ਮੁੱਖ ਮੰਤਰੀ ਵੱਲੋਂ ਰੋਸ਼ ਪ੍ਰਦਰਸ਼ਨ ਰਾਹੀਂ ਰੇਲਾਂ ਦਾ ਚੱਕਾ ਜਾਮ ਤੇ ਸੜਕਾਂ ਰੋਕ ਕੇ ਆਮ ਕਾਰੋਬਾਰੀ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਧਰਨਾ ਕਾਰੀਆਂ ਨੂੰ ਤਾੜਨਾ ਕਰਨਾ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 5 ਮਈ (ਸਰਬਜੀਤ ਸਿੰਘ)– ਜਦੋਂ ਤੋਂ ਕਿਸਾਨਾਂ ਨੂੰ ਪੰਜਾਬ ਸਰਕਾਰ ਨੇ ਸੰਭੂ ਤੇ ਖਨੌਰੀ ਬਾਰਡਰਾਂ ਤੋਂ ਭਜਾਇਆ ਉਦੋਂ ਤੋਂ ਹੀ ਕਿਸਾਨ ਪੰਜਾਬ ਸਰਕਾਰ ਵਿਰੁੱਧ ਕਈ ਤਰ੍ਹਾਂ ਦੇ ਰੋਸ ਪ੍ਰਦਰਸ਼ਨ ਕਰ ਰਹੇ ਹਨ ਅਤੇ ਆਪ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਨੂੰ ਪਿੰਡਾ ਪਿੰਡਾ ਵਿੱਚ ਘੇਰ ਕੇ ਸਵਾਲ ਪੁੱਛ ਰਹੇ ਹਨ ਕਿ ਉਨ੍ਹਾਂ ਨੂੰ ਮੋਰਚੇ ਤੋਂ ਕਿਉਂ ਉਠਾਇਆ ਗਿਆ ਅਤੇ ਉਨ੍ਹਾਂ ਦਾ ਕ਼ੀਮਤ ਸਮਾਨ ਕਿਉ ਲੁੱਟਿਆ ਗਿਆ ਅਤੇ ਹੁਣ ਕੇਂਦਰ ਸਰਕਾਰ ਵੱਲੋਂ 4 ਮਈ ਨੂੰ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਇਸ ਕਰਕੇ ਰੱਦ ਕਰ ਦਿੱਤਾ ਗਈ, ਕਿਉਂਕਿ ਕਿਸਾਨ ਇਹ ਮੀਟਿੰਗ ਪੰਜਾਬ ਸਰਕਾਰ ਦੀ ਵਿਚੋਲਗੀ ਤੋਂ ਬਗੈਰ ਕਰਨਾ ਚਾਹੁੰਦੇ ਸਨ, ਕਿਸਾਨਾਂ ਦੀ ਇਸ ਮੰਗ ਨੂੰ ਕੇਂਦਰ ਸਰਕਾਰ ਨੇ ਮੁੱਢੋਂ ਹੀ ਰੱਦ ਕਰ ਦਿੱਤਾ ਹੈ ਸਪੱਸ਼ਟ ਕਰ ਦਿੱਤਾ ਕਿ ਸੂਬਾ ਸਰਕਾਰ ਤੋਂ ਬਗੈਰ ਅਸੀਂ ਤੁਹਾਡੇ ਨਾਲ ਮੀਟਿੰਗ ਨਹੀਂ ਕਰ ਸਕਦੇ,ਅਤੇ ਇਸੇ ਰੋਸ ਨੂੰ ਮੁੱਖ ਰੱਖਦਿਆਂ ਕਿਸਾਨ ਆਗੂ ਜਿਥੇ ਨਿੱਤ ਦਿਨ ਸਰਕਾਰ ਵਿਰੁੱਧ ਸੜਕਾਂ ਰੋਕ ਕੇ ਆਮ ਕਾਰੋਬਾਰੀ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੇ ਹਨ, ਉਥੇ 7 ਮਈ ਨੂੰ ਰੇਲ ਦਾ ਚੱਕਾ ਜਾਮ ਕਰਨ ਦੀ ਗੱਲ ਵੀ ਕਿਸਾਨਾਂ ਵੱਲੋਂ ਕਹੀ ਜਾ ਰਹੀ ਹੈ, ਕਿਸਾਨਾਂ ਦੇ ਇਸ ਫੈਸਲੇ ਤੋਂ ਡਾਂਡੇ ਦੁੱਖੀ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਮਾਨ ਨੇ ਕਿਸਾਨ ਤੇ ਹੋਰ ਧਰਨਾ ਕਾਰੀਆਂ ਨੂੰ ਸਖਤ ਤਾੜਨਾ ਕਰਦਿਆਂ ਕਿਹਾ ਕਿ ਉਹ ਰੋਸ ਪ੍ਰਦਰਸ਼ਨ ਰਾਹੀਂ ਅਜਿਹੇ ਲੋਕ ਵਿਰੋਧੀ ਵਰਤਾਰਾ ਤੋਂ ਛੱਡ ਦੇਣ ਤੇ ਰੋਸ ਪ੍ਰਦਰਸ਼ਨ ਲਈ ਕਿਸੇ ਹੋਰ ਪੈਂਤੜੇ ਦਾ ਇਸਤੇਮਾਲ ਕਰਨ ਦੀ ਲੋੜ ਤੇ ਜ਼ੋਰ ਦੇਣ ਜਿਸ ਨਾਲ ਨਿੱਤ ਦੇ ਆਮ ਕਾਰੋਬਾਰੀਆਂ ਨੂੰ ਕੋਈ ਪ੍ਰੇਸ਼ਾਨੀ ਨਾ ਆਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਵੱਲੋਂ ਕਿਸਾਨ ਤੇ ਹੋਰ ਰੋਸ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਕੀਤੀ ਤਾੜਨਾ ਦੀ ਹਮਾਇਤ ਅਤੇ ਇਸ ਨੂੰ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ ਦੱਸਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾਂ, ਉਹਨਾਂ ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਪੱਸ਼ਟ ਕੀਤਾ ਰੋਸ ਪ੍ਰਦਰਸ਼ਨ ਕਰਨਾ ਤੁਹਾਡਾ ਸੰਵਿਧਾਨਕ ਹੱਕ ਹੈ, ਪਰ ਸੜਕਾਂ ਅਤੇ ਰੇਲ ਰੋਕ ਕੇ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲਾ ਲੋਕ ਵਿਰੋਧੀ ਵਰਤਾਰਾ ਬੰਦ ਕੀਤਾ ਜਾਵੇ, ਭਾਈ ਖਾਲਸਾ ਨੇ ਕਿਹਾ ਮੁੱਖ ਮੰਤਰੀ ਵੱਲੋਂ ਲਿਆ ਇਹ ਸਟੈਡ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੇ ਹੱਕਾਂ ਵਾਲਾ ਕਿਹਾ ਜਾ ਸਕਦਾ ਹੈ,ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਦੇ ਹੱਕ ਵਿੱਚ ਹੈ ਅਤੇ ਉਨ੍ਹਾਂ ਦੇ ਰੋਸ ਪ੍ਰਦਰਸ਼ਨ ਦੀ ਵੀ ਪੂਰਨ ਹਮਾਇਤ ਕਰਦੀ ਹੈ ਕਿਉਂਕਿ ਅਜਿਹਾ ਕਰਨਾ ਉਹਨਾਂ ਸੰਵਿਧਾਨਕ ਹੱਕ ਹੈ ਤੇ ਕੇਂਦਰ ਸਰਕਾਰ ਤੋਂ ਮੰਗ ਵੀ ਕਰਦੀ ਹੈ ਕਿ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰ ਲਈਆਂ ਜਾਣ ਤਾਂ ਕਿ ਉਨ੍ਹਾਂ ਨੂੰ ਸਰਕਾਰ ਵਿਰੁੱਧ ਮੋਰਚਾ ਲਾਉਣ ਦੀ ਜ਼ਰੂਰਤ ਹੀ ਨਾ ਪਵੇ, ਉਥੇ ਕਿਸਾਨਾਂ ਨੂੰ ਬੇਨਤੀ ਕਰਦੀ ਹੈ ਕਿ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲਾ ਰੋਸ ਪ੍ਰਦਰਸ਼ਨ ਬਿੱਲ ਕੁਲ ਨਾ ਕੀਤਾ ਜਾਵੇ ਅਤੇ ਮੁੱਖ ਮੰਤਰੀ ਦੀ ਬੇਨਤੀ ਅਨੁਸਾਰ ਰੇਲਾਂ ਸੜਕਾਂ ਰੋਕਣਾ ਦੇ  ਬਜਾਏ ਕਿਸੇ ਹੋਰ ਪੈਂਤੜੇ ਦਾ ਇਸਤੇਮਾਲ ਕੀਤਾ ਜਾਵੇ ,ਜਿਸ ਨਾਲ ਆਮ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ।।

Leave a Reply

Your email address will not be published. Required fields are marked *