ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀਅਰ ਸੈਕੰ ਸਕੂਲ ਭਾਗੋਵਾਲ ਵੱਲੋਂ ਦਸਵੀਂ ਦੇ ਨਤੀਜਿਆਂ ਵਿੱਚ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀ ਸਨਮਾਨਿਤ

ਗੁਰਦਾਸਪੁਰ

ਬਟਾਲਾ, ਗੁਰਦਾਸਪੁਰ, 18 ਮਈ (ਸਰਬਜੀਤ ਸਿੰਘ)— ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਸ਼੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਸੀਨੀ ਸੈਕੰ ਸਕੂਲ ਭਾਗੋਵਾਲ ਦਾ ਨਤੀਜਾ ਸੌ ਪ੍ਰਤੀਸ਼ਤ ਰਿਹਾ।

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਦਵਿੰਦਰ ਸਿੰਘ ਕਾਹਲੋਂ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰ੍ਹਵੀਂ ਜਮਾਤ ਦੇ ਐਲਾਨੇ ਨਤੀਜੇ ਵਿੱਚ ਉਨ੍ਹਾਂ ਦੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਉਨ੍ਹਾਂ ਦੇ ਸਕੂਲ ਦੀ ਵਿਦਿਆਰਥਣ ਨਵਜੋਤ ਕੌਰ ਵੱਲੋਂ 85%, ਅਜੈਪਾਲ ਸਿੰਘ ਵੱਲੋਂ 84 % ਤੇ ਮਨਪ੍ਰੀਤ ਕੌਰ ਵੱਲੋਂ 75 % ਅੰਕ ਹਾਸਲ ਕਰਕੇ ਅਧਿਆਪਕਾਂ ਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਸਕੂਲ ਦੇ ਚੇਅਰਮੈਨ ਸ. ਨਿਰਮਲ ਸਿੰਘ ਕਾਹਲੋਂ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਬਾਕੀ ਸਕੂਲ ਦੇ ਵਿਦਿਆਰਥੀਆਂ ਲਈ ਮਿਸਾਲ ਕਾਇਮ ਕੀਤੀ ਹੈ। ਇਸ ਦੌਰਾਨ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਕੂਲ ਮੈਨਜਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਧਿਆਪਕ ਬਖਸ਼ਿੰਦਰ ਸਿੰਘ ਅਠਵਾਲ,ਸੁਖਚੈਨ ਸਿੰਘ, ਰਮਿੰਦਰ ਕੌਰ, ਮਧੂ ਸ਼ਰਮਾਂ , ਕਿਰਨ ਸ਼ਰਮਾਂ , ਨੀਲਮ , ਰਮਨਜੀਤ ਕੌਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *