ਐਕਸ ਅਤੇ ਐੱਚ ਦਵਾਈਆਂ ਵੇਚਣ ਵਾਲੇ ਮੈਡੀਕਲ ਸਟੋਰਾਂ/ਫਾਰਮੇਸੀ ਦੁਕਾਨਾਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਲਾਜ਼ਮੀ ਕੀਤੇ

ਗੁਰਦਾਸਪੁਰ

ਗੁਰਦਾਸਪੁਰ, 21 ਮਈ (ਸਰਬਜੀਤ ਸਿੰਘ) – ਵਧੀਕ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ. ਨੇ ਸੈਕਸ਼ਨ 152 ਆਫ਼ ਬੀ.ਐੱਨ.ਐੱਸ. (ਸੈਕਸ਼ਨ 133 ਸੀ.ਆਰ.ਪੀ.ਸੀ) ਤਹਿਤ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਚੱਲ ਰਹੇ ਮੈਡੀਕਲ ਸਟੋਰ/ਫਾਰਮੇਸੀ ਦੁਕਾਨਾਂ ਜਿਨ੍ਹਾਂ ਵਿੱਚ ਡਰੱਗ ਐਂਡ ਕਾਸਮੈਟਿਕ ਐਕਟ ਦੇ ਨਿਯਮਾਂ ਅਨੁਸਾਰ ਐਕਸ ਅਤੇ ਐੱਚ ਦਵਾਈਆਂ ਵੇਚੀਆਂ ਜਾਂਦੀਆਂ ਹਨ ਨੂੰ ਆਪਣੀਆਂ ਦੁਕਾਨਾਂ ਵਿਖੇ ਸੀ.ਸੀ.ਟੀ.ਵੀ. ਕੈਮਰੇ ਲਗਾਉਣੇ ਲਾਜ਼ਮੀ ਹਨ। ਉਨ੍ਹਾਂ ਕਿਹਾ ਕ‌ਿ ਮੈਡੀਕਲ ਸਟੋਰ/ਫਾਰਮੇਸੀ ਦੁਕਾਨਾਂ ਲਈ ਇਹ ਹੁਕਮ ਮੰਨਣੇ ਲਾਜ਼ਮੀ ਹਨ ਅਤੇ ਸਮੇਂ-ਸਮੇਂ ‘ਤੇ ਜ਼ਿਲ੍ਹਾ ਡਰੱਗ ਕੰਟਰੋਲ ਅਥਾਰਿਟੀ ਅਤੇ ਸੀ.ਡਬਲਿਊ.ਪੀ.ਓ. ਵੱਲੋਂ ਸੀ.ਸੀ.ਟੀਵੀ ਅਤੇ ਉਨ੍ਹਾਂ ਦੀ ਰਿਕਾਰਡਿੰਗ ਦੀ ਚੈਕਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੋ ਕੋਈ ਵੀ ਮੈਡੀਕਲ ਸਟੋਰ/ਫਾਰਮੇਸੀ ਦੁਕਾਨ ਚਲਾਉਣ ਵਾਲਾ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰੇਗਾ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Leave a Reply

Your email address will not be published. Required fields are marked *