ਚੇਅਰਮੈਨ ਰਮਨ ਬਹਿਲ ਤੇ ਚੇਅਰਮੈਨ ਰਜੀਵ ਸ਼ਰਮਾਂ ਨੇ ਦੋਵਾਂ ਟਰੱਸਟੀਆਂ ਨੂੰ ਅਹੁਦਾ ਸੰਭਾਲਣ ਮੌਕੇ ਦਿੱਤੀ ਮੁਬਾਰਕਬਾਦ
ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕਰਜ਼ਾ ਚੁੱਕਣ ਵਾਲੀ ਟਰੱਸਟ ਨੂੰ ਕਰਜ਼ਾ ਦੇਣ ਵਾਲੀ ਟਰੱਸਟ ਬਣਾਇਆ – ਰਮਨ ਬਹਿਲ
ਟਰੱਸਟੀ ਹਿਤੇਸ਼ ਮਹਾਜਨ ਅਤੇ ਰਘੁਬੀਰ ਸਿੰਘ ਨੇ ਨਵੀਂ ਜ਼ਿੰਮੇਵਾਰੀ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ
ਗੁਰਦਾਸਪੁਰ, 16 ਮਈ ( ਸਰਬਜੀਤ ਸਿੰਘ ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਿਤੇਸ਼ ਮਹਾਜਨ ਅਤੇ ਰਘੁਬੀਰ ਸਿੰਘ ਨੇ ਅੱਜ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾਂ ਸਮੇਤ ਪਾਰਟੀ ਦੇ ਸੀਨੀਅਰ ਆਗੂਆਂ ਨੇ ਨਵ-ਨਿਯੁਕਤ ਟਰੱਸਟੀਆਂ ਨੂੰ ਅਹੁਦਾ ਸੰਭਾਲਣ ਮੌਕੇ ਵਧਾਈ ਦਿੱਤੀ। ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਇਸ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਨੇ ਇਹ ਨਿਯੁਕਤੀਆਂ ਕਰਕੇ ਪਾਰਟੀ ਦੇ ਮਿਹਨਤੀ ਤੇ ਇਮਾਨਦਾਰ ਆਗੂਆਂ ਨੂੰ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਗਰ ਸੁਧਾਰ ਗੁਰਦਾਸਪੁਰ ਦੇ ਨਵ-ਨਿਯੁਕਤ ਇਹ ਟਰੱਸਟੀ ਗੁਰਦਾਸਪੁਰ ਸ਼ਹਿਰ ਨੂੰ ਆਪਣੀਆਂ ਸ਼ਾਨਦਾਰ ਸੇਵਾਵਾਂ ਦੇਣਗੇ। ਚੇਅਰਮੈਨ ਸ੍ਰੀ ਰਮਨ ਬਹਿਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਜੋ ਬਦਲਾਅ ਦੀ ਗੱਲ ਕੀਤੀ ਗਈ ਸੀ ਉਹ ਵੱਡਾ ਬਦਲਾਅ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵਿੱਚ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਦੀਆਂ ਪਹਿਲੀਆਂ ਸਰਕਾਰਾਂ ਵਿੱਚ ਜੋ ਨਗਰ ਸੁਧਾਰ ਟਰੱਸਟ ਕਰਜ਼ੇ ਹੇਠ ਦੱਬੀ ਹੋਈ ਸੀ ਉਸਨੂੰ ਮਾਨ ਸਰਕਾਰ ਨੇ ਕਰਜ਼ੇ ਵਿੱਚੋਂ ਕੱਢ ਕੇ ਇਸ ਕਾਬਲ ਕਰ ਦਿੱਤਾ ਹੈ ਕਿ ਹੁਣ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੀ 100 ਕਰੋੜ ਰੁਪਏ ਦੀ ਆਮਦਨ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਕਰਜ਼ਾ ਚੁੱਕਣ ਵਾਲੀ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਵੱਲੋਂ ਹੁਣ 3.50 ਕਰੋੜ ਰੁਪਏ ਦਾ ਕਰਜ਼ਾ ਨਗਰ ਸੁਧਾਰ ਟਰੱਸਟ ਬਟਾਲਾ ਨੂੰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਟਰੱਸਟ ਵੱਲੋਂ ਕਰੋੜਾਂ ਰੁਪਏ ਗੁਰਦਾਸਪੁਰ ਸ਼ਹਿਰ ਦੇ ਵਿਕਾਸ ਉੱਪਰ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ।


