ਅਜਨਾਲਾ, ਗੁਰਦਾਸਪੁਰ, 19 ਮਈ (ਸਰਬਜੀਤ ਸਿੰਘ)– ਸ਼ਹੀਦ ਭਾਈ ਲਖਵੀਰ ਸਿੰਘ ਜੀ ਦੀ ਸਲਾਨਾ 29 ਵੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਅਤੇ ਤਰਨਾ ਦਲ ਸ਼ਹੀਦ ਬਾਬਾ ਬਾਬਾ ਬਲਵੰਤ ਸਿੰਘ ਦੇ ਮੁੱਖੀ ਜਥੇਦਾਰ ਬਾਬਾ ਬਲਬੀਰ ਸਿੰਘ ਖਾਪੜਖੇੜੀ ਅਤੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਪ੍ਰਧਾਨ ਦੀ ਦੇਖ ਰੇਖ ਹੇਠ 5 ਜੂਨ ਮਨਾਈ ਜਾਵੇਗੀ, ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸ਼ਾਮ ਨੂੰ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਬਰਸੀ ਸਬੰਧੀ ਹੋਈ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਹਰ ਸਾਲ ਸ਼ਹੀਦ ਬਾਬਾ ਬਲਬੀਰ ਸਿੰਘ ਜੀ ਦੀ ਬਰਸੀ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਉਣ ਦੀ ਇੱਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਇਸ ਵਾਰ ਸਹੀਦ ਭਾਈ ਬਲਬੀਰ ਸਿੰਘ ਜੀ ਦੀ ਸਲਾਨਾ 29 ਵੀ ਬਰਸੀ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਗੁਰਦੁਆਰਾ ਦਮਦਮਾ ਸਾਹਿਬ ਪਾਤਸ਼ਾਹੀ ਛੇਵੀਂ ਛਾਉਣੀ ਨਿਹੰਗ ਸਿੰਘਾਂ ਪਿੰਡ ਹਰੜ ਖੁਰਦ ਨੇੜੇ ਅਜਨਾਲਾ ਵਿਖੇ ਮਨਾਈ ਜਾ ਰਹੀ ਹੈ, ਭਾਈ ਖਾਲਸਾ ਨੇ ਦੱਸਿਆ ਬਰਸੀ ਦੇ ਸਬੰਧ ਵਿੱਚ 3 ਜੂਨ ਨੂੰ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰ ਦਿੱਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ ਭਾਈ ਖਾਲਸਾ ਨੇ ਦੱਸਿਆ ਬਰਸੀ ਸਮਾਗਮ ਵਿੱਚ ਵੱਖ ਵੱਖ ਧਾਰਮਿਕ ਸਿਆਸੀ ਤੇ ਸਮਾਜਿਕ ਨੇਤਾਵਾਂ ਤੋਂ ਇਲਾਵਾ ਦੋ ਦਰਜਨ ਤੋਂ ਵੱਧ ਨਿਹੰਗ ਸਿੰਘ ਜਥੇਬੰਦੀਆਂ ਆਪਣੇ ਆਪਣੇ ਘੌੜਿਆ ਤੇ ਜੰਗੀ ਰਾਜ ਸਾਜ ਨਾਲ ਸਾਮਲ ਹੋ ਰਹੀਆਂ ਹਨ, ਭਾਈ ਖਾਲਸਾ ਨੇ ਦੱਸਿਆ ਇਨ੍ਹਾਂ ਤਿੰਨਾਂ ਦਿਨਾਂ ਵਿਚ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ ਅਤੇ ਆਏਂ ਜਥੇਦਾਰ ਸਾਹਿਬਾਨਾਂ ਦਾ ਮਿਸਲ ਸ਼ਹੀਦ ਬਾਬਾ ਬਲਵੰਤ ਸਿੰਘ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਤੇ ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਵੱਲੋਂ ਸਾਂਝੇ ਤੌਰ ਤੇ ਸਨਮਾਨਿਤ ਕੀਤਾ ਜਾਵੇਗਾ ।


