ਫਿਲੌਰ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਵਿਖੇ ਦੂਜੇ ਪਾਤਸ਼ਾਹ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਤੇ ਸਮੂਹ ਸ਼ਹੀਦਾਂ ਦੀ ਯਾਦ’ਚ 13 ਅਖੰਡ ਪਾਠਾਂ ਤੇ ਦੋ ਸੰਪਟ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ,ਅਤੇ ਵੱਖ ਵੱਖ ਧਾਰਮਿਕ ਬੁਲਾਰਿਆਂ ਵੱਲੋਂ ਗੁਰੂ ਅੰਗਦ ਦੇਵ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਸੰਗਤਾਂ ਨੂੰ ਚਾਨਣਾ ਪਾਇਆ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਇਸ ਸਬੰਧੀ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ 13 ਲੜੀਵਾਰ ਅਖੰਡ ਪਾਠ ਦੋ ਸੰਪਟ ਟੋਟਲ 15 ਪਾਠਾਂ ਦੇ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਦੀ ਕਥਾ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕਰਨਾ ਤੋਂ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਹੋਈ ਜਿਸ ਵਿੱਚ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਤੇ ਭਾਈ ਰਿੰਕੂ ਦੇ ਕੀਰਤਨੀ ਜਥਿਆਂ ਤੋਂ ਇਲਾਵਾ ਕਈ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰੂ ਅੰਗਦ ਦੇਵ ਜੀ ਜਨਮ ਦਿਹਾੜੇ ਸਬੰਧੀ ਵਿਸਥਾਰ ਨਾਲ ਚਾਨਣਾ ਪਾਇਆ, ਸਮੂਹ ਧਾਰਮਿਕ ਬੁਲਾਰਿਆਂ ਦਾ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਸੀਰੀ ਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਤੇ ਸੰਤ ਸੁਖਵਿੰਦਰ ਸਿੰਘ ਜੀ, ਬੀਬੀ ਕਰਮਜੀਤ ਕੌਰ ਸੰਧੂ ਤੇ ਡਾਕਟਰ ਅਮਰਜੋਤ ਸਿੰਘ ਸੰਧੂ ਤੋਂ ਇਲਾਵਾ ਭਾਈ ਗੁਰਮੇਲ ਸਿੰਘ, ਭਾਈ ਜਗਤਾਰ ਸਿੰਘ, ਸ੍ਰ ਕਮਲਜੀਤ ਸਿੰਘ,ਸਿਮਰਨ ਸਿੰਘ, ਜਸਵਿੰਦਰ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ਤੇ ਆਪਣਾਂ ਮਨੁੱਖੀ ਜੀਵਨ ਸਫ਼ਲ ਬਣਾਉਣ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਸਨਮਾਨਯੋਗ ਹਸਤੀਆਂ ਦਾ ਸਨਮਾਨ ਕੀਤਾ ਗਿਆ ।



