ਫਿਲੌਰ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)– ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਜੀ ਅੱਲੋਵਾਲ ਨੰਗਲ ਬੇਟ ਫਿਲੌਰ ਲੁਧਿਆਣਾ ਵਿਖੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 14 ਅਖੰਡ ਸਾਹਿਬ,ਦੋ ਸੰਪਟ,ਇੱਕ ਸਹਿਜ ਪਾਠ ਸਮੇਤ ਜਪੁਜੀ ਸਾਹਿਬ ਟੋਟਲ 18 ਅਖੰਡ ਪਾਠਾਂ ਦੇ ਭੋਗ ਤੋਂ ਉਪਰੰਤ ਧਾਰਮਿਕ ਸਮਾਗਮ ਕਰਵਾਏ ਗਏ ,ਜਿਸ ਵਿਚ ਪੰਥ ਦੇ ਨਾਮਵਰ ਧਾਰਮਿਕ ਬੁਲਾਰਿਆਂ ਨੇ ਜਿਥੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਇਤਿਹਾਸ ਤੋਂ ਇਲਾਵਾ ਸੰਗਤਾਂ ਨੂੰ ਗੁਰਬਾਣੀ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ,ਅਖੰਡ ਪਾਠ ਸਾਹਿਬ ਸ਼ਰਧਾਲੂਆਂ,ਧਾਰਮਿਕ ਬੁਲਾਰਿਆਂ ਤੇ ਹੋਰ ਪੰਥਕ ਸ਼ਖਸ਼ੀਅਤਾਂ ਦਾ ਸਨਮਾਨ ਸਮਾਗਮ ਦੇ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਮੁਕੰਮਲ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ ,ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਦੇ ਸਬੰਧ ਵਿੱਚ ਪਰਸੋਂ ਦੇ ਰੋਜ਼ ਤੋਂ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੇ ਰੱਖੇ 18 ਅਖੰਡ ਪਾਠਾਂ ਦੇ ਭੋਗ ਅਰਦਾਸ ਅਤੇ ਪਾਵਨ ਪਵਿੱਤਰ ਹੁਕਮ ਨਾਮੇ ਦੀ ਸ਼ਬਦ ਵਿਚਾਰ ਕਥਾ ਸੰਤ ਸੁਖਵਿੰਦਰ ਸਿੰਘ ਵੱਲੋਂ ਸ਼੍ਰਵਣ ਕਰਵਾਈ ਗਈ ਅਤੇ ਹਜੂਰੀ ਰਾਗੀ ਗੁਰਦੁਆਰਾ ਸਾਹਿਬ ਭਾਈ ਰਵਿਦਰ ਸਿੰਘ ਤੇ ਭਾਈ ਰਿੰਕੂ ਤੇ ਭਾਈ ਕਰਮ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥਿਆਂ ਵੱਲੋਂ ਅੰਮ੍ਰਿਤ ਮਈ ਗੁਰਬਾਣੀ ਦੇ ਕੀਰਤਨ ਰਾਹੀਂ ਹਾਜ਼ਰੀ ਲਵਾਈ ਗਈ ਅਤੇ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ, ਭਾਈ ਖਾਲਸਾ ਨੇ ਦੱਸਿਆ ਧਾਰਮਿਕ ਸਮਾਗਮ ਵਿੱਚ ਅੱਧੀ ਦਰਜਨ ਤੋਂ ਵੱਧ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਤੇ ਕਥਾਵਾਚਕਾ ਤੋਂ ਇਲਾਵਾ ਕਈ ਸੰਤਾਂ ਨੇ ਵੀ ਹਾਜ਼ਰੀ ਲਵਾਈ ਅਤੇ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ, ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਨੇ ਜਿਥੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ, ਉਥੇ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਮਹਾਰਾਜ ਜੀ ਦੇ ਜੀਵਨ ਇਤਿਹਾਸ ਤੇ ਚਾਨਣਾ ਪਾਉਂਦਿਆਂ ਸਪੱਸ਼ਟ ਕੀਤਾ ਤੀਜੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਮਹਾਰਾਜ ਜੀ ਸਮੂਹ ਸਿੱਖ ਗੁਰੂ ਸਾਹਿਬਾਨਾਂ ਤੋਂ ਵਡੇਰੀ ਉਮਰ ਵਿਚ ਗੁਰੂ ਨਾਨਕ ਸਾਹਿਬ ਦੀ ਗੁਰਗੱਦੀ ਦੇ ਤੀਜੇ ਵਾਰਸ਼ ਬਣੇ,ਸੰਤ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਉਨ੍ਹਾਂ ਨੇ 12 ਸਾਲ ਗੋਇੰਦਵਾਲ ਸਾਹਿਬ ਤੋਂ ਜਲ ਦੀ ਗਾਗਰ ਲਿਆ ਕੇ ਖੰਡੂਰ ਸਾਹਿਬ ਵਿਖੇ ਰਿਸ਼ਤੇ’ਚ ਲੱਗਦੇ ਆਪਣੇ ਕੁੜਮ ਗੁਰੂ ਅੰਗਦ ਦੇਵ ਮਹਾਰਾਜ ਜੀ ਦੀ ਇਸ਼ਨਾਨ ਸੇਵਾ ਕਰਵਾਈ ਤੇ ਗੁਰੂ ਨਾਨਕ ਦੀ ਗੱਦੀ ਦੇ ਵਾਰਸ ਬਣ ਗਏ, ਭਾਈ ਖਾਲਸਾ ਨੇ ਦੱਸਿਆ ਗੁਰੂ ਅਮਰਦਾਸ ਮਹਾਰਾਜ ਜੀ ਨੇ ਲੰਮੇ ਸਮੇਂ ਤੋਂ ਚਲੀ ਆ ਰਹੀ ਸਤੀ ਦੀ ਰਸਮ ਨੂੰ ਮੁੱਢੋਂ ਹੀ ਰੱਦ ਕਰਦਿਆਂ ਸੰਗਤਾਂ ਨੂੰ ਭਾਣੇ ਨਾਲ਼ ਜੋੜਿਆ, ਇਸ ਮੌਕੇ ਤੇ ਬੋਲਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਪੱਸ਼ਟ ਕੀਤਾ ਗੁਰੂ ਅੰਗਦ ਦੇਵ ਮਹਾਰਾਜ ਜੀ ਨੇ ਆਪਣੇ ਪੁੱਤਰਾਂ ਨੂੰ ਪਾਸੇ ਕਰਦਿਆਂ ਘਾਲ ਕਮਾਈ ਤੇ ਸੇਵਾ ਦੇ ਧਨੀ ਗੁਰੂ ਅਮਰਦਾਸ ਮਹਾਰਾਜ ਜੀ ਨੂੰ ਗੁਰੂ ਨਾਨਕ ਦੀ ਗੱਦੀ ਦੇ ਤੀਜੇ ਵਾਰਸ਼ ਬਣਾ ਦਿੱਤਾ,ਭਾਈ ਖਾਲਸਾ ਨੇ ਦੱਸਿਆ ਗੁਰੂ ਅਮਰਦਾਸ ਮਹਾਰਾਜ ਜੀ ਪਵਿੱਤਰ ਬਾਣੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹੈ, ਇਸ ਮੌਕੇ ਤੇ ਸਮੂਹ ਅਖੰਡ ਪਾਠ ਸ਼ਰਧਾਲੂਆਂ, ਧਾਰਮਿਕ ਬੁਲਾਰਿਆ, ਸੰਤਾਂ ਮਹਾਪੁਰਸ਼ਾਂ ਤੋਂ ਇਲਾਵਾ ਕਈ ਸਨਮਾਨ ਯੋਗ ਹਸਤੀਆਂ ਦਾ ਸਨਮਾਨ ਮੁੱਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ, ਡਾਕਟਰ ਅਮਰਜੋਤ ਸਿੰਘ ਸੰਧੂ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਤੇ ਕਾਰੋਬਾਰੀ ਗਰੇਵਾਲ ਲੁਧਿਆਣਾ ਆਦਿ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਗਿਆ, ਇਸ ਮੌਕੇ ਭਾਈ ਰਵਿੰਦਰ ਸਿੰਘ, ਬਾਬਾ ਦਾਰਾ ਸਿੰਘ, ਭਾਈ ਰਿੰਕੂ ਆਦਿ ਹਾਜ਼ਰ ਸਨ, ਗੁਰੂ ਕੇ ਲੰਗਰ ਦੀ ਸੇਵਾ ਬੀਬੀ ਕਰਮਜੀਤ ਕੌਰ ਸੰਧੂ ਦੀ ਅਗਵਾਈ ਹੇਠ ਦੋ ਦਰਜਨ ਤੋਂ ਵੱਧ ਬੀਬੀਆਂ ਨੇ ਬਾਖੂਬੀ ਨਾਲ ਨਿਭਾਈ ਤੇ ਸਭਨਾਂ ਨੇ ਗੁਰ ਮਰਯਾਦਾ ਅਨੁਸਾਰ ਲੰਗਰ ਦੀ ਪੰਗਤ ਵਿੱਚ ਬੈਠ ਕੇ ਪ੍ਰਸ਼ਾਦਾ ਛਕਿਆਂ ।



