ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਦਮਪੁਰ ‘ਚ ਫੌਜੀਆਂ ਨੂੰ ਹੱਲਾਸ਼ੇਰੀ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਮਸਰੂਰ ਵਿਖੇ ਦਿੱਤਾ ਭਾਸ਼ਣ ਸਾਬਤ ਕਰਦਾ ਕਿ ਜੰਗਬੰਦੀ ਦੀ ਉਲੰਘਣਾ ਹੋ ਸਕਦੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 15 ਮਈ (ਸਰਬਜੀਤ ਸਿੰਘ)– ਭਾਰਤ ਪਾਕਿਸਤਾਨ ਵੱਲੋਂ ਫਿਲਹਾਲ ਅਮਰੀਕਾ ਰਾਸ਼ਟਰਪਤੀ ਟ੍ਰੰਪ ਦੀ ਵਿਚੋਲਗੀ ਨਾਲ ਜੰਗਬੰਦੀ ਦਾ ਐਲਾਨ ਕਰ ਦਿੱਤਾ ਗਿਆ ਹੈ ਪਰ ਦੋਹਾਂ ਦੇਸ਼ਾਂ ਵਿਚਾਲੇ ਤਣਾਵ ਘੱਟਣ ਦਾ ਨਾਂ ਨਹੀਂ ਲੈ ਰਿਹਾ, ਬੀਤੀ 13 ਮਈ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਦਮਪੁਰ ਦੇ ਫ਼ੌਜੀ ਕੈਟ’ਚ ਜਵਾਨਾਂ ਦੀ ਹੌਂਸਲਾਫਜਾਈ ਕੀਤੀ ਤੇ ਨਾਲ ਹੀ ਜੰਗਬੰਦੀ ਸਬੰਧੀ ਸਪੱਸ਼ਟ ਕੀਤਾ ਕਿ ਸਾਡੇ ਵੱਲੋਂ ਅਜੇ ਅੰਡਰ ਸਟੈਂਡਿੰਗ ਹੋਈ ਹੈ ਅਤੇ ਅਸੀਂ ਪਾਕਿਸਤਾਨ ਵੱਲ ਵੇਖ ਰਹੇ ਹੈ ਉਹ ਕੀ ਕਰਦਾ ਹੈ,ਦੂਸਰੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਤੋਂ ਇੱਕ ਦਿਨ ਬਾਅਦ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਮਸਰੂਰ ਆਰਮੀ ਹੈਡਕੁਆਰਟਰ ਪਹੁੰਚੇ ਅਤੇ ਉਨ੍ਹਾਂ ਨੇ ਆਰਮੀ ਟੈਂਕ ਤੇ ਚੜ੍ਹ ਕੇ ਭਾਸ਼ਣ ਦਿੱਤਾ, ਕਿਉਂਕਿ ਟੈਂਕ ਤੇ ਚੜ੍ਹ ਕੇ ਭਾਸ਼ਣ ਦੇਣਾ ਜੰਗੀ ਸਿਗਨਲ ਹੀ ਮੰਨਿਆ ਜਾ ਸਕਦਾ ਹੈ,ਜਿਸ ਤੋਂ ਸਾਫ਼ ਜ਼ਾਹਰ ਹੈ ਕਿ ਜੰਗਬੰਦੀ ਦੀ ਅਲੰਘਣਾ ਕਿਸੇ ਵਕਤ ਵੀ ਹੋ ਸਕਦੀ ਹੈ ਕਿਉਂਕਿ ਦੋਵੇਂ ਮੁਲਕਾਂ ਵਿੱਚ ਜੰਗ ਸਬੰਧੀ ਤਨਾਹ ਘੱਟਦਾ ਨਜ਼ਰ ਨਹੀਂ ਆ ਰਿਹਾ, ਭਾਈ ਖਾਲਸਾ ਨੇ ਦੱਸਿਆ ਰੱਖਿਆ ਮੰਤਰੀ ਅਮਿਤ ਸ਼ਾਹ ਨੇ ਪਾਕਿਸਤਾਨ ਨੂੰ ਚੇਤਾਵਨੀ ਦਿੰਦਿਆਂ ਕਿਹਾ ਜੰਗਬੰਦੀ ਦੌਰਾਨ ਸਰਹੱਦਾਂ ਤੇ ਗੋਲੀ ਬੋਰੀ ਬਿਲਕੁਲ ਸਹਿਨ ਨਹੀਂ ਕੀਤੀ ਜਾਵੇਗੀ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੋਹਾਂ ਮੁਲਕਾਂ ਦੇ ਪ੍ਰਧਾਨ ਮੰਤਰੀਆਂ ਨੂੰ ਅਪੀਲ ਕਰਦੀ ਹੈ ਲੜਾਈ ਕਿਸੇ ਮਸਲੇ ਦਾ ਹੱਲ ਨਹੀਂ ਅਤੇ ਦੋਹਾਂ ਮੁਲਕਾਂ ਦੀ ਜਨਤਾ ਜੰਗ ਦੇ ਹੱਕ ਵਿੱਚ ਨਹੀਂ ? ਇਸ ਕਰਕੇ ਦੋਹਾਂ ਮੁਲਕਾਂ ਨੂੰ ਕਨੇਡਾ ਦੇ ਰਾਸ਼ਟਰਪਤੀ ਡੋਲਡ ਟ੍ਰੰਪ ਵੱਲੋਂ ਨਿਭਾਈ ਭੂਮਿਕਾ ਤੇ ਵਿਸ਼ਵਾਸ ਨਾਲ ਪਹਿਰਾ ਦੇਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਤਾਂ ਕਿ ਜੰਗਬੰਦੀ ਦੇ ਤਨਾਹ ਨੂੰ ਖਤਮ ਕੀਤਾ ਜਾ ਸਕੇ , ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਦਮਪੁਰ ਵਿੱਚ ਫੌਜੀ ਜਵਾਨਾਂ ਦੀ ਹੌਂਸਲਾ ਅਫ਼ਜਾਈ ਕਰਨ ਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਵੱਲੋਂ ਮਸ਼ਹੂਰ ਆਰਮੀ ਹੈਡਕੁਆਰਟਰ’ਚ ਟੈਂਕ ਤੇ ਚੜ੍ਹ ਕੇ ਭਾਸ਼ਣ ਦੇਣ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਪਹਿਲਗਾਮ ਵਿਖੇ ਅੱਤਵਾਦੀਆਂ ਵਲੋਂ ਭਾਰਤੀਆਂ ਦੀ ਕੀਤੀ ਹੱਤਿਆ ਤੋਂ ਬਾਅਦ ਅੱਤਵਾਦੀਆਂ ਦੇ ਖ਼ਿਲਾਫ਼ ਓਪਰੇਸ਼ਨ ਸੰਧੂਰ ਚਲਾਕੇ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਤਬਾਹ ਕੀਤਾ ਜਾ ਰਿਹਾ ਹੈ ਜੋ ਅਜੇ ਵੀ ਜਾਰੀ ਹੈ, ਭਾਈ ਖਾਲਸਾ ਨੇ ਕਿਹਾ ਦੂਸਰੇ ਪਾਸੇ ਇਸ ਮੌਕੇ ਪਾਕਿਸਤਾਨ ਵੱਲੋਂ ਭਾਰਤ ਪੰਜਾਬ ਦੇ ਕਈ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ ਜਿਸ ਨੂੰ ਭਾਰਤੀ ਫੌਜ ਨੇ ਅਸਮਾਨ ਵਿੱਚ ਹੀ ਨਸਟ ਕਰ ਦਿੱਤਾ ਗਿਆ, ਭਾਈ ਖਾਲਸਾ ਨੇ ਦੱਸਿਆ ਅਮਰੀਕਾ ਦੇ ਰਾਸ਼ਟਰਪਤੀ ਡੋਲਟਨ ਟ੍ਰੰਪ ਨੇ ਵਿਚੋਲਗੀ ਕਰਦਿਆਂ ਦੋਹਾਂ ਮੁਲਕਾਂ ਵਿੱਚ ਜੰਗਬੰਦੀ ਕਰਵਾ ਦਿੱਤੀ ਜੋ ਬਹੁਤ ਹੀ ਸ਼ਲਾਘਾਯੋਗ ਫੈਸਲਾ ਕਿਹਾ ਜਾ ਸਕਦਾ ਹੈ, ਕਿਉਂਕਿ ਜੰਗ ਕਿਸੇ ਮਸਲੇ ਦਾ ਹੱਲ ਨਹੀਂ ਹੈ, ਭਾਈ ਖਾਲਸਾ ਨੇ ਦੱਸਿਆ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਆਦਮਪੁਰ ਦੇ ਫੌਜੀ ਹੈਡਕੁਆਰਟਰ ਵਿਚ ਜਵਾਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਇਹ ਵੀ ਸਪਸ਼ਟ ਕੀਤਾ ਗਿਆ ਅਸੀਂ ਅੰਡਰ ਸਟੈਂਡਿੰਗ ਹਾਂ ਤੇ ਪਾਕਿਸਤਾਨ ਵੱਲ ਵੇਖ ਰਹੇ ਹਾਂ ਕਿ ਉਹ ਕੇਹੋ ਜਿਹਾ ਰੁਖ ਅਪਨਾਉਂਦਾ ਹੈ, ਭਾਈ ਖਾਲਸਾ ਨੇ ਦੱਸਿਆ ਦੂਸਰੇ ਪਾਸੇ ਰੱਖਿਆ ਮੰਤਰੀ ਭਾਰਤ ਸਰਕਾਰ ਨੇ ਵੀ ਕਿਹਾ ਹੈ ਕਿ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਹੈ ਅਤੇ ਸਰਹੱਦਾਂ ਤੇ ਗੋਲੀ ਬਾਰੀ ਕੀਤੀ ਗਈ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ, ਭਾਈ ਖਾਲਸਾ ਨੇ ਦੱਸਿਆ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਵੱਲੋਂ ਇਸ ਮੌਕੇ ਤੇ ਪਾਕਿਸਤਾਨੀ ਫੌਜੀ ਹੈਡ ਕੁਆਰਟਰ ਮਸ਼ਹੂਰ ਵਿਖੇ ਇਕ ਟੈਂਕ ਤੇ ਚੜ੍ਹ ਕੇ ਭਾਸ਼ਣ ਦੇਣ ਵਾਲੇ ਪ੍ਰੋਗਰਾਮ ਤੋਂ ਸਾਫ ਜ਼ਾਹਰ ਹੈ ਕਿ ਜੰਗਬੰਦੀ ਦੀ ਉਲੰਘਣਾ ਕਿਸੇ ਵਕਤ ਕਿਸੇ ਵੀ ਮੁਲਕ ਵੱਲੋਂ ਕੀਤੀ ਜਾ ਸਕਦੀ ਹੈ, ਭਾਈ ਖਾਲਸਾ ਨੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੀ ਸਪਸ਼ਟ ਕਰ ਦਿੱਤਾ ਗਿਆ ਹੈ ਕਿ ਅਸੀਂ ਪਾਕਿਸਤਾਨ ਦੀ ਐਕਟੇਵਿੱਟੀ ਤੇ ਪੂਰੀ ਨਿਗਾ ਟਿਕਾਈ ਹੋਈ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਦੋਹਾਂ ਮੁਲਕਾਂ ਨੂੰ ਅਪੀਲ ਕਰਦੀ ਹੈ ਕਿ ਗੱਲਬਾਤ ਰਾਹੀਂ ਸਾਰੇ ਮਸਲਿਆਂ ਨੂੰ ਨਿਪਟਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਕਿਉਂਕਿ ਲੜਾਈ ਕਿਸੇ ਮਸਲੇ ਦਾ ਹੱਲ ਨਹੀਂ? ਸਗੋਂ ਨਿਰਦੋਸ਼ ਇਨਸਾਨੀਅਤ ਦਾ ਖੂਨ ਵਹਾਉਣ ਦੇ ਬਰਾਬਰ ਹੈ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ, ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਆਦਿ ਆਗੂ ਹਾਜਰ ਸਨ ।।

Leave a Reply

Your email address will not be published. Required fields are marked *