ਮਲੇਰਕੋਟਲਾ , ਗੁਰਦਾਸਪੁਰ, 29 ਅਪ੍ਰੈਲ (ਸਰਬਜੀਤ ਸਿੰਘ)— ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਦੀ ਮਿੱਠੀ ਯਾਦ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਵੱਡਾ ਘੱਲੂਘਾਰਾ ਕੁੱਪ ਕਲਾਂ ਮਲੇਰਕੋਟਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ, ਮੁੱਖ ਸੇਵਾਦਾਰ ਸੰਤ ਮਹਾਂਪੁਰਸ਼ ਭਾਈ ਮਨਪ੍ਰੀਤ ਸਿੰਘ ਜੀ ਦੀ ਦੇਖ ਰੇਖ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗਏ ਵੱਡੇ ਗੁਰਮਤਿ ਸਮਾਗਮ’ਚ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਇਆਂ, ਇਸ ਮੌਕੇ ਸਹਿਜ ਪਾਠਾਂ ਦੇ ਭੋਗ ਪਾਏ ਗਏ,ਧਾਰਮਿਕ ਦੀਵਾਨ ਸਜਾਏ ਗਏ, ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸੰਚਖੰਡ ਵਾਸੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਸਬੰਧੀ ਪਿਛਲੇ ਦਿਨਾਂ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਪਵਿੱਤਰ ਗੁਰਬਾਣੀ ਦੇ ਸਹਿਜ ਪਾਠ ਆਰੰਭ ਕੀਤੇ ਗਏ ਸਨ,ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਪੰਥ ਦੇ ਨਾਮਵਰ ਕਵੀਸ਼ਰੀ ਜਥਾ ਵੱਲੋਂ ਕਵੀਸ਼ਰ ਵਾਰਾਂ ਨਾਲ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਂਟ ਕਰਨ ਤੋਂ ਗੁਰਮਤਿ ਸਮਾਗਮ ਦੀ ਅਰੰਭਤਾ ਹੋਈ ਜਿਸ’ਚ ਅੱਧੀ ਦਰਜਨ ਤੋਂ ਵੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ਾਂ ਵੱਲੋਂ ਹਾਜ਼ਰੀ ਲਵਾਈ ਗਈ ਅਤੇ ਜਿਥੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ ਤੇ ਉਨ੍ਹਾਂ ਦੇ ਜੀਵਨ ਇਤਿਹਾਸ ਸੇਵਾਵਾਂ ਸਬੰਧੀ ਵਿਸਥਾਰ ਨਾਲ ਸੰਗਤਾਂ ਨੂੰ ਚਾਨਣਾ ਪਾਇਆ, ਉਥੇ ਆਈ ਸੰਗਤ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ,ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਮੁੱਖ ਸੇਵਾਦਾਰ ਸੰਤ ਮਹਾਂਪੁਰਸ਼ ਭਾਈ ਮਨਪ੍ਰੀਤ ਸਿੰਘ ਜੀ ਨੇ ਆਈਆਂ ਸੰਗਤਾਂ ਅਤੇ ਸੰਤਾਂ ਮਹਾਂਪੁਰਸ਼ਾਂ ਦਾ ਧੰਨਵਾਦ ਕਰਦਿਆਂ ਕਿਹਾ ਭਾਵੇਂ ਕਿ ਸੰਚਖੰਡ ਵਾਸੀ ਸੰਤ ਮਹਾਂਪੁਰਸ਼ ਸੰਤ ਬਾਬਾ ਜੰਗ ਸਿੰਘ ਜੀ ਦੀ ਬਰਸੀ 7 ਫਰਵਰੀ ਨੂੰ ਮਨਾਈ ਜਾਂਦੀ ਹੈ ਤੇ ਮਨਾਈ ਗਈ ਜਦੋਂਕਿ ਉਹਨਾਂ ਦੀ ਮਿੱਠੀ ਯਾਦ ਨੂੰ ਸਮਰਪਿਤ ਇਹ ਗੁਰਮਤਿ ਸਮਾਗਮ ਕਰਵਾਇਆ ਗਿਆ ਸੀ, ਭਾਈ ਖਾਲਸਾ ਨੇ ਦੱਸਿਆ ਗੁਰਮਤਿ ਸਮਾਗਮ’ਚ ਸੰਤ ਸੁਖਵਿੰਦਰ ਸਿੰਘ ਜੀ ਮਸਤੂਆਣਾ,ਸੰਤ ਬਾਬਾ ਹਰਬੇਅੰਤ ਸਿੰਘ ਗੁਰਦੁਆਰਾ ਮਾਤਾ ਭੋਲੀ ਜੀ ਮਸਤੂਆਣਾ, ਸੰਤ ਸੁਖਦੇਵ ਸਿੰਘ ਸਿਧਾਨਾ, ਸੰਤ ਇੰਦਰਜੀਤ ਸਿੰਘ ਰਤੀਆਂ ਵਾਲੇ,ਸੰਤ ਬਾਬਾ ਸਤਪਾਲ ਸਿੰਘ ਜੀ ਭੂਰਿਆਂ ਵਾਲੇ,ਸੰਤ ਬਾਬਾ ਰਤਨਪੁਰੀ ਜੀ,ਸੰਤ ਸੁਮੇਰਨਾਥ ਤੇ ਸੰਤ ਤੁਰਤ ਨਾਥ ਜੀ,ਸੰਤ ਜਗਰੂਪ ਸਿੰਘ ਕੱਟੂ ਵਾਲ਼ੇ, ਬਾਬਾ ਅਜੀਤ ਸਿੰਘ ਸ਼ਹੀਦ ਸਿੰਘ ਅਹਿਮਦਪੁਰਾ, ਨਰਿੰਦਰ ਸਿੰਘ ਮਹੰਤ, ਸ੍ਰ ਅਵਤਾਰ ਸਿੰਘ ਬਾਲੇਵਾਲ, ਦਰਸ਼ਨ ਸਿੰਘ ਜੋਗੀ ਮਾਜਰਾ, ਸ੍ਰ ਭੁਪਿੰਦਰ ਸਿੰਘ ਕੁੱਪ ਕਲਾਂ, ਅਵਤਾਰ ਸਿੰਘ ਸੂਹੀਆਂ, ਹੈੱਡ ਗ੍ਰੰਥੀ ਭਾਈ ਇੰਦਰਜੀਤ ਸਿੰਘ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਆਦਿ ਤੋਂ ਇਲਾਵਾ ਹਜ਼ਾਰਾਂ ਸੰਗਤਾਂ ਨੇ ਹਾਜ਼ਰੀ ਲਵਾਈ, ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਸਨਮਾਨ ਯੋਗ ਸੰਤਾ ਮਹਾਂਪੁਰਸ਼ਾਂ ਦਾ ਮੁੱਖ ਪ੍ਰਬੰਧਕ ਤੇ ਮੌਜੂਦਾ ਗੱਦੀਨਸ਼ੀਨ ਸੰਤ ਮਹਾਂਪੁਰਸ਼ ਭਾਈ ਮਨਪ੍ਰੀਤ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ।



