਚਾ ਫੇਲ ਹੋਣ ਤੋਂ ਬਾਅਦ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਪਿੰਡਾ ਪਿੰਡਾ ਵਿੱਚ ਰੋਜ਼ ਪ੍ਰਦਰਸ਼ਨ ਕਰਕੇ ਰੋਕਿਆ ਜਾ ਰਿਹਾ ਅਤੇ ਸਵਾਲ ਵੀ ਪੁੱਛੇ ਜਾ ਰਹੇ ਹਨ ਜੋਂ ਕਿਸਾਨਾਂ ਦਾ ਸਹੀ ਫੈਸਲਾ ਹੈ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਕਿਸਾਨਾਂ ਦਾ 13 ਮਹਿਨਿਆਂ ਤੋਂ ਲੱਗੇ ਮੋਰਚੇ ਨੂੰ ਅਸਫ਼ਲ ਕਰਨ ਲਈ ਪੰਜਾਬ ਸਰਕਾਰ ਜੁਮੇਵਾਰ ਹੈ, ਭਾਈ ਖਾਲਸਾ ਨੇ ਕਿਹਾ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਲਈ ਪੰਜਾਬ ਸਰਕਾਰ ਦੀ ਦੋਗਲੀ ਨੀਤੀ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨਾਲ ਕਿਸਾਨੀ ਮਸਲਿਆਂ ਸਬੰਧੀ 4 ਮਈ ਨੂੰ ਹੋ ਰਹੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੀ ਵਿਚੋਲਗੀ ਨੂੰ ਰੱਦ ਕਰਨ ਵਾਲੇ ਫੈਸਲੇ ਦੀ ਪੂਰਨ ਹਮਾਇਤ ਕਰਦੀ ਹੋਈ ਕੇਂਦਰ ਸਰਕਾਰ ਨੂੰ ਬੇਨਤੀ ਕਰਦੀ ਹੈ ਦੇਸ਼ ਦੇ ਅੰਨਦਾਤਾ ਕਿਸਾਨਾਂ ਦੀਆਂ ਸਾਰੀਆਂ ਹੱਕੀ ਮੰਗਾਂ ਪ੍ਰਵਾਨ ਕੀਤੀਆਂ ਜਾਣ ਤਾਂ ਕਿ ਕਿਸਾਨਾਂ ਨੂੰ ਇਨ੍ਹਾਂ ਮੰਗਾਂ ਸਬੰਧੀ ਰੋਸ ਪ੍ਰਦਰਸ਼ਨ ਤੇ ਮੋਰਚੇ ਲਾਉਣ ਦੀ ਜ਼ਰੂਰਤ ਨਾ ਪਵੇ ਇਸ ਮੌਕੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਆਦਿ ਆਗੂ ਹਾਜਰ ਸਨ ।


