ਜੇਠ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹੜਾ ਡੇਰਾ ਭਾਈ ਹਰਿ ਜੀ ਸਾਹਿਬ ਖੁਖਰੈਣ ਕਪੂਰਥਲਾ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ- ਭਾਈ ਵਿਰਸਾ ਸਿੰਘ ਖਾਲਸਾ

ਕਪੂਰਥਲਾ-ਫਗਵਾੜਾ

ਕਪੂਰਥਲਾ , ਗੁਰਦਾਸਪੁਰ, 14 ਮਈ (ਸਰਬਜੀਤ ਸਿੰਘ)– ਡੇਰਾ ਹਰਿ ਜੀ ਖੁਖਰੈਣ ਕਪੂਰਥਲਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਜੇਠ ਮਹੀਨੇ ਦੀ ਸੰਗਰਾਂਦ ਦਾ ਸ਼ੁੱਭ ਦਿਹੜਾ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਧਾਰਮਿਕ ਦੀਵਾਨ ਸਜਾਏ ਗਏ। ਧਾਰਮਿਕ ਬੁਲਾਰਿਆਂ ਦਾ ਸਨਮਾਨ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਜੀ ਵੱਲੋਂ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ।

ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ਉਹਨਾਂ ਭਾਈ ਖਾਲਸਾ ਨੇ ਦੱਸਿਆ ਇਸ ਅਸਥਾਨ ਤੇ ਹਰ ਸੰਗਰਾਂਦ ਮੌਕੇ ਅਖੰਡ ਪਾਠਾਂ ਦੇ ਭੋਗ ਪਾਉਣ ਤੋਂ ਬਾਅਦ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਦਾ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਕੜੀ ਤਹਿਤ ਜੋਠ ਮਹੀਨੇ ਦੀ ਸੰਗਰਾਂਦ ਦਿਹਾੜੇ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਰੱਖੇਂ ਅਖੰਡ ਪਾਠਾ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਕਥਾ ਮੁਖ ਪ੍ਰਬੰਧਕ ਸੰਤ ਅਮਰੀਕ ਸਿੰਘ ਵੱਲੋਂ ਸ੍ਰਵਣ ਕਰਵਾਉਣ ਤੋਂ ਬਾਅਦ ਇਤਿਹਾਸਕ ਗੁਰਦੁਆਰਾ ਗੁਰੁ ਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਦੇ ਕੀਰਤਨੀ ਜਥੇ ਵੱਲੋਂ ਹਾਜ਼ਰੀ ਲਵਾਈ ਗਈ, ਭਾਈ ਖਾਲਸਾ ਨੇ ਦੱਸਿਆ ਭਾਈ ਗੁਰਬਖਸ਼ ਸਿੰਘ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ, ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਇਨਸਾਨ ਨੂੰ ਖੰਡੇ ਬਾਟੇ ਦਾ ਅੰਮ੍ਰਿਤ ਛਕਕੇ ਅੰਮ੍ਰਿਤ ਵੇਲੇ ਦੇ ਨਿੱਤਨੇਮ ਨਾਲ ਜੁੜਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ ਇਸ ਮੌਕੇ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸਮੂਹ ਸੰਗਤਾਂ ਨੂੰ ਦੱਸਿਆ ਗੁਰੂ ਘਰ ਦੀ ਸੇਵਾ ਚੱਲ ਰਹੀ ਹੈ ਇਸ ਕਰਕੇ ਸਭ ਮਾਈ ਭਾਈ ਨੂੰ ਇਸ ਵਿਚ ਬਣਦੀ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਸਮੂਹ ਧਾਰਮਿਕ ਬੁਲਾਰਿਆਂ ਤੇ ਹੋਰ ਸ਼ਖ਼ਸੀਅਤਾਂ ਦਾ ਮੁੱਖ ਪ੍ਰਬੰਧਕ ਸੰਤ ਬਾਬਾ ਅਮਰੀਕ ਸਿੰਘ ਖੁਖਰੈਣ ਵੱਲੋਂ ਸਨਮਾਨ ਕੀਤਾ ਗਿਆ ਅਤੇ ਸਭਨਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿੱਚ ਬੈਠ ਕੇ ਛਕਿਆ ।

Leave a Reply

Your email address will not be published. Required fields are marked *