ਸ਼ਹੀਦਾਂ ਦੀ ਯਾਦ ‘ਚ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਵਿਖੇ 13 ਅਖੰਡ ਪਾਠ ਆਰੰਭ,4 ਨੂੰ ਭੋਗ ਤੋਂ ਬਾਅਦ ਸਜਾਏ ਜਾਣਗੇ ਕੀਰਤਨ ਦਰਬਾਰ- ਭਾਈ ਵਿਰਸਾ ਸਿੰਘ ਖਾਲਸਾ

ਮਾਲਵਾ

ਫਿਲੌਰ, ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦੱਸਿਆ ਦੁਆਬਾ ਖੇਤਰ’ਚ ਆਪਣੀਆਂ ਧਾਰਮਿਕ ਸਰਗਰਮੀਆਂ ਅਤੇ ਸਮਾਜ ਭਲਾਈ ਕੰਮਾਂ ਕਾਜਾਂ ਕਰਕੇ ਪ੍ਰਸਿੱਧ ਹੋਏ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸੰਚਖੰਡ ਵਾਸੀ ਮਾਤਾ ਪ੍ਰਕਾਸ਼ ਕੌਰ ਸੰਧੂ ਤੇ ਵੱਡੇ ਮਹਾਂਪੁਰਖ ਸੰਤ ਬਾਬਾ ਜਰਨੈਲ ਸਿੰਘ ਜੀ ਦੀ ਪ੍ਰੇਰਨਾ ਸਦਕਾ ਇਸ ਅਸਥਾਨ ਤੇ ਸਮੂਹ ਗੁਰੂ ਸਾਹਿਬਾਨਾਂ ਨਾਲ਼ ਸਬੰਧਤ ਸਾਰੇ ਇਤਿਹਾਸਕ ਦਿਹਾੜੇ ਮਨਾਕੇ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੋੜਨ ਲਈ ਵੱਡੇ ਉਪਰਾਲੇ ਕੀਤੇ ਜਾਂਦੇ ਹਨ ਭਾਈ ਖਾਲਸਾ ਨੇ ਬਿਆਨ’ਚ ਦੱਸਿਆ ਹਰ ਐਤਵਾਰ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣ ਵਾਲੀ ਕੜੀ ਤਹਿਤ ਇਸ ਵਾਰ ਸ਼ਹੀਦਾਂ ਦੀ ਯਾਦ’ਚ 13 ਅਖੰਡ ਪਾਠ ਸਾਹਿਬ ਆਰੰਭ ਕਰਨ ਦੀ ਅਰਦਾਸ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸੰਗਤਾਂ ਦੀ ਹਾਜ਼ਰੀ ਵਿੱਚ ਕੀਤੀ ਗਈ, ਭਾਈ ਖਾਲਸਾ ਨੇ ਦੱਸਿਆ ਜਿੰਨੇਂ ਦੇ ਸੰਪੂਰਨ ਭੋਗ 4 ਮਈ ਦਿਨ ਐਤਵਾਰ ਨੂੰ ਪਾਏ ਜਾਣਗੇ ਅਤੇ ਭਾਰੀ ਕੀਰਤਨ ਦਰਬਾਰ ਸਜਾਇਆ ਜਾਵੇਗਾ ,ਜਿਸ ਵਿਚ ਸੰਤ ਸੁਖਵਿੰਦਰ ਸਿੰਘ ਤੋਂ ਇਲਾਵਾ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੋਂ ਇਲਾਵਾ ਕਈ ਸੰਤਾਂ ਮਹਾਪੁਰਸ਼ ਹਾਜ਼ਰੀ ਲਵਾਉਣਗੇ,ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆ ਹਨ, ਇਹਨਾਂ ਤਿੰਨਾਂ ਦਿਨਾਂ ਦੋਰਾਨ ਰੋਜ਼ਾਨਾ ਆਸਾਂ ਦੀ ਵਾਰ ਤੇ ਸ਼ਾਮ ਨੂੰ ਦੀਵਾਨ ਸਜਾਏ ਜਾਣਗੇ, ਸਮੂਹ ਸੰਗਤਾਂ ਨੂੰ ਇਸ ਧਾਰਮਿਕ ਸਮਾਗਮ ਦਾ ਲਾਹਾ ਲੈ ਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ।

Leave a Reply

Your email address will not be published. Required fields are marked *