ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਸਬੰਧੀ ਅਤੇ ਪੰਜਾਬ ਵੱਲੋਂ ਕੋਰਾ ਜਵਾਬ ਦੇਣ ਦੇ ਨਾਲ ਨਾਲ ਭਾਖੜਾ ਮੈਨਜਬੋਰਡ ਵੱਲੋਂ ਪਾਣੀ ਦੇਣ ਦਾ ਮਤਾ ਅਤੇ ਬੋਰਡ ਦੇ ਮੈਂਬਰਾਂ ਨੂੰ ਹਟਾਉਣ ਸਬੰਧੀ ਪੂਰੀ ਸਿਆਸਤ ਗਰਮਾਈ ਹੋਈ ਹੈ ਜਦੋਂ ਕਿ ਪੰਜਾਬ ਦੇ ਪਾਣੀਆਂ ਤੇ ਕੇਂਦਰ ਸਰਕਾਰ ਵੱਲੋਂ ਵੱਜ ਰਹੇ ਡਾਕੇ ਨੂੰ ਬਚਾਉਣ ਲਈ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਸਾਹਿਬ ਨੇ ਸਮੂਹ ਸਰਕਾਰ ਦੀਆਂ ਵਿਰੋਧੀ ਪਾਰਟੀਆਂ ਨੂੰ ਕਿਹਾ ਸੀ, ਕਿ “ਆਪਾ ਸਾਰੇ ਸਿਆਸਤ ਤੋਂ ਉਪਰ ਉਠ ਕੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕ ਜੁੱਟਤਾ ਕਰੀਏ” ਤਾਂ ਹੀ ਪੰਜਾਬ ਦੇ ਪਾਣੀਆਂ ਨੂੰ ਬਚਾਇਆ ਜਾ ਸਕਦਾ ਹੈ, ਸਮੂਹ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਦੇ ਇਸ ਹੁਕਮ ਤੇ ਸੁਲਾਹ ਨੂੰ ਮੰਨ ਕੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪਾਣੀਆਂ ਦੇ ਮੁੱਦੇ ਨੂੰ ਲੈਕੇ ਹੋ ਰਹੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ, ਮੀਟਿੰਗ’ਚ ਆਪ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ,ਸੁਨੀਲ ਜਾਖੜ ਪ੍ਰਧਾਨ ਭਾਰਤੀ ਜਨਤਾ ਪਾਰਟੀ ਪੰਜਾਬ,ਦਲਜੀਤ ਸਿੰਘ ਚੀਮਾ ਤੇ ਬਲਵਿੰਦਰ ਸਿੰਘ ਭੂੰਦੜ ਅਕਾਲੀ ਦਲ,ਤਿਰਪ ਰਜਿੰਦਰ ਸਿੰਘ ਬਾਜਵਾ ਕਾਂਗਰਸ ਪਾਰਟੀ ਆਦਿ ਸ਼ਾਮਲ ਹੋਏ, ਇਹ ਮੀਟਿੰਗ ਸਵੇਰੇ 10 ਵਜੇ ਸ਼ੁਰੂ ਹੋਈ, ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਨ ਤੋਂ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ’ਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਜਾਵੇ ਅਤੇ ਦੱਸਿਆ ਜਾਵੇਗਾ ਕਿ ਆਲ ਪਾਰਟੀ ਮੀਟਿੰਗ ਵਿੱਚ ਪਾਣੀਆਂ ਦੇ ਮੁੱਦੇ ਨੂੰ ਲੈਕੇ ਕੀ ਫੈਸਲਾ ਹੋਇਆ,ਇਹ ਮੀਟਿੰਗ ਬਹੁਤ ਹੀ ਮਹੱਤਵਪੂਰਨ ਤੇ ਇਤਿਹਾਸਕ ਸਾਬਤ ਹੋਵੇਗੀ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਸਰਬ ਪਾਰਟੀ ਮੀਟਿੰਗ ਬੁਲਾਉਣ ਵਾਲੇ ਇਤਿਹਾਸਕ ਫੈਸਲਾ ਦੀ ਪੁਰਜ਼ੋਰ ਸ਼ਬਦਾਂ’ਚ ਹਮਾਇਤ ਤੇ ਸ਼ਲਾਘਾ ਕਰਦੀ ਹੋਈ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ ਮੰਨਦੀ ਹੋਈ ਮੰਗ ਕਰਦੀ ਹੈ ਪੰਜਾਬ ਦਾ ਪਾਣੀ ਇੱਕ ਬੂਦ ਵੀ ਕਿਸੇ ਹੋਰ ਸੂਬੇ ਨਾਂ ਦਿੱਤਾ ਜਾਵੇ,ਕਿਉਂਕਿ ਪੰਜਾਬ ਕੋਲ ਪਹਿਲਾਂ ਹੀ ਪਾਣੀ ਬਹੁਤ ਘੱਟ ਹੈ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਪੰਜਾਬ ਦੇ ਪਾਣੀਆਂ ਤੇ ਕੇਦਰ ਵੱਲੋ ਵੱਜ ਰਹੇ ਡਾਕੇ ਨੂੰ ਬਚਾਉਣ ਲਈ ਸਮੂਹ ਸਿਆਸੀ ਪਾਰਟੀਆਂ ਦੀ ਮੀਟਿੰਗ ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ’ਚ ਕਰਨ ਦੀ ਸ਼ਲਾਘਾ ਤੇ ਪੰਜਾਬ ਦੇ ਪਾਣੀਆਂ’ਚ ਇੱਕ ਬੂੰਦ ਵੀ ਕਿਸੇ ਹੋਰ ਸੂਬੇ ਨੂੰ ਨਾਂ ਦੇਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਕਿਹਾ ਪੰਜਾਬ ਦੇ ਪਾਣੀਆਂ ਤੇ ਕੇਂਦਰ ਵੱਲੋਂ ਵੱਜ ਰਹੇ ਡਾਕੇ ਨੂੰ ਬਚਾਉਣ ਲਈ ਸਮੂਹ ਸਿਆਸੀ ਪਾਰਟੀਆਂ ਦੀ ਇੱਕ ਜੁੱਟਤਾ ਹੋਣੀ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾ ਇਤਿਹਾਸਕ ਫੈਸਲਾ ਮੰਨਿਆ ਕਿਹਾ ਜਾ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਇਸ ਮੀਟਿੰਗ ਵਿੱਚ ਜੋ ਵੀ ਪਾਰਟੀਆਂ ਦੇ ਪਾਣੀ ਨੂੰ ਬਚਾਉਣ ਲਈ ਵਿਚਾਰ ਹੋਣਗੇ ਪ੍ਰੈਸ ਕਾਨਫਰੰਸ ਦੌਰਾਨ ਵਿਚਾਰੇ ਜਾਣਗੇ ਅਤੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਇੱਕ ਸਾਂਝਾ ਮਤਾਂ ਲਿਆਂਦਾ ਜਾਵੇਗਾ,ਜਿਸ ਦੀ ਮਨਜ਼ੂਰੀ ਗਵਰਨਰ ਪੰਜਾਬ ਵੱਲੋਂ ਦੇ ਦਿੱਤੀ ਗਈ ਹੈ, ਭਾਈ ਖਾਲਸਾ ਨੇ ਸਪੱਸ਼ਟ ਸਰਬ ਪਾਰਟੀ ਮੀਟਿੰਗ ਵਿੱਚ ਇੱਕ ਸਾਂਝੇ ਮਤੇ ਰਾਹੀਂ ਪੰਜਾਬ ਦਾ ਪਾਣੀ ਕੇਂਦਰ ਸਰਕਾਰ ਵੱਲੋਂ ਜਬਰੀ ਖੋਹਣ ਤੇ ਭਾਖੜਾ ਮੈਨਜਬੋਰਡ ਦੇ ਆਗੂਆਂ ਨੂੰ ਬਦਲਣ ਤੇ ਗੈਰ ਤਜ਼ੁਰਬੇਕਾਰ ਨੂੰ ਮੈਂਬਰ ਬਣਾਉਣ ਦੀ ਨਿੰਦਾ ਕੀਤੀ ਗਈ, ਭਾਈ ਖਾਲਸਾ ਨੇ ਦੱਸਿਆ ਪੰਜਾਬ ਵਿਧਾਨ ਸਭਾ ਦੇ ਇਜਲਾਸ ਵਿੱਚ ਪਾਣੀ ਸਬੰਧੀ ਮਤਾ ਪਾਸ ਕਰਨ ਤੋਂ ਉਪਰੰਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਾਹਿਬ ਨੂੰ ਮਿਲਣ ਲਈ ਸਮਾਂ ਮੰਗਣ ਦਾ ਮਤਾ ਪਾਸ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ ਦੂਸਰੇ ਪਾਸੇ ਕੇਂਦਰ ਸਰਕਾਰ ਨੇ ਇਸ ਮੁੱਦੇ ਤੇ ਪੰਜਾਬ ਹਰਿਆਣਾ ਹਿਮਾਚਲ ਦੇ ਸਕੱਤਰਾਂ ਦੇ ਨਾਲ ਨਾਲ ਭਾਖੜਾ ਮੈਨਜਬੋਰਡ ਦੇ ਚੇਅਰਮੈਨ ਆਦਿ ਦੀ ਮੀਟਿੰਗ ਸੱਦ ਲਈ, ਭਾਈ ਖਾਲਸਾ ਨੇ ਦੱਸਿਆ ਪੰਜਾਬ ਸਰਕਾਰ ਦੇ ਨਾਲ ਸਮੁਚੀਆਂ ਵਿਰੋਧੀ ਪਾਰਟੀਆਂ ਦੀ ਇੱਕ ਜੁੱਟਤਾ ਤੋਂ ਸਾਫ਼ ਜ਼ਾਹਰ ਹੈ ਕਿ ਪੰਜਾਬ ਦਾ ਡਾਕਾਂ ਬਰਦਾਸ਼ਤ ਨਹੀਂ ਕਰੇਗਾ ਤੇ ਹੋਰ ਪਾਣੀ ਹਰਿਆਣਾ ਨੂੰ ਨਾਂ ਦੇਣ ਦੀ ਇਤਿਹਾਸਕ ਜਿੱਤ ਪ੍ਰਾਪਤ ਕਰੇਗਾ, ਭਾਈ ਖਾਲਸਾ ਨੇ ਕਿਹਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਸਰਕਾਰ ਨਾਲ ਵਿਰੋਧੀ ਪਾਰਟੀਆਂ ਦੇ ਆਗੂਆਂ ਨੇ ਸਰਕਾਰ ਨਾਲ ਚਟਾਨ ਵਾਂਗ ਖੜੇ ਕੇ ਦਿਖਾਈ ਇੱਕ ਜੁੱਟਤਾ ਦਾ ਸਵਾਗਤ ਕਰਦੀ ਹੈ ,ਉਥੇ ਮੰਗ ਕਰਦੀ ਹੈ ਪੰਜਾਬ ਦਾ ਪਾਣੀ ਧੱਕੇ ਸ਼ਾਹੀ ਨਾਲ ਕੇਂਦਰ ਸਰਕਾਰ ਹਰਿਆਣਾ ਨੂੰ ਦੇਣ ਵਾਲੀ ਨੀਤੀ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦਾ ਪਾਣੀ ਦੇ ਮੁੱਦੇ ਤੇ ਪੂਰਾ ਪੂਰਾ ਸਾਥ ਦਿੱਤਾ ਜਾਵੇ ਤਾਂ ਕਿ ਪੰਜਾਬ ਦਾ ਪਾਣੀ ਕੇਂਦਰ ਆਪਣੇ ਡਾਕੇ ਰਾਹੀਂ ਖੋਹ ਦੀ ਜੁਰਅਤ ਨਾ ਕਰ ਸਕੇ। ਇਸ ਮੌਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਤੇ ਭਾਈ ਬਿਕਰਮ ਸਿੰਘ ਪੰਡੋਰੀ ਬੰਗਾ, ਭਾਈ ਰਵਿੰਦਰ ਸਿੰਘ ਟੁੱਟਕਲਾ ਆਦਿ ਆਗੂ ਹਾਜਰ ਸਨ ।।


