ਗੁਰਦਾਸਪੁਰ, 22 ਮਈ (ਸਰਬਜੀਤ ਸਿੰਘ)– ਬੀਤੇ ਕੱਲ੍ਹ ਸਿੱਖੀ ਦੀ ਸੁਪਰੀਮ ਪਾਵਰ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੇਠ ਜਥੇਦਾਰ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਇੱਕ ਮੁਆਫੀਨਾਮੇ ਰਾਹੀਂ ਸਿੱਖੀ ਪ੍ਰਚਾਰ ਲਈ ਖੁੱਲ ਦੇ ਦਿੱਤੀ ਗਈ ਅਤੇ ਇਸ ਦੇ ਨਾਲ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਬੰਧੀ ਵੀ ਜਥੇਦਾਰ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਵਿਸ਼ੇਸ਼ ਹੁਕਮ ਸੁਣਾਇਆ ਗਿਆ ,ਜਦੋਂ ਕਿ ਇਹਨਾਂ ਹੁਕਮਾਂ ਸਬੰਧੀ ਇੱਕ ਨਵਾਂ ਮੋੜ ਉਸ ਵੇਲੇ ਸਹਾਮਣੇ ਆਇਆ ਜਦੋਂ ਇਹਨਾਂ ਹੁਕਮਾਂ ਨੂੰ ਵੱਡੀ ਚੁਣੌਤੀ ਦਿੰਦਿਆਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਨਮਾਨਯੋਗ ਪੰਜ ਪਿਆਰਿਆਂ ਨੇ ਹੁਕਮਾਂ ਤੋਂ ਮੰਨਣ ਤੋਂ ਕੋਰੀ ਨਾਂਹ ਕਰ ਦਿੱਤੀ,ਸਗੋਂ ਉਲਟਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਹੈ,ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਦੋ ਜਥੇਦਾਰ ਸਾਹਿਬਾਨਾਂ ਨੂੰ ਤਨਖਾਹੀਆ ਕਰਾਰ ਦੇਣ ਵਾਲੇ ਹੁਕਮਾਂ ਨੇ ਸਿੱਖ ਕੌਮ ਲਈ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ ਜੋ ਅਕਾਲ ਤਖ਼ਤ ਸਾਹਿਬ ਦੀ ਸਰਬਉਚਤਾ ਤੇ ਜਥੇਦਾਰ ਸਾਹਿਬ ਦੇ ਹੁਕਮਾਂ ਨੂੰ ਸਿੱਧੀ ਚਣੌਤੀ ਕਿਹਾ ਜਾ ਸਕਦਾ ਹੈ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੇ ਵਰਤਾਰੇ ਨੂੰ ਮੰਦਭਾਗਾ ਤੇ ਅਕਾਲ ਤਖ਼ਤ ਸਾਹਿਬ ਸਮੇਤ ਜਥੇਦਾਰ ਸਾਹਿਬ ਦੇ ਆਹੁਦੇ ਨੂੰ ਸਿੱਧੀ ਚਣੌਤੀ ਮੰਨਦੀ ਹੋਈ ਮੰਗ ਕਰਦੀ ਹੈ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਕੌਮ ਦੇ ਹਿਤਾਂ ਲਈ ਆਪਣੇ ਆਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਕਿਉਂਕਿ ਇਹ ਜਥੇਦਾਰ ਬਾਦਲਾਂ ਨੇ ਤਖ਼ਤਾਂ ਤੇ ਧੱਕੇ ਨਾਲ ਬਠਾਏ ਹੋਏ ਹਨ ,ਜੋ ਸਰਬਪ੍ਰਵਾਨਿਤ ਨਹੀਂ? ਜਦੋਂ ਕਿ ਇਸ ਵੇਲੇ ਦੀ ਸਥਿਤੀ’ਚ ਜਥੇਦਾਰ ਸਰਬਪ੍ਰਵਾਨਿਤ ਹੋਣੇ ਚਾਹੀਦੇ ਹਨ ,ਜਿਨ੍ਹਾਂ ਤੇ ਕੌਮ ਦਾ ਕੋਈ ਆਗੂ ਉੱਗਲ ਨਾਂ ਚੁੱਕ ਸਕੇ,ਇਸ ਕਰਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਸਤਿਕਾਰ ਯੋਗ ਪੰਜ ਪਿਆਰਿਆਂ ਦੇ ਕੀਤੇ ਹੁਕਮਾਂ ਨੂੰ ਮੁੱਖ ਰੱਖਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੂੰ ਆਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਤਾਂ ਕਿ ਪੰਜ ਪਿਆਰਿਆਂ ਦੇ ਹੁਕਮਾਂ ਦੀ ਤਾਮੀਲ ਕੀਤੀ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਪੰਜ ਪਿਆਰਿਆਂ ਵੱਲੋਂ ਕੀਤੇ ਹੁਕਮਾਂ ਨੂੰ ਮੁੱਖ ਰੱਖਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ,ਉਹਨਾਂ ਕਿਹਾ ਇਹ ਦੋਹੇ ਜਥੇਦਾਰ ਕੌਮ ਦੇ ਸਰਬਪ੍ਰਵਾਨਿਤ ਜਥੇਦਾਰ ਨਹੀਂ ਹਨ ਅਤੇ ਇਹਨਾਂ ਨੂੰ ਭਵਿੱਖ ਵਿੱਚ ਬਾਦਲਾਂ ਦੇ ਕਹਿਣ ਤਹਿਤ ਲੈਣ ਵਾਲੇ ਹੁਕਮਾਂ ਦੇ ਵਿਰੋਧਾਂ ਦਾ ਸਹਾਮਣਾ ਕਰਨਾ ਪੈ ਸਕਦਾ ਹੈ ਭਾਈ ਖਾਲਸਾ ਨੇ ਦੱਸਿਆ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਟੇਕ ਸਿੰਘ ਧਨੌਲਾ ਪੰਜ ਪਿਆਰਿਆਂ ਦੇ ਹੁਕਮਾਂ ਨੂੰ ਸਿਰਮੱਥੇ ਮੰਨਦੇ ਹੋਏ ਆਪਣਿਆਂ ਆਹੁਦਿਆਂ ਤੋਂ ਅਸਤੀਫਾ ਦੇ ਦੇਣ ਕਿਉਂਕਿ ਇਸੇ ਵਿੱਚ ਹੀ ਉਹਨਾਂ ਦਾ ਭਲਾ ਤੇ ਕੌਮ ਵਿੱਚੋ ਪੰਥਕ ਸੰਕਟ ਦੂਰ ਕੀਤਾ ਜਾ ਸਕਦਾ ਹੈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਦੋ ਜਥੇਦਾਰ ਸਾਹਿਬਾਨਾਂ ਨੂੰ ਦਿੱਤੇ ਤਨਖਾਹੀਆ ਕਰਾਰ ਵਾਲੇ ਹੁਕਮਾਂ ਦੀ ਤਾਮੀਲ ਕਰਦੀ ਹੋਈ ਮੰਗ ਕਰਦੀ ਹੈ ਕਿ ਕੌਮ ਦੇ ਹਿਤਾਂ ਤੇ ਪੰਥਕ ਸੰਕਟ ਨੂੰ ਟਾਲਣ ਲਈ ਆਪਣੇ ਆਹੁਦੇ ਤੋਂ ਅਸਤੀਫਾ ਦੇ ਦੇਣ ਕਿਉਂਕਿ ਇਹ ਸਰਬਪ੍ਰਵਾਨਿਤ ਨਹੀਂ? ਸਗੋਂ ਬਾਦਲਕਿਆਂ ਦੀ ਸਿਆਸੀ ਹੋਂਦ ਨੂੰ ਬਚਾਉਣ ਲਈ ਗੈਰ ਸਿਧਾਂਤਕ ਤੇ ਗੈਰ ਮਰਯਾਦਾ ਤਹਿਤ ਆਹੁਦਿਆ ਤੇ ਬੈਠਾਏ ਗਏ ਹਨ ਭਾਈ ਖਾਲਸਾ ਨੇ ਸਪੱਸ਼ਟ ਕੀਤਾ ਨਿਯੁਕਤੀ ਵਕਤ ਵੀ ਕੌਮ ਨੇ ਇਨ੍ਹਾਂ ਨੂੰ ਪ੍ਰਵਾਨ ਨਹੀਂ ਸੀ ਕੀਤਾ,ਉਨ੍ਹਾਂ ਕਿਹਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਤਨਖਾਹੀਆ ਕਰਾਰ ਦੇ ਦਿੱਤਾ ਗਿਆ ਹੈ ਇਸ ਕਰਕੇ ਉਹ ਹੁਣ ਪੰਜ ਪਿਆਰਿਆਂ ਦਾ ਹੁਕਮ ਮੰਨਣ ਕਿਉਂਕਿ ਜੇ ਦਸਵੇਂ ਪਾਤਸ਼ਾਹ ਪੰਜ ਪਿਆਰਿਆਂ ਦਾ ਹੁਕਮ ਮੰਨ ਕੇ ਕਿਲ੍ਹੇ’ਚ ਨਿਕਲ ਸਕਦੇ ਹਨ ਤਾਂ ਕੁਲਦੀਪ ਸਿੰਘ ਗੜਗੱਜ ਤੇ ਟੇਕ ਸਿੰਘ ਧਨੌਲਾ ਸਾਹਿਬ ਆਪਣੇ ਆਹੁਦੇ ਨਹੀਂ ਤਿਆਗ ਸਕਦੇ ।


