ਆਲੋਵਾਲ, ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ)- ਸਿੱਖ ਪੰਥ ਦੇ ਮਹਾਨ ਵਿਦਵਾਨ ਪ੍ਰਚਾਰਕ ਭਾਈ ਅਤਿੰਦਰਪਾਲ ਸਿੰਘ ਜੀ ਦੇ ਪੂਜਨੀਕ ਮਾਤਾ ਜੀ ਪਿਛਲੇ ਦਿਨੀਂ ਅਕਾਲ ਪੁਰਖ ਵੱਲੋਂ ਬਖਸ਼ਿਸ਼ ਕੀਤੀ ਸਵਾਸਾਂ ਰੂਪੀ ਪੂਜੀ ਭੂਗਦੇ ਹੋਏ ਗੁਰੂ ਚਰਨਾਂ’ਚ ਬਿਰਾਜ ਗਏ ਸਨ ਅਤੇ ਜਿਥੇ ਸਮੁੱਚੇ ਸਿੱਖ ਭਾਈਚਾਰੇ, ਸੰਤ ਸਮਾਜ, ਧਾਰਮਿਕ, ਸਿਆਸੀ ਸਮਾਜਿਕ ਆਗੂਆ ਵਲੋਂ ਇਸ ਦੁਖ ਦੀ ਘੜੀ ਵਿੱਚ ਪ੍ਰਵਾਰ ਨਾਲ ਦੁਖ ਸਾਂਝਾ ਕੀਤਾ ਜਾ ਰਿਹਾ ਹੈ ਉਥੇ ਅਜ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਅੱਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਮਹਾਂਪੁਰਸ਼ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਆਪਣੇ ਜਥੇ ਸਮੇਤ ਭਾਈ ਅਤਿੰਦਰਪਾਲ ਸਿੰਘ ਜੀ, ਉਹਨਾਂ ਦੇ ਭਰਾਤਾ ਭਾਈ ਕਸ਼ਮੀਰ ਸਿੰਘ ਜੀ ਤੇ ਸਮੂਹ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਤੇ ਪ੍ਰਵਾਰ ਨੂੰ ਨਾਂ ਪੂਰਾ ਹੋਣ ਵਾਲ਼ਾ ਘਾਟਾ ਦੱਸਿਆ ਤੇ ਵਿਛੜੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ ਆਲੋਵਾਲ ਨਾਲ ਬਾਬਾ ਦਾਰਾ ਸਿੰਘ ਭਾਈ ਗੁਰਮੇਲ ਸਿੰਘ ਭਾਈ ਰਿੰਕੂ ਤੇ ਹੋਰ ਜਥੇ ਦੇ ਸਿੰਘ ਹਾਜ਼ਰ ਸਨ ।


