ਤਰਨਤਾਰਨ ਦੇ ਪਿੰਡ ਛੋਟੇ ਝੁਬਾਲ ਵਿਖੇ ਗੁਰਬਾਣੀ ਬੇਅਦਬੀ ਘਟਨਾ ਦੀ ਹੋਵੇ ਜਾਂਚ ? ਇਹ ਘਟਨਾਵਾਂ ਕੌਮ ਲਈ ਵੱਡੀ ਚੁਣੌਤੀ,ਬਣੇ ਸਖਤ ਕਾਨੂੰਨ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ)- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਬੇਅਦਬੀ ਘਟਨਾਵਾਂ ਅਜੇ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਭਾਵੇਂ ਸਾਰੀਆਂ ਸਿਆਸੀ ਪਾਰਟੀਆਂ ਨੇ ਸਰਕਾਰ ਬਣਾਉਣ ਤੋਂ ਪਹਿਲਾਂ ਲੋਕਾਂ ਨਾਲ ਇਸ ਮਸਲੇ ਦਾ ਭਰੋਸਾ ਦਿਵਾਇਆ ਪਰ ਸਰਕਾਰ ਬਣਾਉਣ ਤੋਂ ਬਾਅਦ ਇਸ ਮਸਲੇ ਨੂੰ ਠੰਡੇ ਬਿਸਤਰੇ ਵਿਚ ਪਾ ਦਿੱਤੇ, ਜਿਸ ਦੇ ਸਿੱਟੇ ਵਜੋਂ ਗੁਰਬਾਣੀ ਬੇਅਦਬੀ ਦੀਆਂ ਇੰਨ੍ਹਾਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੁੰਦਾ ਜਾ ਜੋ ਰਿਹਾ ਹੈ ਜੋਂ ਸਿੱਖ ਕੌਮ ਲਈ ਵੱਡੀ ਚੁਣੌਤੀ ਵਾਲਾ ਗੁੰਝਲਦਾਰ ਮਸਲਾ ਬਣ ਗਿਆ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਤਰਨਤਾਰਨ ਦੇ ਪਿੰਡ ਛੋਟੇ ਝੁਬਾਲ ਵਿਖੇ ਗੁਟਕੇ ਸਾਹਿਬ ਜੀ ਦੇ ਅੰਗਾ ਦੀ ਹੋਈ ਬੇਅਬਦੀ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਮੰਗ ਕਰਦੀ ਹੈ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੇ ਨਾਲ ਨਾਲ ਇਸ ਘਟਨਾ ਦੇ ਸਾਜ਼ਸ਼ ਘਾੜਿਆਂ ਨੂੰ ਕਾਬੂ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਦੇ ਨਾਲ ਨਾਲ ਗੁਰਬਾਣੀ ਬੇਅਦਬੀ ਕਰਨ ਵਾਲਿਆਂ ਲਈ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਕਰਦੀ ਹੈ ਤਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਉਹਨਾਂ ਕਿਹਾ ਬਾਦਲ ਭਾਜਪਾ ਗਠਜੋੜ ਦੀ ਸਾਂਝੀ ਸਰਕਾਰ ਵੇਲੇ ਤੋਂ ਚਲੀਆਂ ਆ ਰਹੀਆਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਹਾਲੇ ਤੱਕ ਰੁਕਣ ਦਾ ਨਾਂ ਨਹੀਂ ਲੈ ਰਹੀਆਂ, ਭਾਈ ਖਾਲਸਾ ਨੇ ਸਪੱਸ਼ਟ ਕੀਤਾ ਬਾਦਲਾਂ ਦੀ ਸਰਕਾਰ ਤੋਂ ਉਪਰੰਤ ਕੈਪਟਨ ਸਾਹਿਬ ਨੇ ਆਪਣੀ ਸਰਕਾਰ ਬਣਾਉਣ ਸਮੇਂ ਗੁਟਕੇ ਸਾਹਿਬ ਦੀ ਬਾਣੀ ਤੇ ਹੱਥ ਰੱਖ ਕੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਇਸ ਮਸਲੇ ਸਰਕਾਰ ਬਣਨ ਦੇ ਬਾਅਦ ਦੋ ਹਫ਼ਤਿਆਂ ਵਿਚ ਖ਼ਤਮ ਕਰ ਦੇਵਾਂਗਾ ਉਹਨਾਂ ਕਿਹਾ ਕੈਪਟਨ ਦੀ ਸਿਆਸਤ ਖਾਤਮਾ ਤਾਂ ਹੋ ਗਿਆ ਪਰ ਗੁਰੂਬਾਣੀ ਬੇਅਦਬੀ ਦਾ ਮਾਮਲਾ ਉਦਾ ਪਿਆ, ਉਨ੍ਹਾਂ ਕਿਹਾ ਸਮੂਹ ਪਾਰਟੀਆਂ ਨੇ ਗੁਰਬਾਣੀ ਬੇਅਦਬੀ ਮਾਮਲੇ ਤੇ ਗੂੜ੍ਹੀ ਸਿਆਸਤ ਖੇਡੀ ਤੇ ਲੋਕਾਂ ਨੂੰ ਬੇਵਕੂਫ ਬਣਾਇਆ, ਉਹਨਾਂ ਕਿਹਾ ਗੁਰਬਾਣੀ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਸਿਆਸੀਆਂ ਦਾ ਹੱਥ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਅਤੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਛੋਟੇ ਝੁਬਾਲ ਵਿਖੇ ਗੁਟਕੇ ਸਾਹਿਬ ਜੀ ਦੇ ਅੰਗਾਂ ਦੀ ਹੋਈ ਬੇਅਬਦੀ ਪਿਛੇ ਵੀ ਕੋਈ ਸਿਆਸੀ ਦਾ ਹੱਥ ਹੋ ਸਕਦਾ ਹੈ ਇਸ ਕਰਕੇ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਇਸ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੈ ਉਥੇ ਸਰਕਾਰ ਤੋਂ ਮੰਗ ਕਰਦੀ ਹੈ ਕਿ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਸਚਾਈ ਨੂੰ ਲੋਕਾਂ ਸਾਹਮਣੇ ਲਿਆਂਦਾ ਜਾ ਸਕੇ ਦੇ ਨਾਲ ਨਾਲ ਇਹਨਾਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਪੰਜਾਬ ਵਿੱਚੋ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਗੁਰਬਾਣੀ ਦੀਆਂ ਹੋ ਰਹੀਆਂ ਨਿੱਤ ਦਿਨ ਘਟਨਾਵਾਂ ਨੂੰ ਰੋਕਿਆ ਜਾ ਸਕੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਆਦਿ ਆਗੂ ਹਾਜਰ ਸਨ ।

Leave a Reply

Your email address will not be published. Required fields are marked *