ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਗੁਰਦਾਸਪੁਰ

ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ -ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ। ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਹਲਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਕੋਠੇ, ਸਰਕਾਰੀ ਪ੍ਰਾਇਮਰੀ ਹਵੇਲੀ ਕਲਾਂ ਅਤੇ ਸਰਕਾਰੀ ਮਿਡਲ ਸਕੂਲ ਬਸੰਤ ਕੋਟ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਹਾਜ਼ਰ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕੀਤਾ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਤਹਿਤ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਵਿੱਚ ਮਦਦਗਾਰ ਸਾਬਿਤ ਹੋ ਰਹੀ ਹੈ ਤੇ ਸਕੂਲਾਂ ਵਿੱਚ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦਾ ਮਨੋਬਲ ਹੋਰ ਵੀ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਧੁਨਿਕਤਾ ਨਾਲ ਭਰਪੂਰ ਸਿੱਖਿਆ ਪ੍ਰਦਾਨ ਕਰਨ ਲਈ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਭੇਜ ਕੇ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਸਦਕਾ ਸਾਡਾ ਸੂਬਾ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣੇਗਾ।

Leave a Reply

Your email address will not be published. Required fields are marked *