ਗੁਰਦਾਸਪੁਰ,16 ਮਈ (ਸਰਬਜੀਤ ਸਿੰਘ)– ਕਮਿਊਨਟੀ ਹੈਲਥ ਅਫ਼ਸਰ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ ਸੁਨੀਲ ਤਾਰਗੋਤਰਾ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਵੱਲੋਂ ਅਮਨ ਸ਼ੇਰ ਸਿੰਘ ਕਲਸੀ (ਸੂਬਾ ਮੀਤ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ) ਜੀ ਨਾਲ ਮੁਲਾਕਾਤ ਕੀਤੀ ਅਤੇ ਦੱਸਿਆ ਕਿ ਐੱਨਐੱਚਐੱਮ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਪ੍ਰਧਾਨ ਕਰ ਰਹੇ ਨੇ । ਜਿੰਨਾ ਵਿੱਚ ਵੱਖ-ਵੱਖ ਕੈਟੇਗਰੀਆਂ ਕੰਮ ਕਰ ਰਹਿਆਂ ਹਨ । ਜਿਵੇਂ ਕੀ ਕਮਿਊਨਟੀ ਹੈਲਥ ਅਫ਼ਸਰ,ਡਾਕਟਰ,ਆਰਬੀਐਸਕੇ,ਸਟਾਫ਼ ਨਰਸਾਂ,ਏਐੱਨਐੱਮ,ਆਰਐਨਟੀਸੀਪੀ ਸਟਾਫ,ਅਕਾਊਂਟੈਂਟ,ਕੰਪਿਉਟਰ ਓਪਰੇਟਰ ਅਦਿ। ਸਮੇਂ ਸਮੇਂ ਸਿਰ ਪੰਜਾਬ ਵਿੱਚ ਆਈਆਂ ਵੱਖ-ਵੱਖ ਸਰਕਾਰਾਂ ਨੇ ਇਹਨਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਪਰ ਅਫ਼ਸੋਸ ਦੀ ਗੱਲ ਹੈ ਕਿ ਕੋਈ ਵੀ ਸਰਕਾਰ ਆਪਣੇ ਵਾਅਦੇ ਤੇ ਖਰੀ ਨਹੀਂ ਉੱਤਰੀ ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਅੱਜ ਵੀ ਨਿਗੂਣੀਆਂ ਤਨਖਾਵਾਂ ਤੇ ਹੀ ਕੰਮ ਕਰ ਰਹੇ ਨੇ ।
ਇਥੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਅੱਜ ਦੀ ਸਰਕਾਰ ਦੇ ਮਜੌਦਾ ਕੈਬਿਨੇਟ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਜੀ,ਸ਼੍ਰੀਮਤੀ ਅਨਮੋਲ ਗਗਨ ਮਾਨ ਜੀ ਅਤੇ ਸ੍ਰੀ ਮੀਤ ਹੇਅਰ ਜੀ ਸਾਡੀਆਂ ਕਾਂਗਰਸ ਸਰਕਾਰ ਵਿਰੁੱਧ ਕੀਤੀਆਂ ਰੈਲੀਆਂ ਵਿੱਚ ਸ਼ਾਮਲ ਹੋ ਕੇ ਸਰਕਾਰ ਬਣਦੇ ਸਾਰ ਹੀ ਪੱਕਾ ਕਰਨ ਦਾ ਵਾਅਦਾ ਕਰ ਕੇ ਗਏ ਸੀ ਪਰ ਅਫ਼ਸੋਸ ਦੀ ਗੱਲ ਇਹ ਹੈ ਕੀ ਜਿਸ ਸਰਕਾਰ ਨੂੰ ਬਣਾਉਣ ਲਈ ਅਸੀਂ ਅਹਿਮ ਭੂਮਿਕਾ ਨਿਭਾਈ ਅੱਜ ਸਰਕਾਰ ਦੇ ਲਗਭਗ 3 ਸਾਲ ਪੂਰੇ ਹੋਣ ਦੇ ਬਾਵਜ਼ੂਦ ਵੀ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਨਾਂ ਤੇ ਪੱਕਾ ਕੀਤਾ ਗਿਆ ਅਤੇ ਨਾਂ ਹੀ ਕਿਸੇ ਮੁਲਾਜ਼ਮ ਦੀਆਂ ਤਨਖਾਵਾਂ ਵਿੱਚ ਕਿਸੇ ਤਰੀਕੇ ਦਾ ਕੋਈ ਵਾਧਾ ਕੀਤਾ ਗਿਆ । ਇੱਥੋ ਤੱਕ ਕਿ ਸੀ ਐੱਚ ਓ ਨੂੰ ਬੇਸਿਕ ਤਨਖਾਹ ਵਿੱਚ 5000 ਰੁਪਏ ਬਾਕੀ ਸੂਬਿਆਂ ਨਾਲੋਂ ਘੱਟ ਦਿੱਤੇ ਜਾ ਰਹੇ ਹਨ ।
ਉਹਨਾਂ ਸਰਕਾਰ ਨਾਲ ਹੋਈ ਗੱਲਬਾਤ ਦਾ ਬਿਓਰਾ ਦਿੰਦੇ ਹੋਏ ਦਸਿਆ ਕਿ ਪਿਛਲੇ ਤਿੰਨ ਸਾਲ ਵਿੱਚ ਸਰਕਾਰ ਦੇ ਵੱਖ-ਵੱਖ ਨੁਮਾਂਦਿਆਂ ਨੇ ਸਾਡੇ ਨਾਲ ਬਹੁਤ ਸਾਰੀਆਂ ਮੀਟਿੰਗਾਂ ਕੀਤੀਆਂ ਪਰ ਸਰਕਾਰ ਵੱਲੋਂ ਹਰ ਮੀਟਿੰਗ ਵਿੱਚ ਸਿਰਫ ਖੋਖਲੇ ਵਾਅਦੇ ਕੀਤੇ ਗਏ ਅਤੇ ਲਾਰੇਬਾਜ਼ੀ ਦੀ ਨੀਤੀ ਅਪਣਾਈ ਗਈ।
ਕਲਸੀ ਵਲੋਂ ਜਲਦੀ ਹੀ ਸੀਐਮ ਸਾਬ ਨਾਲ ਮੀਟਿੰਗ ਕਰਵਾ ਕੇ ਮਸਲੇ ਹੱਲ ਕਰਵਾਉਣ ਦਾ ਸ਼ਵਾਸਨ ਦਿੱਤਾ ਗਿਆ । ਡਾ ਤਰਗੋਤਰਾ ਨੇ ਦੱਸਿਆ ਕਿ ਹੁਣ ਸਾਡੇ ਸਬਰ ਦੀ ਹੱਦ ਮੁੱਕ ਚੁੱਕੀ ਹੈ ਜੇਕਰ ਇਸ ਵਾਰ ਵੀ ਸਰਕਾਰ ਦਾ ਰੁੱਖ ਮੁਲਾਜ਼ਮਾਂ ਪ੍ਰਤੀ ਲਾਰੇਬਾਜ਼ੀ ਦਾ ਹੀ ਰਿਹਾ ਤੇ ਮਜਬੂਰਨ ਨੈਸ਼ਨਲ ਹੈਲਥ ਮਿਸ਼ਨ ਦੇ ਸਮੂਹ ਕੈਟਾਗਿਰੀਆਂ ਦੇ ਲਗਭਗ 9000 ਮੁਲਾਜ਼ਮ ਇਕੱਠੇ ਹੋ ਕੇ ਲੁਧਿਆਣਾ ਕੂਚ ਕਰਨਗੇ ਅਤੇ ਲੁਧਿਆਣਾ ਦਿਆਂ ਸੜਕਾਂ ਤੇ ਉੱਤਰ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹਣਗੇ ।


