ਨੌਜਵਾਨਾਂ ਨੂੰ ਡੇਅਰੀ ਦਾ ਕਿੱਤਾ ਸ਼ੁਰੂ ਕਰਨ ਲਈ ਕੀਤਾ ਪ੍ਰੇਰਿਤ
ਗੁਰਦਾਸਪੁਰ, 5 ਅਕਤੂਬਰ (ਸਰਬਜੀਤ ਸਿੰਘ ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਡੇਅਰੀ ਵਿਕਾਸ ਵਿਭਾਗ ਦੀ ਡੀ.ਡੀ. 6 ਸਕੀਮ ਅਧੀਨ ਇਕ ਰੋਜ਼ਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਅੱਜ ਪਿੰਡ ਜਾਗੋਵਾਲ ਬਾਂਗਰ ਵਿਖੇ ਲਗਾਇਆ ਗਿਆ। ਇਹ ਕੈਂਪ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਕਸ਼ਮੀਰ ਸਿੰਘ ਗੋਰਾਇਆ ਦੀ ਯੋਗ ਅਗਵਾਈ ਹੇਠ ਲਗਾਇਆ ਗਿਆ।
ਕੈਂਪ ਵਿਚ ਮਾਹਿਰਾਂ ਵੱਲੋਂ ਦੁੱਧ ਉਤਪਾਦਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਨਾਲ ਹੀ ਪਸ਼ੂਆਂ ਦੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਪਸ਼ੂ ਪਾਲਕਾਂ ਦੇ ਸ਼ੰਕਿਆਂ ਦੀ ਵੀ ਨਵਿਰਤੀ ਕੀਤੀ ਗਈ। ਡੇਅਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਨੌਜਵਾਨਾਂ ਨੂੰ ਡੇਅਰੀ ਧੰਦਾ ਸ਼ੁਰੂ ਕਰਨ ਲਈ ਪ੍ਰੇਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਸ਼ੂ ਪਾਲਣ ਦਾ ਕਿੱਤਾ ਸ਼ੁਰੂ ਕਰਨ ਵਾਲੇ ਨੌਜਵਾਨਾਂ ਨੂੰ ਸਿਖਲਾਈ ਦੇ ਨਾਲ ਸਬਸਿਡੀ ਉੱਪਰ ਲੋਨ ਵੀ ਦਿੱਤਾ ਜਾਂਦਾ ਹੈ। ਇਸ ਮੌਕੇ ਉਨ੍ਹਾਂ ਡੇਅਰੀ ਵਿਕਾਸ ਵਿਭਾਗ ਦੀਆਂ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਬਰਜਿੰਦਰ ਸਿੰਘ, ਸ਼ੇਰ ਸਿੰਘ ਅਜਾਦ, ਡਾ: ਅਸ਼ੋਕ ਸਿੰਘ ਬਸਰਾ, ਖੇਤੀਬਾੜੀ ਅਫਸਰ ਕੁਲਦੀਪ ਸਿੰਘ, ਸਰਪੰਚ ਕੁਲਵੰਤ ਕੌਰ, ਲਖਵਿੰਦਰ ਸਿੰਘ, ਜਸਵਿੰਦਰ ਸਿੰਘ, ਨੰਬਰਦਾਰ ਬਲਵਿੰਦਰ ਸਿੰਘ ਤੋਂ ਇਲਾਵਾ ਪਿੰਡ ਦੇ ਹਰ ਕਿਸਾਨ ਅਤੇ ਨੌਜਵਾਨ ਵੀ ਹਾਜ਼ਰ ਸਨ।