ਬਰਨਾਲਾ, ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ)– ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਖਾਲਸਾ ਵਹੀਰ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੇ ਮੀਤ ਜਥੇਦਾਰ ਭਾਈ ਪ੍ਰਦੀਪ ਸਿੰਘ ਦੀ ਅਗਵਾਈ’ਚ ਪਿੰਡਾਂ ਪਿੰਡਾਂ ਵਿੱਚ ਲੋਕਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਜਾਗਰੂਕ ਕਰ ਰਹੀ ਹੈ, ਇਸ ਮੁਹਿੰਮ ਤਹਿਤ ਜਿਥੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਜਾ ਰਿਹਾ ਹੈ, ਉਥੇ ਖੰਡੇ ਬਾਟੇ ਦਾ ਅੰਮ੍ਰਿਤ ਛਕਾ ਕੇ ਸਿੰਘ ਵੀ ਸਜਾਇਆ ਜਾ ਰਿਹਾ ਹੈ, ਇਸ ਮੁਹਿੰਮ ਤਹਿਤ ਗਰੀਬ ਲੋਕਾਂ ਦੀਆਂ ਧੀਆਂ ਭੈਣਾਂ ਦੀਆਂ ਸ਼ਾਦੀਆਂ ਵੀ ਕੀਤੀਆਂ ਜਾ ਰਹੀਆਂ ਹਨ ਤੇ ਹੋਰ ਵੀ ਸਹਾਇਤਾ ਕੀਤੀ ਜਾ ਰਹੀ ਹੈ, ਇਸ ਮੁਹਿੰਮ ਨੂੰ ਸਮੂਹ ਸ਼ਹਿਰਾਂ ਪਿੰਡਾਂ ਵਿੱਚ ਭਰਵਾਂ ਸੰਯੋਗ ਮਿਲ ਰਿਹਾ ਹੈ ਅਤੇ ਇਸੇ ਦੀ ਕੜੀ ਤਹਿਤ ਦਲ ਪੰਥ ਪਿੰਡ ਘੁੰਨਸ ਜ਼ਿਲ੍ਹਾ ਬਰਨਾਲਾ ਪਹੁੰਚਿਆ ਅਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਮੁਹਿੰਮ ਨੂੰ ਪਿੰਡ ਦੇ ਸਰਪੰਚ ਸਮੇਤ ਹੋਰਨਾਂ ਲੋਕਾਂ ਵੱਲੋਂ ਰਹਿਣ ਸਹਿਣ ਤੇ ਲੰਗਰ ਦਾ ਪੂਰਾ ਪੂਰਾ ਸੰਯੋਗ ਦਿੱਤਾ ਗਿਆ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਖਾਲਸਾ ਗੁਰਮਤਿ ਵਹੀਰ ਦੇ ਚੀਫ ਪ੍ਰਬੰਧਕ ਅਤੇ ਦਲ ਪੰਥ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨਾਲ ਸਾਰੀ ਜਾਣਕਾਰੀ ਪ੍ਰਾਪਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਭਾਈ ਖਾਲਸਾ ਨੇ ਦੱਸਿਆ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਵੱਲੋਂ ਇਹ ਮੁਹਿੰਮ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਤਹਿਤ ਵਿੱਢੀ ਗਈ, ਭਾਈ ਖਾਲਸਾ ਨੇ ਦੱਸਿਆ ਉਸ ਦਿੱਨ ਤੋਂ ਦਲ ਪੰਥ ਆਪਣੇਂ ਘੌੜਿਆਂ ਤੇ ਜੰਗੀ ਰਾਜ ਸਾਜ ਸਮੇਂਤ ਪਿੰਡਾ ਤੇ ਸ਼ਹਿਰਾਂ ਵਿੱਚ ਲਗਾਤਾਰ ਸਿੱਖੀ ਪ੍ਰਚਾਰ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਜੰਗੀ ਪੱਧਰ ਤੇ ਉਪਰਾਲੇ ਕਰ ਰਿਹਾ ਹੈ ਅਤੇ ਇਸੇ ਕੜੀ ਤਹਿਤ ਦਲ ਪੰਥ ਅੱਜ ਪਿੰਡ ਘੁੰਨਸ ਜ਼ਿਲ੍ਹਾ ਬਰਨਾਲਾ ਪਹੁੰਚਿਆ ਅਤੇ ਪਿੰਡ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਸਮੂਹ ਨਗਰ ਨਿਵਾਸੀਆਂ ਵੱਲੋਂ ਬੇਮਿਸਾਲ ਹੁੰਗਾਰਾ ਮਿਲਿਆ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਪਿੰਡ ਦੀਆਂ ਸੰਗਤਾਂ ਨੇ ਦਲਪੰਥ ਦੀ ਸੇਵਾ ਲਈ ਦਿਨ ਰਾਤ ਇਕ ਕਰ ਦਿੱਤਾ ਅਤੇ ਰਹਿਣ ਸਹਿਣ ਦੇ ਨਾਲ ਨਾਲ ਨੰਬਰਦਾਰ ਨਾਜ਼ਰ ਸਿੰਘ ਦੇ ਘਰ ਦਲ ਪੰਥ ਵੱਲੋਂ ਪੜਾਅ ਵੀ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ ਇਸ ਮੌਕੇ ਤੇ ਖਾਲਸਾ ਵਹੀਰ ਦੇ ਮੁੱਖ ਪ੍ਰਬੰਧਕ ਅਤੇ ਦਲਪੰਥ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਵੱਲੋਂ ਨਗਰ ਦੀਆਂ ਸੰਗਤਾਂ ਨੂੰ ਸਪਸਟ ਕਰਦਿਆਂ ਕਿਹਾ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨਾ, ਖੰਡੇ ਬਾਟੇ ਦੀ ਪਾਹੁਲ ਛਕਾਉਣਾ, ਗਰੀਬ ਤੇ ਲੋੜਵੰਦ ਲੜਕੀਆਂ ਦੇ ਅਨੰਦ ਕਾਰਜ ਕਰਵਾਉਣਾ ਅਤੇ ਆ ਰਹੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਤਾਬਦੀ ਨੂੰ ਸਮਰਪਿਤ ਸੰਗਤਾਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਇਤਿਹਾਸ ਤੇ ਸ਼ਹੀਦੀ ਸਬੰਧੀ ਜਾਗਰੂਕ ਕਰਨਾ ਹੈ, ਭਾਈ ਖਾਲਸਾ ਨੇ ਦੱਸਿਆ ਖਾਲਸਾ ਵਹੀਰ ਮੁਹਿੰਮ ਨੂੰ ਪਿੰਡਾ ਤੇ ਸ਼ਹਿਰਾਂ ਦੇ ਨਾਲ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੂਰਾ ਪੂਰਾ ਸੰਯੋਗ ਦਿੱਤਾ ਜਾ ਰਿਹਾ ਹੈ, ਭਾਈ ਖਾਲਸਾ ਨੇ ਦੱਸਿਆ ਮੁਹਿੰਮ ਨੂੰ ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਇਸਤਰੀ ਵਿੰਗ ਵੱਲੋਂ ਪੂਰਾ ਪੂਰਾ ਸੰਯੋਗ ਦਿੱਤਾ ਜਾ ਰਿਹਾ ਹੈ ,ਇਸ ਮੌਕੇ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਮੁੱਖੀ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਤੇ ਮੀਤ ਜਥੇਦਾਰ ਭਾਈ ਪ੍ਰਦੀਪ ਸਿੰਘ ਜੀ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਗਏ ।


