ਪਿੰਡਾਂ/ਵਾਰਡਾਂ ਵਿੱਚ ਰੱਖਿਆ ਕਮੇਟੀਆਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕਰਨ ਲਈ ਨਸ਼ਾ ਮੁਕਤੀ ਯਾਤਰਾ 16 ਮਈ ਤੋਂ ਸ਼ੁਰੂ ਹੋਵੇਗੀ- ਡਿਪਟੀ ਕਮਿਸ਼ਨਰ

ਗੁਰਦਾਸਪੁਰ


ਵਿਧਾਇਕ ਅਤੇ ਚੇਅਰਮੈਨ ਨਸ਼ਾ ਮੁਕਤੀ ਯਾਤਰਾਵਾਂ ਦੀ ਕਰਨਗੇ ਅਗਵਾਈ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਮੁਕਤੀ ਯਾਤਰਾ ਵਿੱਚ ਵੱਡੇ ਪੱਧਰ ਤੇ ਸ਼ਮੂਲੀਅਤ ਕਰਨ ਦੀ ਅਪੀਲ

ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਬੀਤੀ 24 ਫਰਵਰੀ ਤੋਂ ਆਰੰਭੀ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਵਿੱਚ ਹੁਣ ਸਰਕਾਰ ਵੱਲੋਂ 16 ਮਈ ਤੋਂ ਪਿੰਡ ਪੱਧਰ ਅਤੇ ਵਾਰਡ ਪੱਧਰ `ਤੇ ਜਾ ਕੇ ਰੱਖਿਆ ਕਮੇਟੀਆਂ ਅਤੇ ਆਮ ਲੋਕਾਂ ਨਾਲ ਜਾਗਰੂਕਤਾ ਮੀਟਿੰਗਾਂ ਦਾ ਸਿਲਸਿਲਾ ਆਰੰਭਿਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਦਾ ਮੰਤਵ ਪਿੰਡ ਰੱਖਿਆ ਕਮੇਟੀਆਂ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਅਤੇ ਆਮ ਲੋਕਾਂ ਨੂੰ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਨ੍ਹਾਂ ਨੂੰ ਪ੍ਰੇਰ ਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੋਵੇਗਾ।

ਨਸ਼ਾ ਮੁਕਤੀ ਯਾਤਰਾ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ  ਦਲਵਿੰਦਰਜੀਤ ਸਿੰਘ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਹਰਜਿੰਦਰ ਸਿੰਘ ਬੇਦੀ, ਐੱਸ.ਡੀ.ਐੱਮ. ਦੀਨਾਨਗਰ  ਜਸਪਿੰਦਰ ਸਿੰਘ ਭੁੱਲਰ, ਐੱਸ.ਡੀ.ਐੱਮ. ਗੁਰਦਾਸਪੁਰ ਸ. ਮਨਜੀਤ ਸਿੰਘ ਰਾਜਲਾ, ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਗੁਰਮੰਦਰ ਸਿੰਘ, ਐੱਸ.ਡੀ.ਐੱਮ. ਬਟਾਲਾ ਵਿਕਰਮਜੀਤ ਸਿੰਘ, ਸਹਾਇਕ ਕਮਿਸ਼ਨਰ (ਜ) ਅਦਿੱਤਯ ਗੁਪਤਾ, ਵਧੀਕ ਸਹਾਇਕ ਕਮਿਸ਼ਨਰ ਸ੍ਰੀ ਰੁਪਿੰਦਰਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ. ਪ੍ਰਭਜੋਤ ਸਿੰਘ ਕਲਸੀ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।

ਨਸ਼ਾ ਮੁਕਤੀ ਯਾਤਰਾ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ 7 ਵਿਧਾਨ ਸਭਾ ਹਲਕਿਆਂ ਵਿੱਚ ਇਹ ਯਾਤਰਾ 16 ਮਈ ਤੋਂ ਸ਼ੁਰੂ ਹੋਵੇਗੀ। ਇਸ ਸਬੰਧੀ ਹਰ ਵਿਧਾਨ ਸਭਾ ਹਲਕੇ ਦੇ ਤਿੰਨ ਪਿੰਡਾਂ ਵਿੱਚ ਰੋਜ਼ਾਨਾਂ ਸ਼ਾਮ 4 ਵਜੇ ਤੋਂ ਸ਼ਾਮ 7 ਵਜੇ ਤੱਕ ਵਿਸ਼ੇਸ਼ ਮੀਟਿੰਗਾਂ ਕੀਤੀਆਂ ਜਾਣਗੀਆਂ।  
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 16 ਮਈ ਨੂੰ ਵਿਧਾਨ ਸਭਾ ਹਲਕਾ ਬਟਾਲਾ ਦੇ ਪਿੰਡਾਂ ਲਖੋਰਾ ਵਿਖੇ ਸ਼ਾਮ 4 ਵਜੇ, ਦੀਵਾਨੀਵਾਲ ਕਲਾਂ ਵਿਖੇ ਸ਼ਾਮ 5 ਵਜੇ ਅਤੇ ਦੀਵਾਨੀਵਾਲ ਖ਼ੁਰਦ ਸ਼ਾਮ 6 ਵਜੇ ਨਸ਼ਾ ਮੁਕਤੀ ਯਾਤਰਾ ਹੋਵੇਗੀ ਜਿਸ ਦੀ ਅਗਵਾਈ ਬਟਾਲਾ ਦੇ ਵਿਧਾਇਕ ਸ੍ਰੀ ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਕਰਨਗੇ। ਉਨ੍ਹਾਂ ਦੱਸਿਆ ਕਿ ਏਸੇ ਤਰਾਂ 16 ਮਈ ਨੂੰ ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਪਿੰਡ ਵੱਡਾ ਰੰਗੜ ਨੰਗਲ ਵਿਖੇ ਸ਼ਾਮ 4 ਵਜੇ, ਜੈਤੋਸਰਜਾ ਵਿਖੇ ਸ਼ਾਮ 5 ਵਜੇ ਅਤੇ ਪਿੰਡ ਜਾਹਦਪੁਰ ਵਿਖੇ ਵਿਖੇ ਸ਼ਾਮ 6 ਵਜੇ ਵਿਧਾਇਕ ਸ. ਅਮਰਪਾਲ ਸਿੰਘ ਦੀ ਅਗਵਾਈ ਹੇਠ ਯਾਤਰਾ ਹੋਵੇਗੀ।

Leave a Reply

Your email address will not be published. Required fields are marked *