ਲੁਧਿਆਣਾ, ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਬੀਤੇ ਦਿਨੀਂ ਸਿੱਖ ਪੰਥ ਦੇ ਮਹਾਨ ਵਿਦਵਾਨ ਕਥਾ ਵਾਚਕਾਂ ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਹਰਦਿਆਲ ਸਿੰਘ ਦੀ ਮੌਤ ਹੋ ਗਈ ਸੀ ਅਤੇ ਅੱਜ ਉਹਨਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਜਵੱਦੀ ਟਕਸਾਲ ਲੁਧਿਆਣਾ ਵਿਖੇ ਹੋਈ ਜਿਸ ਵਿੱਚ ਹਜ਼ਾਰਾਂ ਸੰਗਤਾਂ ਤੇ ਪੰਥ ਦੇ ਸਿੱਖ ਵਿਦਵਾਨਾਂ ਵੱਲੋਂ ਅੰਤਿਮ ਅਰਦਾਸ ਸ਼ਾਮਲ ਹੋ ਕੇ ਪ੍ਰਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਸ ਨੂੰ ਪ੍ਰਵਾਰ ਲਈ ਨਾ ਪੂਰਾ ਹੋਣ ਵਾਲ਼ਾ ਘਾਟਾ ਦੱਸਿਆ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਅੰਤਿਮ ਅਰਦਾਸ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਦੇ ਨਾਲ ਨਾਲ ਵੱਡੀ ਗਿਣਤੀ ਵਿੱਚ ਪਹੁੰਚੇ ਸੰਤਾ ਮਹਾਂਪੁਰਸ਼ਾਂ ਦੇ ਨਾਲ ਨਾਲ ਕਈ ਸਿਆਸੀ ਧਾਰਮਿਕ ਤੇ ਸਮਾਜਿਕ ਲੋਕਾਂ ਨੇ ਅੱਤਿਮ ਅਰਦਾਸ’ਚ ਸਾਮਲ ਹੋ ਕੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਇਸ ਮੌਕੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਜਿਥੇ ਜਥੇ ਸਮੇਤ ਕੀਰਤਨ ਦੀ ਹਾਜ਼ਰੀ ਲਵਾਈ ਤੇ ਵਿਛੜੀ ਆਤਮਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਧੰਨ ਹਨ ਸਵਰਗੀ ਹਰਦਿਆਲ ਸਿੰਘ ਜਿੰਨਾ ਨੂੰ ਸਿੱਖ ਕੌਮ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਹੋਣ ਸੰਭਾਗ ਪ੍ਰਾਪਤ ਹੋਇਆ, ਭਾਈ ਖਾਲਸਾ ਨੇ ਦੱਸਿਆ ਵਿਛੜੀ ਆਤਮਾ ਸ੍ਰ ਹਰਦਿਆਲ ਸਿੰਘ ਜੀ ਦੀ ਅੰਤਿਮ ਅਰਦਾਸ ਮੌਕੇ ਹਜ਼ਾਰਾਂ ਉੱਚ ਧਾਰਮਿਕ ਸਿਆਸੀ ਤੇ ਸਮਾਜਿਕ ਨੇਤਾਵਾਂ ਨੇ ਹਾਜ਼ਰੀ ਲਵਾਈ ਤੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ, ਇਸ ਮੌਕੇ ਤੇ ਸੰਗਤਾਂ ਨੂੰ ਪੰਗਤ ਵਿੱਚ ਬੈਠ ਕੇ ਲੰਗਰ ਛਕਾਇਆ ਗਿਆ ।



