ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ)– ਜੰਮੂ ਖੇਤਰ’ਚ ਓਪਰੇਸ਼ਨ ਦੌਰਾਨ ਫਰੀਦਕੋਟ ਜ਼ਿਲ੍ਹੇ ਦੇ ਦੋ ਸਾਲ ਪਹਿਲਾਂ ਭਰਤੀ ਹੋਏ 20 ਸਾਲਾਂ ਅਕਾਸ਼ਦੀਪ ਸਿੰਘ ਦੀ ਸ਼ਹੀਦੀ ਨੂੰ ਅਣਗੌਲਿਆਂ ਕਰਨ ਦੇ ਸ਼ਹੀਦ ਪ੍ਰਵਾਰ ਵਲੋਂ ਵੱਡੇ ਦੋਸ਼ ਲਾਏ ਜਾ ਰਹੇ ਹਨ ਅਤੇ ਸ਼ਹੀਦ ਦੀ ਮਾਤਾ ਵੱਲੋਂ ਇਹ ਵੀ ਐਲਾਨ ਕਰ ਦਿੱਤਾ ਗਿਆ ਹੈ ਕਿ ਜਿੰਨੀ ਦੇਰ ਤੱਕ ਉਹਨਾਂ ਦੇ ਪੁੱਤਰ ਨੂੰ ਸ਼ਹੀਦ ਦਾ ਦਰਜਾ ਨਹੀਂ ਦਿੱਤਾ ਜਾਂਦਾ,ਉਨੀਂ ਦੇਰ ਤੱਕ ਸ਼ਹੀਦ ਦੀਆਂ ਹਸਤੀਆਂ ਪ੍ਰਵਾਹ ਨਹੀਂ ਕੀਤੀਆਂ ਜਾਣ ਗੀਆਂ , ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅਗਨੀ ਵੀਰ ਸਹੀਦ ਅਕਾਸ਼ਦੀਪ ਸਿੰਘ ਦੀ ਸ਼ਹੀਦੀ ਨੂੰ ਸਲਾਮ ਕਰਦੀ ਹੈ ਉਥੇ ਪੰਜਾਬ ਸਰਕਾਰ ਵੱਲੋਂ ਅਗਨੀ ਵੀਰਾ ਲਈ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਤੋਂ ਸ਼ਹੀਦ ਪ੍ਰਵਾਰ ਨੂੰ ਦੂਰ ਰੱਖਣ ਵਾਲੀ ਨੀਤੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਸ਼ਹੀਦ ਅਕਾਸ਼ਦੀਪ ਸਿੰਘ ਨੂੰ ਸ਼ਹੀਦੀ ਦਰਜਾ ਦਿੱਤਾ ਜਾਵੇ ਤੇ ਇੱਕ ਕਰੋੜ ਦੀ ਰਾਸ਼ੀ ਦੇ ਨਾਲ ਨਾਲ ਉਨ੍ਹਾਂ ਦੇ ਛੋਟੇ ਭਰਾ ਨੂੰ ਨੌਕਰੀ ਦੇਣ ਦੀ ਲੋੜ ਤੇ ਜ਼ੋਰ ਦੇਵੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਭਾਈ ਖਾਲਸਾ ਨੇ ਦੱਸਿਆ ਅਗਨੀ ਵੀਰ ਅਕਾਸ਼ ਦੀਪ ਸਿੰਘ ਦੀ ਦੁਖੀ ਮਾਤਾ ਜਿਸ ਨੇ 20 ਸਾਲਾਂ ਦੇ ਆਪਣੇ ਜਵਾਨ ਪੁੱਤਰ ਨੂੰ ਦੇਸ਼ ਤੋਂ ਕੁਰਬਾਨ ਕੀਤਾ ਹੈ ਦਾ ਕਹਿਣਾ ਹੈ ਕਿ ਉਹਨਾਂ ਦੇ ਪੁੱਤਰ ਦੇ ਸੰਸਕਾਰ ਮੌਕੇ ਪੰਜਾਬ ਸਰਕਾਰ ਦੇ ਵੱਡੇ ਅਧਿਕਾਰੀ ਪਹੁੰਚੇ ਪਰ ਕਿਸੇ ਨੇ ਵੀ ਸਾਡੇ ਪੁੱਤਰ ਨੂੰ ਸ਼ਹੀਦ ਦਰਜ਼ਾ ਦੇਣ ਦੀ ਗੱਲ ਕਹੀ ਅਤੇ ਨਾ ਹੀ ਇੱਕ ਕਰੋੜ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਅਤੇ ਨਾ ਹੀ ਹੋਰ ਸਹੂਲਤਾਂ ਦਿੱਤੀਆਂ ਜੋਂ ਪੰਜਾਬ ਦੇ ਸ਼ਹੀਦ ਹੋਏ ਅਗਨੀ ਵੀਰਾਂ ਨੂੰ ਦਿੱਤੀਆਂ ਜਾਂਦੀਆਂ ਹਨ, ਭਾਈ ਖਾਲਸਾ ਨੇ ਦੱਸਿਆ ਇਸੇ ਹੀ ਰੋਸ ਨੂੰ ਮੁੱਖ ਰੱਖਦਿਆਂ ਸ਼ਹੀਦ ਪ੍ਰਵਾਰ ਨੇ ਅਕਾਸ਼ਦੀਪ ਸਿੰਘ ਦੀਆਂ ਹਸਤੀਆਂ ਪ੍ਰਵਾਹ ਕਰਨ ਤੋਂ ਇਨਕਾਰ ਕਰ ਦਿੱਤਾ ਹੈ, ਭਾਈ ਖਾਲਸਾ ਨੇ ਦੱਸਿਆ ਪੰਜਾਬ ਵਿਧਾਨ ਸਭਾ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਵੀ ਦੋ ਤਿੰਨ ਵਾਰ ਆ ਚੁੱਕੇ ਹਨ ਪਰ ਕਿਸੇ ਨੇ ਸਰਕਾਰ ਦੀ ਤਰਫੋਂ ਕੋਈ ਢੁਕਵਾਂ ਐਲਾਨ ਨਹੀਂ ਕੀਤਾ ਗਿਆ, ਜਦੋਂ ਕਾਂਗਰਸ ਦੇ ਪ੍ਰਧਾਨ ਸ੍ਰ ਰਾਜਾਂ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਸਰਕਾਰ ਨੇ ਐਲਾਨ ਕੀਤਾ ਸੀ ਉਨ੍ਹਾਂ ਦੀ ਸਰਕਾਰ ਪੰਜਾਬ ਦੇ ਅਗਨੀ ਵੀਰਾਂ ਨੂੰ ਕੌਮੀ ਸ਼ਹੀਦ ਦਾ ਰੁਤਬਾ ਦੇਣ ਦੇ ਨਾਲ ਨਾਲ ਇੱਕ ਕਰੌੜ ਰੁਪਏ ਦੀ ਰਾਸ਼ੀ ਵੀ ਦੇਵੇ ਗੀ, ਵੜਿੰਗ ਨੇ ਕਿਹਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਐਲਾਨ ਮੁਤਾਬਕ ਸ਼ਹੀਦ ਅਕਾਸ਼ਦੀਪ ਸਿੰਘ ਦੇ ਪ੍ਰਵਾਰ ਨੂੰ ਸਾਰੀਆਂ ਸਹੂਲਤਾਂ ਤੇ ਅਕਾਸ਼ਦੀਪ ਸਿੰਘ ਨੂੰ ਸ਼ਹੀਦ ਦਾ ਦਰਜਾ ਦੇਣ ਦਾ ਐਲਾਨ ਕਰੇ ਤਾਂ ਕਿ ਸ਼ਹੀਦ ਦੀਆਂ ਹਸਤੀਆਂ ਪ੍ਰਵਾਹ ਕੀਤਿਆਂ ਜਾ ਸਕਣ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਪੰਜਾਬ ਦੇ ਅਗਨੀ ਵੀਰ ਅਕਾਸ਼ ਦੀਪ ਸਿੰਘ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦੀ ਪੰਜਾਬ ਸਰਕਾਰ ਤੋਂ ਮੰਗ ਕਰਦੀ ਹੈ ਕਿ ਸ਼ਹੀਦ ਅਕਾਸ਼ਦੀਪ ਸਿੰਘ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੇ ਨਾਲ ਨਾਲ ਇੱਕ ਕਰੋੜ ਦੀ ਰਾਸ਼ੀ, ਛੋਟੇ ਭਰਾ ਨੂੰ ਨੌਕਰੀ ਤੇ ਹੋਰ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਸਹੂਲਤਾਂ ਦੇਣ ਦੀ ਲੋੜ ਤੇ ਜ਼ੋਰ ਦੇਣ ਤਾਂ ਕਿ ਸ਼ਹੀਦ ਦੀਆਂ ਹਸਤੀਆਂ ਜਲ ਪ੍ਰਵਾਹ ਕੀਤੀਆਂ ਜਾ ਸਕਣ, ਇਸ ਮੌਕੇ ਤੇ ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਰੰਘਰੇਟਾ ਕਪੂਰਥਲਾ ਆਦਿ ਆਗੂ ਹਾਜਰ ਸਨ ।


