ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6.50 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚਿਆ – ਡਿਪਟੀ ਕਮਿਸ਼ਨਰ

ਗੁਰਦਾਸਪੁਰ

ਕਿਸਾਨਾਂ ਨੂੰ ਨਾਲ ਦੀ ਨਾਲ ਹੀ 1485.46 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ

483029 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ

ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਅੰਕੜਾ 6.50 ਲੱਖ ਮੀਟਰਿਕ ਟਨ ਤੋਂ ਪਾਰ ਪਹੁੰਚ ਗਿਆ ਹੈ। ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 651757 ਮੀਟਰਿਕ ਟਨ ਕਣਕ ਦੀ ਖ਼ਰੀਦੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 658423 ਮੀਟਰਿਕ ਟਨ ਕਣਕ ਦੀ ਆਮਦ ਹੋਈ ਸੀ, ਜਿਸ ਵਿੱਚੋਂ 651757 ਮੀਟਰਿਕ ਟਨ ਕਣਕ ਖ਼ਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦੀ ਗਈ ਕਣਕ ਵਿੱਚ ਖ਼ਰੀਦ ਏਜੰਸੀ ਪਨਗਰੇਨ ਨੇ 183773 ਮੀਟਰਿਕ ਟਨ, ਮਾਰਕਫੈੱਡ ਨੇ 168075 ਮੀਟਰਿਕ ਟਨ, ਪਨਸਪ ਨੇ 146976 ਮੀਟਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਨੇ 95646 ਮੀਟਰਿਕ ਟਨ ਅਤੇ ਐੱਫ਼.ਸੀ.ਆਈ. ਨੇ 27687 ਮੀਟਰਿਕ ਟਨ ਕਣਕ ਖ਼ਰੀਦੀ ਹੈ। ਇਸ ਤੋਂ ਇਲਾਵਾ 29600 ਮੀਟਰਿਕ ਟਨ ਵਪਾਰੀਆਂ ਵੱਲੋਂ ਖ਼ਰੀਦੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਕਣਕ ਦੀ ਅਦਾਇਗੀ ਵੀ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਬੀਤੀ ਸ਼ਾਮ ਤੱਕ 1485.46 ਕਰੋੜ ਰੁਪਏ ਦੀ ਰਾਸ਼ੀ ਦਾ ਭੁਗਤਾਨ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਕੀਤਾ ਜਾ ਚੁੱਕਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਤੋਂ ਬਾਅਦ ਕਣਕ ਦੀ ਲਿਫ਼ਟਿੰਗ ਵੀ ਤੇਜ਼ੀ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ 483029 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਕਾਇਆ ਲਿਫਟਿੰਗ ਵੀ ਜਲਦ ਹੀ ਕਰ ਲਈ ਜਾਵੇਗੀ।

Leave a Reply

Your email address will not be published. Required fields are marked *