ਪੀਐੱਮ ਕਿਸਾਨ ਸਕੀਮ ਤਹਿਤ ਲਾਭਪਾਤਰੀਆਂ ਨੂੰ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ

 ਈ-ਕੇ ਵਾਈ ਸੀ ਨਾ ਕਰਵਾਉਣ ਵਾਲੇ ਲਾਭਪਾਤਰੀਆਂ ਦੇ ਬੰਦ ਹੋ ਸਕਦੇ ਹਨ ਖਾਤੇ 

ਗੁਰਦਾਸਪੁਰ : 20 ਅਪ੍ਰੈਲ  (ਸਰਬਜੀਤ ਸਿੰਘ)–  ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੀ ,ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ  ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ। ਇਸ ਸਕੀਮ ਦਾ ਮੁੱਖ ਮਕਸਦ ਸਰਕਾਰ ਦੁਆਰਾ ਕਿਸਾਨਾਂ ਵੱਲੋਂ ਫ਼ਸਲਾਂ ਦੀ ਕਾਸ਼ਤ ਤੇ ਕੀਤੇ ਜਾਂਦੇ ਖ਼ਰਚੇ ਦੀ ਕੁੱਝ ਹੱਦ ਤੱਕ ਪੂਰਤੀ ਕਰਨਾ ਹੈ। ਜੇਕਰ ਕਿਸਾਨ ਈ-ਕੇ ਵਾਈ ਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਦੇ ਅਤੇ ਈ ਕੇ ਵਾਈ ਸੀ ਨਾਂ ਕਰਵਾਉਣ ਦੀ ਸੂਰਤ ਵਿਚ ਲਾਭਪਾਤਰੀਆਂ ਦੇ ਖਾਤੇ ਬੰਦ ਹੋ ਸਕਦੇ ਹਨ।

ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ  ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ 114514 ਕਿਸਾਨ ਇਸ ਯੋਜਨਾ ਲਈ ਯੋਗ ਹਨ ਅਤੇ 86560 ਕਿਸਾਨਾਂ ਦੀ ਈ-ਕੇਵਾਈਸੀ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ 27954 ਕਿਸਾਨਾਂ ਦੀ ਈ-ਕੇ ਵਾਈ ਸੀ ਦੀ ਪ੍ਰਕਿਰਿਆ ਬਕਾਇਆ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਲੰਬਿਤ ਰਹਿੰਦੇ ਲਾਭਪਾਤਰੀਆਂ ਦੀ ਈ ਕੇ ਵਾਈ ਸੀ ਮੁਕੰਮਲ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 94 ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋ ਪਿੰਡਾਂ ਵਿਚ ਸਾਂਝੀਆਂ ਥਾਵਾਂ ਤੇ ਬੈਠ ਕੇ ਲਾਭਪਾਤਰੀ ਕਿਸਾਨਾਂ ਦੀ ਈ ਕੇ ਵਾਈ ਸੀ ਦਾ 100% ਕੰਮ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਗੀਆਂ। 

ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਹੈ ਕਿ ਬਾਕੀ ਰਹਿੰਦੇ ਕਿਸਾਨ 20ਵੀ ਕਿਸ਼ਤ ਪੈਣ ਤੋਂ ਪਹਿਲਾਂ ਪਿੰਡ ਵਿੱਚ ਮੌਜੂਦ ਸੀ. ਐੱਸ. ਸੀ(ਸਾਂਝਾ ਸੇਵਾ ਕੇਂਦਰ )ਕੇਂਦਰ ਜਾਂ ਮੋਬਾਈਲ ਰਾਹੀਂ ਜਾਂ ਪ੍ਰਧਾਨ ਮੰਤਰੀ ਕਿਸਾਨ ਐਪ ਰਾਹੀਂ ਆਪਣੀ ਈ-ਕੇਵਾਈਸੀ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨ ਈ-ਕੇਵਾਈਸੀ ਨਹੀਂ ਕਰਵਾਉਂਦੇ ਤਾਂ ਉਹ ਇਸ ਯੋਜਨਾ ਦਾ ਲਾਭ ਨਹੀਂ ਲੈ ਸਕਣਗੇ ਅਤੇ ਜੇਕਰ ਈਕੇਵਾਈਸੀ ਕਰਵਾਉਣ ਤੋਂ ਵਾਂਝੇ ਰਹਿ ਗਏ ਕਿਸਾਨਾਂ ਨੇ ਸ਼ੁੱਕਰਵਾਰ ਤੱਕ ਈਕੇਵਾਈਸੀ ਨਾ ਕਰਵਾਈ ਤਾਂ ਉਨ੍ਹਾਂ ਦੇ ਪੀਐਮ ਕਿਸਾਨ ਖਾਤੇ ਬੰਦ ਕਰ ਦਿੱਤੇ ਜਾਣਗੇ  ਜਿਨ੍ਹਾਂ ਕਿਸਾਨਾਂ ਨੇ ਆਪਣੀ ਜ਼ਮੀਨ ਦੀ ਅਜੇ ਤੱਕ ਲੈਂਡ ਸੀਡਿੰਗ (ਜ਼ਮੀਨ ਤਸਦੀਕ) ਨਹੀਂ ਕਰਵਾਈ ਹੈ, ਉਹ ਕਿਸਾਨ  ਸੰਬੰਧਿਤ ਬਲਾਕ ਖੇਤੀਬਾੜੀ ਦਫ਼ਤਰਾਂ ਵਿਚ ਆ ਕੇ ਆਪਣੀ ਜ਼ਮੀਨ ਦੀ ਤਸਦੀਕ ਕਰਵਾ ਸਕਦੇ ਹਨ। 

ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਕਿਸ਼ਤਾਂ ਵਾਹੀ ਯੋਗ ਜ਼ਮੀਨ ਤਸਦੀਕ ਨਾ ਹੋਣ ਕਾਰਨ ਬਕਾਇਆ ਪਈਆਂ ਹਨ, ਉਹ ਆਪਣੀ ਜ਼ਮੀਨ ਦੀ ਪੜਤਾਲ ਕਰਵਾ ਕੇ ਉਕਤ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲਾਭਪਾਤਰੀ ਕਿਸਾਨਾਂ ਦੀ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰਾਂ ਨੂੰ ਚਾਹੀਦਾ ਹੈ ਕਿ ਲਾਭਪਾਤਰੀ ਦਾ ਮੌਤ ਸਰਟੀਫਿਕੇਟ ਅਤੇ ਬਿਨੈਪੱਤਰ ਨਜ਼ਦੀਕੀ ਖੇਤੀਬਾੜੀ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਤਾਂ ਜੋ ਮ੍ਰਿਤਕ ਲਾਭਪਾਤਰੀ ਦੇ ਨਾਮ ਸੂਚੀ ਵਿੱਚੋਂ ਕੱਟੇ ਜਾ ਸਕਣ

Leave a Reply

Your email address will not be published. Required fields are marked *