ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– – ਵਧੀਕ ਡਿਪਟੀ ਕਮਿਸ਼ਨਰ(ਜ) ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਮਿਤੀ 19.05.2025 ਤੋਂ 03.06.2025 ਤੱਕ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਲਾਕ ਪੱਧਰ ‘ਤੇ ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 19.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਗੁਰਦਾਸਪੁਰ, ਮਿਤੀ 20.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਬਟਾਲਾ, ਮਿਤੀ 21.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਧਾਰੀਵਾਲ, ਮਿਤੀ 22.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਕਲਾਨੌਰ, ਮਿਤੀ 23.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਡੇਰਾ ਬਾਬਾ ਨਾਨਕ, ਮਿਤੀ 26.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਫਤਿਹਗੜ੍ਹ ਚੂੜੀਆਂ, ਮਿਤੀ 27.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਕਾਦੀਆਂ, ਮਿਤੀ 28.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਕਾਦੀਆਂ, ਮਿਤੀ 29.05.2025 ਨੂੰ ਬੀ.ਡੀ.ਪੀ.ਓ. ਦਫ਼ਤਰ ਸ਼੍ਰੀ ਹਰਗੋਬਿੰਦਪੁਰ, ਮਿਤੀ 02.06.2025 ਨੂੰ ਬੀ.ਡੀ.ਪੀ.ਓ. ਦਫ਼ਤਰ, ਦੋਰਾਂਗਲਾ ਅਤੇ ਮਿਤੀ 03.06.2025 ਨੂੰ ਬੀ.ਡੀ.ਪੀ.ਓ. ਦਫ਼ਤਰ ਦੀਨਾਨਗਰ ਵਿਖੇ ਰੋਜ਼ਗਾਰ ਕੈਂਪ ਲਗਾਏ ਜਾ ਰਹੇ ਹਨ ।
ਉਨ੍ਹਾਂ ਦੱਸਿਆ ਕਿ ਇਹਨਾਂ ਰੋਜ਼ਗਾਰ ਮੇਲਿਆਂ ਵਿੱਚ ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਸਕਿਉਰਿਟੀ ਗਾਰਡ ਦੀ ਭਰਤੀ ਕੀਤੀ ਜਾਣੀ ਹੈ। ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਨੂੰ ਸਕਿਉਰਿਟੀ ਗਾਰਡ ਦੀ ਅਸਾਮੀ ਲਈ (ਕੇਵਲ ਲੜਕੇ) ਉਮੀਦਵਾਰਾਂ ਦੀ ਜ਼ਰੂਰਤ ਹੈ। ਸਕਿਉਰਿਟੀ ਗਾਰਡ ਦੀ ਭਰਤੀ ਲਈ ਘੱਟ ਤੋਂ ਘੱਟ ਯੋਗਤਾ 10ਵੀਂ ਪਾਸ, ਉਮਰ 19 ਤੋਂ 40 ਸਾਲ, ਅਤੇ ਕੱਦ 5 ਫੁੱਟ 7 ਇੰਚ ਹੋਣਾ ਚਾਹੀਦਾ ਹੈ । ਉਨ੍ਹਾਂ ਅੱਗੇ ਦੱਸਿਆ ਕਿ ਐੱਸ.ਆਈ.ਐੱਸ ਸਕਿਉਰਿਟੀ ਕੰਪਨੀ ਵੱਲੋਂ ਉੱਪਰ ਦਰਸਾਈਆਂ ਗਈਆਂ ਮਿਤੀਆਂ ਅਨੁਸਾਰ ਦਰਸਾਏ ਗਏ ਸਥਾਨਾਂ ਤੇ ਪ੍ਰਾਰਥੀਆਂ ਦੀ ਇੰਟਰਵਿਊ ਕੀਤੀ ਜਾਵੇਗੀ । ਇੰਟਰਵਿਊ ਕਰਨ ਉਪਰੰਤ ਚੁਣੇ ਗਏ ਪ੍ਰਾਰਥੀਆਂ ਨੂੰ 1 ਮਹੀਨੇ ਦੀ ਟਰੇਨਿੰਗ ਦਿੱਤੀ ਜਾਵੇਗੀ, ਟਰੇਨਿੰਗ ਮੁਕੰਮਲ ਕਰਨ ਉਪਰੰਤ 15000 ਤੋਂ 17000/- ਰੁਪਏ ਤਨਖ਼ਾਹ ਮਿਲਣਯੋਗ ਹੋਵੇਗੀ । ਇਸ ਤੋਂ ਇਲਾਵਾ ਕੰਪਨੀ ਵੱਲੋਂ ਫ਼ੰਡ, ਬੋਨਸ ਆਦਿ ਵੀ ਦਿੱਤੇ ਜਾਂਦੇ ਹਨ । ਚੁਣੇ ਗਏ ਪ੍ਰਾਰਥੀਆਂ ਨੂੰ ਵੱਖ ਵੱਖ ਮਾਲ, ਹੋਟਲ ਅਤੇ ਮਲਟੀਨੈਸ਼ਨਲ ਕੰਪਨੀਆਂ ਵਿੱਚ ਨੌਂਕਰੀ ਮੁਹੱਈਆ ਕਰਵਾਈ ਜਾਂਦੀ ਹੈ । ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਆਪਣੇ ਵਿੱਦਿਅਕ ਯੋਗਤਾ ਦੇ ਦਸਤਾਵੇਜ਼ ਲੈ ਕੇ ਮਿਤੀ 19.05.2025 ਤੋਂ 03.06.2025 ਤੱਕ ਉੱਪਰ ਦਰਸਾਏ ਗਏ ਸਥਾਨਾਂ ਤੇ ਸਵੇਰੇ 9:30 ਵਜੇ ਪਹੁੰਚਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ ।


