ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਸਮਾਣਾ ਵਿਖੇ ਇਕ ਜ਼ਬਰਦਸਤ ਐਕਸੀਡੈਂਟ ਰਾਹੀਂ 7 ਸਕੂਲੀ ਬੱਚਿਆਂ ਦੀ ਮੌਤ ਵਾਲੀ ਦੁਖਦਾਈ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਜਿਥੇ ਇਸ ਐਕਸੀਡੈਂਟ ਰਾਹੀਂ ਜਾਨਾਂ ਗੁਵਾਉਣ ਵਾਲੇ ਬੱਚਿਆਂ ਦੇ ਮਾਪਿਆਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਬੱਚਿਆਂ ਦੇ ਕਾਤਲ ਟਿਪਰ ਡਰਾਈਵਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਮੰਗ ਕਰਦੀ ਹੈ ਉਥੇ ਇਸ ਮਾਮਲੇ ਵਿੱਚ ਸਥਾਨਕ ਐਮ ਐਲ ਏ ਸ੍ਰ ਚੇਤਨ ਸਿੰਘ ਜੋੜੇ ਮਾਜਰਾ ਵੱਲੋਂ ਐਕਸੀਡੈਂਟ ਵਿਚ 7 ਬੱਚਿਆਂ ਦੇ ਕਾਤਲ ਟਿਪਰ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕਰਨ ਦੀ ਨਿੰਦਣਯੋਗ ਨੀਤੀ ਦੀ ਨਿੰਦਾ ਕਰਨ ਦੇ ਨਾਲ ਨਾਲ ਸਥਾਨਕ ਲੋਕਾਂ ਦੀ ਮੰਗ ਅਨੁਸਾਰ ਇਹਨਾਂ ਨਜਾਇਜ਼ ਚੱਲਣ ਵਾਲੀਆਂ ਟਿੱਪਰਾਂ ਤੇ ਦਿਨ ਸਮੇਂ ਰੋਕ ਲਾਈ ਜਾਵੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਣਾ ਵਿਖੇ ਐਕਸੀਡੈਂਟ ਰਾਹੀਂ 7 ਸਕੂਲੀ ਬੱਚਿਆਂ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ, ਸਥਾਨਕ ਐਮ ਐਲ ਏ ਦੀ ਦੋਸ਼ੀ ਨੂੰ ਬਚਾਉਣ ਦੀ ਨਿੰਦਾ ਅਤੇ ਸਰਕਾਰ ਤੋਂ ਸਥਾਨਕ ਲੋਕਾਂ ਦੀ ਮੰਗ ਅਨੁਸਾਰ ਇਹਨਾਂ ਟਿੱਪਰਾਂ ਸਬੰਧੀ ਕੋਈ ਢੁਕਵਾਂ ਫੈਸਲਾ ਲੈਣ ਦੀ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ’ਚ ਜਾਨਾਂ ਗੁਵਾਉਣ ਵਾਲਿਆਂ ਸੱਤ ਬੱਚਿਆਂ ਦੇ ਮਾਪਿਆਂ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਦੋਸ਼ੀ ਟਿੱਪਰ ਡਰਾਈਵਰ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਅਤੇ ਸਥਾਨਕ ਲੋਕਾਂ ਅਨੁਸਾਰ ਐਮ ਐਲ ਏ ਚੇਤਨ ਸਿੰਘ ਜੌੜੇ ਮਾਜਰਾ ਵੱਲੋਂ ਦੋਸ਼ੀ ਟਿੱਪਰ ਡਰਾਈਵਰ ਨੂੰ ਬਚਾਉਣ ਵਾਲੀ ਘਟੀਆ ਤੇ ਨਿੰਦਣਯੋਗ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਦੀ ਉੱਚ ਪੱਧਰੀ ਜਾਂਚ ਕਰਕੇ ਲੋਕਾਂ ਸਾਹਮਣੇ ਸਚਾਈ ਲਿਆਂਦੀ ਜਾਵੇ, ਭਾਈ ਖਾਲਸਾ ਨੇ ਦੱਸਿਆ ਕਿ ਇਹ ਵੀ ਪਤਾ ਲੱਗਿਆ ਕਿ ਬੱਚਿਆਂ ਦੇ ਸਸਕਾਰ ਮੌਕੇ ਸਥਾਨਕ ਐਮ ਐਲ ਏ ਦੇ ਭਰਾ ਤੇ ਹੋਰਾ ਦਾ ਮਾਪਿਆਂ ਵੱਲੋਂ ਵਿਰੋਧ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ ਲੋਕਾਂ ਨੂੰ ਇਸ ਗੱਲ ਦਾ ਗੁੱਸਾ ਹੈ ਕਿ ਸਥਾਨਕ ਐਮ ਐਲ ਏ ਚੇਤਨ ਸਿੰਘ ਜੌੜੇ ਮਾਜਰਾ ਟਿੱਪਰ ਡਰਾਈਵਰ ਨੂੰ ਬਚਾਉਣ ਖਾਤਰ ਕਹੇਂ ਰਿਹਾ ਹੈ ਕਿ ਬੱਚਿਆਂ ਨੂੰ ਤੁੱਨ ਤੁੱਨ ਕੇ ਗੱਡੀ’ਚ ਬੈਠਾ ਲੈਂਦੇ ਹਨ ਪਰ ਟਿੱਪਰ ਵਾਲੇ ਸਬੰਧੀ ਇਕ ਸ਼ਬਦ ਵੀ ਨਾ ਬੋਲਣਾ ਸਥਾਨਕ ਲੋਕਾਂ ਨੂੰ ਚੰਗਾ ਨਹੀਂ ਲੱਗਾ,ਇਸ ਕਰਕੇ ਸਥਾਨਕ ਐਮ ਐਲ ਏ ਨੂੰ ਪੀੜਤ ਪਰਿਵਾਰਾਂ ਤੇ ਸਥਾਨਕ ਲੋਕਾਂ ਦੀ ਮੰਗ ਅਨੁਸਾਰ ਇਨਸਾਫ਼ ਦੀ ਗੱਲ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ।


