ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਏ ਜਾ ਰਹੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਮਿਲ ਰਹੀ ਵੱਡੀ ਕਾਮਯਾਬੀ, ਪੰਜਾਬੀਆਂ ਦੇ ਸਹਿਯੋਗ ਨਾਲ ਸਰਕਾਰ ਜਿੱਤੇਗੀ ਨਸ਼ਿਆਂ ਵਿਰੁੱਧ ਇਹ ਜੰਗ – ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ

ਗੁਰਦਾਸਪੁਰ


ਭਗਵੰਤ ਮਾਨ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਵਚਨਬੱਧ – ਕੈਬਨਿਟ ਮੰਤਰੀ ਮਹਿੰਦਰ ਭਗਤ


ਗੁਰਦਾਸਪੁਰ, 4 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅਤੇ ਕੈਬਨਿਟ ਮੰਤਰੀ ਸ੍ਰੀ ਮਹਿੰਦਰ ਭਗਤ ਨੇ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਪੀ.ਐੱਸ. ਗਾਰਡਨ ਪੈਲੇਸ, ਗੁਰਦਾਸਪੁਰ ਵਿਖੇ ਕਰਵਾਏ “ਪਿੰਡ ਦੇ ਪਹਿਰੇਦਾਰ” ਪ੍ਰੋਗਰਾਮ ਤਹਿਤ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪੰਚਾਂ-ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸ੍ਰੀ ਜਗਰੂਪ ਸਿੰਘ ਸੇਖਵਾਂ, ਪਨਸਪ ਦੇ ਚੇਅਰਮੈਨ ਸ. ਬਲਬੀਰ ਸਿੰਘ ਪੰਨੂ, ਜ਼ਿਲ੍ਹਾ ਕੋਆਰਡੀਨੇਟਰ ਅਤੇ ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਣਕ ਮਹਿਤਾ, ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਜੀਵ ਸ਼ਰਮਾ, ਨਗਰ ਸੁਧਾਰ ਟਰੱਸਟ ਬਟਾਲਾ ਦੇ ਚੇਅਰਮੈਨ ਯਸ਼ਪਾਲ ਚੌਹਾਨ, ਮਾਰਕਿਟ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਭਾਰਤ ਭੂਸ਼ਨ ਸ਼ਰਮਾ, ਮਾਰਕਿਟ ਕਮੇਟੀ ਦੀਨਾਨਗਰ ਦੇ ਚੇਅਰਮੈਨ ਸ੍ਰੀ ਬਲਜੀਤ ਸਿੰਘ ਖ਼ਾਲਸਾ, ਮਾਰਕਿਟ ਕਮੇਟੀ ਕਲਾਨੌਰ ਦੇ ਚੇਅਰਮੈਨ ਰਣਜੇਤ ਸਿੰਘ ਸਮੇਤ ਜ਼ਿਲ੍ਹੇ ਦੀ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ। ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ, ਐੱਸ.ਐੱਸ.ਪੀ. ਬਟਾਲਾ ਸੋਹੇਲ ਕਾਸਿਮ ਮੀਰ, ਐੱਸ.ਐੱਸ.ਪੀ. ਗੁਰਦਾਸਪੁਰ ਆਦਿੱਤਯ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ, ਜ਼ਿਲ੍ਹੇ ਦੇ ਸਮੂਹ ਐੱਸ.ਡੀ.ਐੱਮ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਕੋਲੋਂ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਵਿੱਚ ਉਨ੍ਹਾਂ ਦਾ ਸਾਥ ਮੰਗਿਆ ਅਤੇ ਉਨ੍ਹਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ ਗਈ। ਕੈਬਨਿਟ ਮੰਤਰੀ ਸ. ਭੁੱਲਰ ਨੇ ਨਸ਼ੇ ਦੇ ਸਮਗਲਰਾਂ ਨੂੰ ਚੇਤਾਵਨੀ ਦਿੱਤੀ ਕਿ ਉਹ ਜਾਂ ਤਾਂ ਨਸ਼ੇ ਦਾ ਕਾਰੋਬਾਰ ਬੰਦ ਕਰ ਦੇਣ ਜਾਂ ਪੰਜਾਬ ਛੱਡ ਜਾਣ। ਉਨ੍ਹਾਂ ਕਿਹਾ ਕਿ ਨਸ਼ੇ ਦਾ ਵਪਾਰ ਕਰਨ ਵਾਲੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਸਰਕਾਰ ਨੂੰ ਲੋਕਾਂ ਦਾ ਸਾਥ ਮਿਲ ਰਿਹਾ ਹੈ ਅਤੇ ਲੋਕ ਨਸ਼ਾ ਤਸਕਰਾਂ ਨੂੰ ਫੜਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਜਵਾਨੀ ਤੇ ਅਗਲੀਆਂ ਪੀੜੀਆਂ ਨੂੰ ਬਚਾਉਣਾ ਹੈ ਤਾਂ ਸਾਨੂੰ ਨਸ਼ਿਆਂ ਵਿਰੁੱਧ ਅਵਾਜ਼ ਬੁਲੰਦ ਕਰਨੀ ਹੀ ਪਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ “ਪਿੰਡ ਦੇ ਪਹਿਰੇਦਾਰ” ਵਜੋਂ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਜੰਗ ਵਿੱਚ ਮੋਹਰੀ ਹੋ ਕੇ ਆਪਣਾ ਹਿੱਸਾ ਪਾਉਣ। ਉਨ੍ਹਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਖ਼ਾਤਮੇ ਲਈ ਜਾਗਰੂਕ ਕਰਨ ਅਤੇ ਪਿੰਡਾਂ ਵਿੱਚ ਮਤੇ ਪਾਏ ਜਾਣ ਕਿ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਕੋਈ ਜ਼ਮਾਨਤ ਨਹੀਂ ਦੇਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਨਸ਼ਿਆਂ ਦੇ ਖ਼ਾਤਮੇ ਲਈ ਸੰਜ਼ੀਦਗੀ ਅਤੇ ਇੱਕਜੁੱਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ, ਜਿਨ੍ਹਾਂ ਵਿੱਚ ਪੰਚ-ਸਰਪੰਚ, ਕੌਂਸਲਰ ਅਤੇ ਹੋਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖ਼ਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ। ਉਨ੍ਹਾਂ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸ…

Leave a Reply

Your email address will not be published. Required fields are marked *