11 ਮਈ ਨੂੰ ਬੈੱਂਸ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ
ਮਾਨਸਾ, ਗੁਰਦਾਸਪੁਰ, 6 ਮਈ (ਸਰਬਜੀਤ ਸਿੰਘ)– ਸਿੱਖਿਆ ਵਿਭਾਗ ਵਿੱਚ ਤਿੰਨ ਸਾਲਾਂ ਵਿੱਚ ਇੱਕ ਨਵੀਂ ਭਰਤੀ ਨਾ ਆਉਣ ਤੋਂ ਖ਼ਫ਼ਾ ਬੇਰੁਜ਼ਗਾਰਾਂ ਨੇ ਸਾਂਝੇ ਮੋਰਚੇ ਦੀ ਅਗਵਾਈ ਵਿੱਚ 11 ਮਈ ਦਿਨ ਐਤਵਾਰ ਨੂੰ ਸਿੱਖਿਆ ਹਰਜੋਤ ਬੈਂਸ ਦੀ ਸ਼੍ਰੀ ਆਨੰਦਪੁਰ ਸਾਹਿਬ ਨੇੜੇ ਪਿੰਡ ਗੰਭੀਰ ਪੁਰ ਵਿਖੇ ਘਿਰਾਓ ਦਾ ਐਲਾਨ ਕੀਤਾ ਹੋਇਆ ਹੈ। ਇਸਦੇ ਤਹਿਤ ਹੀ ਸਥਾਨਕ ਸ਼ਹਿਰ ਅੰਦਰ ਇਕ ਨਿੱਜੀ ਕੋਚਿੰਗ ਸੈਂਟਰ ਵਿੱਚ ਬੇਰੁਜ਼ਗਾਰ ਅਧਿਆਪਕਾਂ ਨੂੰ 11 ਮਈ ਦੇ ਧਰਨੇ ਸੰਬੰਧੀ ਜਾਗਰੂਕ ਕਰਨ ਲਈ ਬੇਰੁਜ਼ਗਾਰ ਸਾਂਝੇ ਮੋਰਚੇ ਦੇ ਆਗੂ ਸੁਖਵਿੰਦਰ ਸਿੰਘ ਢਿੱਲਵਾਂ ਅਤੇ ਹਰਜਿੰਦਰ ਸਿੰਘ ਝੁਨੀਰ ਨੇ ਗੱਲਬਾਤ ਕੀਤੀ।
ਆਗੂਆਂ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਇੱਕ ਅਸਾਮੀ ਸਿੱਖਿਆ ਅਤੇ ਸਿਹਤ ਵਿਭਾਗ ਵਿੱਚ ਨਹੀਂ ਕੱਢੀ ਜਦਕਿ ਸਿੱਖਿਆ ਕ੍ਰਾਂਤੀ ਦੇ ਨਾਮ ਹੇਠ ਪਿਛਲੀ ਸਰਕਾਰ ਵੇਲੇ ਦੀਆਂ ਭਰਤੀਆਂ ਦਾ ਪ੍ਰਚਾਰ ਕਰਕੇ ਆਮ ਪੰਜਾਬੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਦਕਿ ਸਰਕਾਰ ਨੇ ਤਿੰਨ ਦੇਰੀ ਕਰਕੇ ਬੇਰੁਜ਼ਗਾਰਾਂ ਨੂੰ ਖੱਜਲ ਖੁਆਰ ਕੀਤਾ ਹੈ। ਉਹਨਾਂ ਕਿਹਾ ਕਿ ਯੁੱਧ ਬੇਰੁਜ਼ਗਾਰੀ ਵਿਰੁੱਧ ਤਹਿਤ ਸਮੂਹ ਬੇਰੁਜ਼ਗਾਰ ਸਿੱਖਿਆ ਅਤੇ ਸਿਹਤ ਵਿਭਾਗ ਨਵੀਆਂ ਪੋਸਟਾਂ, ਓਵਰ ਏਜ਼ ਹੋ ਚੁੱਕੇ ਬੇਰੁਜ਼ਗਾਰਾਂ ਲਈ ਉਮਰ ਹੱਦ ਛੋਟ,ਮਾਸਟਰ ਕੇਡਰ ਵਿੱਚ ਥੋਪੀ ਬੇਤੁਕੀ 55 ਪ੍ਰਤੀਸ਼ਤ ਲਾਜ਼ਮੀ ਅੰਕਾਂ ਦੀ ਸ਼ਰਤ ਰੱਦ ਕਰਵਾਉਣ 11 ਮਈ ਨੂੰ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਸ੍ਰੀ ਆਨੰਦਪੁਰ ਸਾਹਿਬ ਨੇੜੇ ਪਿੰਡ ਗੰਭੀਰ ਪੁਰ ਵਿਖੇ ਕੋਠੀ ਦਾ ਘਿਰਾਓ ਕੀਤਾ ਜਾਵੇਗਾ।


