ਯੂਪੀ, ਗੁਰਦਾਸਪੁਰ,13 ਮਈ (ਸਰਬਜੀਤ ਸਿੰਘ)– ਗੁਰਦੁਆਰਾ ਸ੍ਰੀ ਮੈਨੀਆ ਸਾਹਿਬ ਗੰਗਸਰ ਤਹਿਸੀਲ ਪੁਵਾਇਆ ਜ਼ਿਲ੍ਹਾ ਸ਼ਾਹਜਹਾਨਪੁਰ ਯੂਪੀ ਵਿਖੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਦੀ ਦੇਖ ਰੇਖ ਹੇਠ ਸਮੇਤ ਸਥਾਨਕ ਸੰਗਤਾਂ ਦੇ ਸਹਿਯੋਗ ਨਾਲ ਪਹਿਲਗਾਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਅਤੇ ਦੋਹਾਂ ਮੁਲਕਾਂ ‘ਚ ਤਨਾਹ ਘਟਨ ਦੇ ਸ਼ੁਕਰਾਨੇ ਵਜੋਂ ਤਿੰਨ ਅਖੰਡ ਪਾਠ ਸਾਹਿਬ ਸਮੇਤ ਜਪੁਜੀ ਸਾਹਿਬ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਤੇ ਪਹਿਲਗਾਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੋਹਾਂ ਮੁਲਕਾਂ ਵਿੱਚ ਤਨਾਹ ਘੱਟਣ ਦੇ ਸ਼ੁਕਰਾਨੇ ਦੀ ਅਰਦਾਸ ਕੀਤੀ ਹੈ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਧਾਰਮਿਕ ਸਖਸ਼ੀਅਤਾਂ ਨੂੰ ਮੁੱਖ ਪ੍ਰਬੰਧਕ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨਾਲ ਇਸ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਰੱਖੇਂ ਅਖੰਡ ਪਾਠ ਸਾਹਿਬ ਸਾਹਿਬ ਦੇ ਭੋਗ ਪਾਉਣ ਤੋਂ ਉਪਰੰਤ ਪਵਿੱਤਰ ਹੁਕਮ ਨਾਮੇ ਦੀ ਕਥਾ ਸੰਤ ਮਹਾਂਪੁਰਸ਼ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਕੀਤੀ ਗਈ,ਭਾਈ ਖਾਲਸਾ ਨੇ ਦੱਸਿਆ ਸ਼ਬਦ ਗੁਰਬਾਣੀ ਕੀਰਤਨ ਦੀ ਸੇਵਾ ਭਾਈ ਪਰਮਜੀਤ ਸਿੰਘ,ਭਾਈ ਓਂਕਾਰ ਸਿੰਘ ਤੇ ਭਾਈ ਦਾਰਾ ਸਿੰਘ ਆਦਿ ਦੇ ਕੀਰਤਨੀ ਜਥੇ ਵੱਲੋਂ ਨਿਭਾਈ ਗਈ ਅਤੇ ਜਿਥੇ ਪਹਿਲਗਾਮ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਉਥੇ ਭਾਰਤ ਪਾਕਿਸਤਾਨ ਵੱਲੋਂ ਜੰਗਬੰਦੀ ਕਰਨ ਅਤੇ ਦੋਹਾਂ ਮੁਲਕਾਂ’ਚ ਤਨਾਹ ਘੱਟਣ ਸਬੰਧੀ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਨੇ ਇਸ ਮੌਕੇ ਤੇ ਜਿਥੇ ਹੁਕਮਨਾਮੇ ਦੀ ਕਥਾ ਵਿਚਾਰ ਕਰਦਿਆਂ ਸਤਿਗੁਰੂ ਜੀ ਦਾ ਸ਼ੁਕਰਾਨਾ ਕੀਤਾ ਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਉਨ੍ਹਾਂ ਸੰਤ ਸੁਖਵਿੰਦਰ ਸਿੰਘ ਜੀ ਨੇ ਸਪੱਸ਼ਟ ਕੀਤਾ ਜੰਗ ਕਿਸੇ ਮਸਲੇ ਦਾ ਹੱਲ ਨਹੀਂ ? ਸਗੋਂ ਨਿਰਦੋਸ਼ ਲੋਕਾਂ ਦੀਆਂ ਮੌਤਾਂ ਹੁੰਦੀਆਂ ਹਨ ਅਤੇ ਦੇਸ਼ ਵਿੱਚ ਤਬਾਹੀ ਮਚ ਜਾਂਦੀ ਹੈ,ਇਸ ਕਰਕੇ ਦੋਹਾਂ ਮੁਲਕਾਂ ਵੱਲੋਂ ਅਮਰੀਕਾ ਦੇ ਪ੍ਰਧਾਨ ਮੰਤਰੀ ਡੋਰਨਡ ਟ੍ਰੰਪ ਦੀ ਵਿਚੋਲਗੀ ਪ੍ਰਵਾਨ ਕਰਦਿਆਂ ਜੰਗਬੰਦੀ ਕਰਨ ਵਾਲੇ ਫੈਸਲੇ ਦਾ ਸਵਾਗਤ ਅਤੇ ਸਤਿਗੁਰੂ ਆਦਿ ਸ੍ਰੀਯੂਪੀ ਵਿਖੇ ਪਹਿਲਗਾਮ ਦੇ ਸ਼ਹੀਦਾ ਤੇ ਦੋਹਾਂ ਮੁਲਕਾਂ ‘ਚ ਤਨਾਵ ਘੱਟਣ ਦੇ ਸ਼ੁਕਰਾਨੇ ਵਜੋਂ ਤਿੰਨ ਅਖੰਡ ਪਾਠਾਂ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ – ਭਾਈ ਵਿਰਸਾ ਸਿੰਘ ਖਾਲਸਾ ਗੁਰੂ ਗ੍ਰੰਥ ਸਾਹਿਬ ਜੀ ਦਾ ਸ਼ੁਕਰਾਨਾ ਕੀਤਾ , ਇਸ ਮੌਕੇ ਤੇ ਸ੍ਰ ਜਗਤਾਰ ਸ੍ਰ ਰਵਿੰਦਰ ਸਿੰਘ, ਸ੍ਰ ਮਲਕੀਤ ਸਿੰਘ, ਬਾਬਾ ਦਾਰਾ ਸਿੰਘ, ਭਾਈ ਪਰਮਜੀਤ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਹਾਜ਼ਰ ਸਨ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ਅਤੇ ਸਨਮਾਨ ਯੋਗ ਹਸਤੀਆਂ ਦਾ ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਆਲੋਵਾਲ ਨੰਗਲ ਬੇਟ ਫਿਲੌਰ ਦੇ ਮੁੱਖੀ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਸਿਰੋਪਾ ਦੇ ਕੇ ਨਿਵਾਜਿਆ ਗਿਆ ।



