ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਵੱਲੋਂ ਆਰੰਭ ਕੀਤੀ ਗਈ ਸਿੱਖ ਜਾਗਰੂਕਤਾ ਮੁਹਿੰਮ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਦੀ ਅਗਵਾਈ ਹੇਠ ਦਿਨੋਂ ਦਿਨ ਚੜ੍ਹਦੀ ਕਲਾ ਵੱਲ ਵੱਧਦੀ ਜਾ ਰਹੀ ਹੈ ਅਤੇ ਪਿੰਡਾਂ ਸ਼ਹਿਰਾਂ ਦੀਆਂ ਸ਼ਰਧਾਵਾਨ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸ ਮੁਹਿੰਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਮੁਕਤ ਕਰਕੇ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਅੰਮ੍ਰਿਤ ਛਕਾ ਕੇ ਗੁਰੂ ਲੜ ਲਾਉਣ ਦੇ ਨਾਲ ਨਾਲ ਗਰੀਬ ਤੇ ਲੋੜਵੰਦ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮੁਹਿੰਮ ਨੂੰ ਹਰ ਤਰ੍ਹਾਂ ਦੀ ਮੱਦਦ ਕੀਤੀ ਜਾਂ ਰਹੀ ਹੈ ਅਤੇ ਇਸੇ ਕਰਕੇ ਦਲ ਪੰਥ ਜੰਗ ਦੇ ਮਹੌਲ ਵਿੱਚ ਵੀ ਸਿੱਖ ਜਾਗਰੂਕਤਾ ਮੁਹਿੰਮ ਨੂੰ ਦਿਨੋ ਦਿਨ ਚੜ੍ਹਦੀ ਕਲਾ ਵਿੱਚ ਲੈ ਕੇ ਜਾ ਰਿਹਾ ਹੈ, ਬੀਤੇ ਦਿਨੀਂ ਪਿੰਡ ਘੁੰਨਸ ਬਰਨਾਲਾ ਵਿਖੇ ਦਲਪੰਥ ਨੇ ਪੜਾਅ ਕੀਤਾ ਤੇ ਸਿੱਖ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ, ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਵੱਲੋਂ ਸਿੱਖੀ ਪ੍ਰਚਾਰ ਲਈ ਦਿੱਨ ਰਾਤ ਇੱਕ ਕੀਤਾ ਹੋਇਆ ਹੈ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਮੁਹਿੰਮ ਦੀ ਪੂਰਨ ਹਮਾਇਤ ਕਰਦੀ ਹੈ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਿੱਖ ਜਾਗਰੂਕਤਾ ਲਹਿਰ ਦੇ ਮੁਖ ਪ੍ਰਬੰਧਕ ਅਤੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਨਾਲ ਗੱਲਬਾਤ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਦੀ ਅਗਵਾਈ ਹੇਠ 30 ਅਪ੍ਰੈਲ ਨੂੰ ਆਰੰਭ ਕੀਤੀ ਸਿੱਖ ਜਾਗਰੂਕਤਾ ਮੁਹਿੰਮ ਆਪਣੇ ਘੌੜਿਆ, ਫ਼ੌਜਾਂ ਤੇ ਜੰਗੀ ਰਾਜ ਸਾਜ ਸਮੇਂਤ ਉਸ ਦਿਨ ਤੋਂ ਪਿੰਡਾਂ ਤੇ ਸ਼ਹਿਰਾਂ ਵਿੱਚ ਸਿੱਖੀ ਪ੍ਰਚਾਰ ਕਰਦੀ ਕਰਦੀ ਮਾਲਵਾ ਖੇਤਰ ਵਿੱਚ ਪਹੁੰਚ ਚੁੱਕੀ ਹੈ, ਭਾਈ ਖਾਲਸਾ ਨੇ ਦੱਸਿਆ ਪਿੰਡਾਂ ਪਿੰਡਾਂ ਦੇ ਲੋਕਾਂ ਵੱਲੋਂ ਸਿੱਖ ਜਾਗਰੂਕਤਾ ਮੁਹਿੰਮ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾ ਰਿਹਾ ਹੈ ,ਭਾਈ ਖਾਲਸਾ ਨੇ ਦੱਸਿਆ ਜਾਗਰੂਕਤਾ ਲਹਿਰ ਤਹਿਤ ਜਿਥੇ ਲੋਕਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਇਆ ਜਾ ਰਿਹਾ ਹੈ, ਅੰਮ੍ਰਿਤ ਛਕਾਇਆ ਜਾ ਰਿਹਾ ਹੈ, ਲੋੜਵੰਦ ਗਰੀਬ ਪਰਿਵਾਰਾਂ ਦੀਆਂ ਦੁੱਖ ਤਕਲੀਫਾਂ ਸੁਣੀਆਂ ਜਾ ਰਹੀਆਂ ਹਨ ,ਉਥੇ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਵੱਲੋਂ ਗਰੀਬ ਪਰਵਾਰਾਂ ਦੀਆਂ ਲੜਕੀਆਂ ਦੀਆਂ ਸ਼ਾਦੀਆਂ ਵੀ ਕੀਤੀਆਂ ਜਾ ਰਹੀਆਂ ਹਨ, ਭਾਈ ਖਾਲਸਾ ਨੇ ਦੱਸਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਵੱਲੋਂ ਵਿੱਢੀ ਸਿੱਖ ਜਾਗਰੂਕਤਾ ਮੁਹਿੰਮ ਦੀ ਪੂਰਨ ਹਮਾਇਤ ਕਰਦੀ ਹੋਈ ਇਸ ਨੂੰ ਸਮੇਂ ਦੀ ਲੋੜ ਵਾਲਾ ਸ਼ਲਾਘਾਯੋਗ ਕਦਮ ਮੰਨਦੀ ਹੈ,ਕਿਉਂਕਿ ਅੱਜ ਨੌਜਵਾਨ ਪੀੜ੍ਹੀ ਪੱਛਮੀ ਦੇਸ਼ਾਂ ਦੇ ਪ੍ਰਭਾਵ ਹੇਠ ਸਿੱਖੀ ਨੂੰ ਅਲਵਿਦਾ ਕਹਿ ਕੇ ਧੜਾ ਧੜ ਧਰਮ ਪਰਿਵਰਤਨ ਵੱਲ ਵਧਦੀ ਜਾ ਰਹੀ ਹੈ,ਜੋ ਬਹੁਤ ਹੀ ਚਿੰਤਾ ਜਨਕ ਮਸਲਾ ਬਣ ਚੁਕਾ ਹੈ ਇਸ ਰੁਝਾਨ ਸਬੰਧੀ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਵੀ ਚਿੰਤਾ ਪ੍ਰਗਟ ਕੀਤੀ ਹੈ।


