ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ)– ਪੰਜਾਬ ‘ਚ ਅਮਨ ਕਾਨੂੰਨ ਦੀ ਵਿਵਸਥਾ ਬਹੁਤ ਬੁਰੀ ਵਿਗੜ ਚੁੱਕੀ ਹੈ ਅਤੇ ਦਿਨ ਦਿਹਾੜੇ ਲੁੱਟਾਂ ਖੋਹਾਂ ਤੇ ਫਿਰੌਤੀਆਂ ਮੰਗਣ ਦਾ ਰੁਝਾਨ ਵਧ ਚੁੱਕਾ ਹੈ ਇਥੇ ਹੀ ਬਸ ਨਹੀਂ? ਫ਼ਿਰੌਤੀ ਨਾ ਦੇਣ ਦੀ ਸੂਰਤ ਵਿੱਚ ਕਤਲ ਕਰਨ ਵਾਲੀਆ ਵਾਰਦਾਤਾ ਵਿੱਚ ਵੀ ਬੇਅੰਤ ਵਾਧਾ ਹੋਇਆ ਹੈ ਅਤੇ ਸਮਾਜ ਵਿਰੋਧੀ ਅਨਸਰ ਅਜਿਹੀਆਂ ਵਾਰਦਾਤਾਂ ਨੂੰ ਸ਼ਰੇਆਮ ਅੰਜਾਮ ਦੇ ਕੇ ਫ਼ਰਾਰ ਹੋ ਜਾਂਦੇ ਹਨ ਅਤੇ ਅਜਿਹੀ ਮੰਦਭਾਗੀ ਵਾਰਦਾਤ ਅੱਜ ਤਰਨਤਾਰਨ ਦੇ ਪਿੰਡ ਦੁੱਬਲੀ ਵਿਖੇ ਵੇਖਣ ਨੂੰ ਮਿਲੀ,ਜਿਥੇ ਇੱਕ ਸਾਬਕਾ ਫੌਜੀ ਜਸਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਨੂੰ ਦੋ ਮੋਟਰਸਾਇਕਲ ਸਵਾਰ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਤੇ ਮੌਕੇ ਤੋਂ ਫ਼ਰਾਰ ਹੋ ਗਏ,ਥਾਣਾ ਪੱਟੀ ਦੀ ਪੁਲਿਸ ਨੇ ਪਰਿਵਾਰ ਦੀ ਰੀਪੋਰਟ ਮੁਤਾਬਕ ਮੁਲਜ਼ਮਾਂ ਤੇ ਪ੍ਰਚਾ ਦਰਜ਼ ਕਰ ਲਿਆ ਗਿਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਮੰਗ ਕਰਦੀ ਹੈ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਸਖ਼ਤ ਕਦਮ ਚੁੱਕੇ ਜਾਣ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਤੇ ਸਰਕਾਰ ਤੋਂ ਮੁਲਜ਼ਮਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਉਹਨਾਂ ਭਾਈ ਖਾਲਸਾ ਨੇ ਦੱਸਿਆ ਸਥਾਨਕ ਲੋਕਾਂ ਦੇ ਦੱਸਣ ਮੁਤਾਬਿਕ ਸਾਬਕਾ ਫੌਜੀ ਜਸਵੰਤ ਸਿੰਘ ਪੁੱਤਰ ਅਜੀਤ ਸਿੰਘ ਦੀਆਂ ਪਿੰਡ ਦੁਬਲੀ ਅਤੇ ਕੋਟ ਬੁੱਢਾ ਵਿਖੇ ਆੜਤ ਦੀਆਂ ਦੁਕਾਨਾਂ ਸਨ ਅਤੇ ਉਹ ਬਹੁਤ ਹੀ ਸਰੀਫ ਅਤੇ ਨੇਕ ਇਨਸਾਨ ਹੋਣ ਦੇ ਨਾਲ ਨਾਲ ਪਿੰਡ ਦੇ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਹਮੇਸ਼ਾ ਮੋਹਰੀ ਰਹਿੰਦਾ ਸੀ, ਭਾਈ ਖਾਲਸਾ ਨੇ ਦੱਸਿਆ ਲੋਕਾਂ ਦੇ ਮੁਤਾਬਕ ਸਾਬਕਾ ਫੌਜੀ ਸ੍ਰ ਜਸਵੰਤ ਸਿੰਘ ਨੂੰ ਕਈ ਦਿਨਾਂ ਤੋਂ ਸਮਾਜ਼ ਵਿਰੋਧੀ ਅਨਸਰਾਂ ਵੱਲੋਂ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਸੀ ਅਤੇ ਉਹ ਫਿਰੌਤੀ ਦੇਣੀ ਨਹੀਂ ਸੀ ਚਾਹੁੰਦਾ ਅਤੇ ਇਸੇ ਹੀ ਕਾਰਨ ਅੱਜ ਜਦੋਂ ਉਹ ਆਪਣੀ ਦਕਾਨ’ਚ ਬੈਠਾ ਹਿਸਾਬ ਕਿਤਾਬ ਕਰ ਰਿਹਾ ਸੀ ਤਾਂ ਦੋ ਅਣਪਛਾਤੇ ਸਮਾਜ਼ ਵਿਰੋਧੀ ਲੁਟੇਰੇ ਮੋਟਰਸਾਈਕਲ ਤੇ ਆਏ ਅਤੇ ਸ੍ਰ ਜਸਵੰਤ ਸਿੰਘ ਫ਼ੌਜੀ ਤੇ ਤਾਬਲਤੋੜ ਤਿੰਨ ਗੋਲੀਆਂ ਦਾਗੀਆਂ ਜਿਸ ਦੇ ਸਿੱਟੇ ਵਜੋਂ ਉਨ੍ਹਾਂ ਦੀ ਮੌਤ ਹੋ ਗਈ, ਭਾਈ ਖਾਲਸਾ ਨੇ ਦੱਸਿਆ ਸਥਾਨਕ ਲੋਕਾਂ ਵਿਚ ਇਸ ਵਾਰਦਾਤ ਨੂੰ ਲੈਕੇ ਵੱਡੀ ਦਹਿਸ਼ਤ ਪਾਈ ਜਾ ਰਹੀ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕੀਤਾ ਜਾਵੇ,ਜਦੋਂ ਕਿ ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਭੱਜਣ ਵਿਚ ਸਫਲ ਹੋ ਗਏ, ਭਾਈ ਖਾਲਸਾ ਨੇ ਕਿਹਾ ਪਰਿਵਾਰ ਵਲੋਂ ਮੁਲਜ਼ਮਾਂ ਨੂੰ ਗਿਰਫਤਾਰੀ ਕਰਨ ਤੇ ਇਨਸਾਫ਼ ਦੀ ਗੁਹਾਰ ਲਾਈ ਜਾ ਰਹੀ ਹੈ,ਭਾਵੇਂ ਕਿ ਥਾਣਾ ਪੱਟੀ ਦੀ ਪੁਲਿਸ ਨੇ ਅਣਪਛਾਤਿਆਂ ਖਿਲਾਫ ਪਰਚਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਸਥਾਨਕ ਲੋਕਾਂ ਵਿਚ ਇਸ ਨੂੰ ਲੈਕੇ ਦਹਿਸ਼ਤ ਦਾ ਮਹੌਲ ਬਣਿਆ ਪਿਆ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਕਾਬੂ ਕਰਕੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ, ਭਾਈ ਖਾਲਸਾ ਨੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਤਾਂ ਕਿ ਅਜਿਹੀਆਂ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਈ ਜਾ ਸਕੇ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਆਪ ਸਰਕਾਰ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਸਹੀ ਦੱਸ ਰਹੀ ਹੈ ਪਰ ਤਰਨਤਾਰਨ ਦੇ ਪਿੰਡ ਦੁਬਲੇ ਦੇ ਸਾਬਕਾ ਫੌਜੀ ਜਸਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਦੀ ਹੋਈ ਮੌਤ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਜੰਗਲਰਾਜ ਵਾਲਾਂ ਸੂਬਾ ਬਣ ਚੁੱਕਾ ਹੈ ਅਤੇ ਪੰਜਾਬ ਸਰਕਾਰ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਵਿੱਚ ਬਹੁਤ ਬੁਰੀ ਤਰ੍ਹਾਂ ਅਸਫ਼ਲ ਹੁੰਦੀ ਦਿਖਾਈ ਦੇ ਰਹੀ ਹੈ ਜਦੋਂ ਕਿ ਸਰਕਾਰਾਂ ਦਾ ਮੁੱਖ ਕੰਮ ਲੋਕਾਂ ਦੀ ਜਾਨਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣਾ ਹੈ, ਇਸ ਮੌਕੇ ਭਾਈ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਬਲਵਿੰਦਰ ਸਿੰਘ ਖਡੂਰ ਸਾਹਿਬ ਭਾਈ ਸੁਖਦੇਵ ਸਿੰਘ ਫ਼ੌਜੀ ਆਦਿ ਆਗੂ ਹਾਜਰ ਸਨ ।


