ਗੁਰਦਾਸਪੁਰ,3 ਮਈ (ਸਰਬਜੀਤ ਸਿੰਘ)– ਹਰਪ੍ਰੀਤ ਸਿੰਘ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਜੇਲ ਬੈਰਕਾਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੁਆਰਾ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਿਕਲਾਂ ਨੂੰ ਸੁਣਿਆ ਗਿਆ ਅਤੇ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ ਕਰਵਾਇਆ। ਇਸ ਦੌਰੇ ਦੌਰਾਨ ਹਰਪ੍ਰੀਤ ਸਿੰਘ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਜਨਾਨਾ ਵਾਰਡ ਦਾ ਵੀ ਦੌਰਾ ਕੀਤਾ ਗਿਆ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ। ਇਸ ਮੌਕੇ ਜੇਲ੍ਹ ਸੁਪਰਡੈਂਟ, ਕੇਂਦਰੀ ਜੇਲ, ਗੁਰਦਾਸਪੁਰ ਅਤੇ ਬਾਕੀ ਸਟਾਫ ਵੀ ਮੌਜੂਦ ਸੀ। ਇਸ ਤੋਂ ਇਲਾਵਾ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਰੈੱਡ ਕਰਾਸ, ਨਸ਼ਾ ਛੁਡਾਓ ਕੇਂਦਰ, ਗੁਰਦਾਸਪੁਰ ਦਾ ਦੌਰਾ ਕੀਤਾ ਅਤੇ ਅਤੇ ਨਸ਼ਾ ਛੁਡਾਓ ਕੇਂਦਰ ਦੇ ਕੰਮ-ਕਾਜ ਦਾ ਜਾਇਜਾ ਲਿਆ ਗਿਆ। ਸਕੱਤਰ ਦੁਆਰਾ ਇਸ ਨਸ਼ਾ ਛੁਡਾਓ ਕੇਂਦਰ ਵਿੱਚ ਇਲਾਜ ਕਰਵਾ ਰਹੇ ਨੌਜਵਾਨਾਂ ਨੂੰ ਮਿਲਿਆ ਗਿਆ ਅਤੇ ਉਹਨਾਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਦੀਆਂ ਦੁੱਖ ਤਕਲੀਫਾਂ ਨੂੰ ਸੁਣਿਆ ਗਿਆ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਛੁਟਾਕਾਰਾ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਰਮੇਸ਼ ਮਹਾਜਨ, ਨੈਸ਼ਨਲ ਐਵਾਰਡੀ ਪ੍ਰੋਜੈਕਟ ਡਾਇਰੈਕਟਰ ਵੀ ਮੌਜੂਦ ਸਨ।


