ਗੁਰਦਾਸਪੁਰ 23 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਜਗਦੀਸ਼ ਸਿੰਘ ਝੀਂਡਾ ਬਹੁਤ ਹੀ ਨੇਕ ਦਿਲ ਤੇ ਇਨਸਾਫ਼ ਪਸੰਦ ਧਰਮੀ ਇਨਸਾਨ ਹਨ ਅਤੇ ਉਹਨਾਂ ਦੀ ਅਗਵਾਈ ਹੇਠ ਗੁਰੂ ਸਾਹਿਬਾਨਾਂ ਨਾਲ਼ ਸਬੰਧਤ ਹਰਿਆਣਾ’ਚ ਇਤਿਹਾਸਕ ਗੁਰਦੁਆਰਿਆਂ ਵਿੱਚ ਵੱਡਾ ਸੁਧਾਰ ਹੋਵੇਗਾ ਅਤੇ ਭਿਰਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਨਾਲ ਨਾਲ ਗੁਰੂ ਮਰਯਾਦਾ ਲਾਗੂ ਹੋਵੇਗੀ ਇਸੇ ਹੀ ਕਰਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਉਨ੍ਹਾਂ ਨੂੰ ਵੱਡੀ ਸੇਵਾ ਬਖਸ਼ੀ ਹੈ ਜਿਸ ਵਿੱਚ ਉਹ ਖਰੇ ਉਤਰਨਗੇ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ੍ਰ ਜਗਦੀਸ਼ ਸਿੰਘ ਝੀਂਡਾ ਨੂੰ ਪ੍ਰਧਾਨ ਬਣਨ ਦੀ ਵਧਾਈ ਦਿੰਦੀ ਹੈ, ਉਥੇ ਪ੍ਰਮਾਤਮਾ ਅੱਗੇ ਅਰਦਾਸ ਕਰਦੀ ਹੈ ਕਿ ਜਿਨ੍ਹਾਂ ਉਮੀਦਾ ਕਰਕੇ ਹਰਿਆਣਾ ਦੇ ਲੋਕਾਂ ਨੇ ਉਨ੍ਹਾਂ ਨੂੰ ਇਹ ਉੱਚ ਆਹੁੰਦਾ ਬਖਸ਼ਿਆ ਹੈ ਉਹ ਉਹਨਾਂ ਦੀਆਂ ਉਮੀਦਾਂ ਤੇ ਖਰੇ ਉਤਰਨ ਦੀ ਲੋੜ ਤੇ ਜ਼ੋਰ ਦੇਣਗੇ,ਇਹਨਾਂ ਸ਼ਬਦਾਂ ਦਾ ਪ੍ਰਗਟਾਵਾਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਲੁਧਿਆਣਾ, ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਤੇ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਨਵਾਂ ਸ਼ਹਿਰ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਨੂੰ ਵਧਾਈ ਦਿੰਦਿਆਂ ਇਕ ਸਾਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਸਪੱਸ਼ਟ ਕੀਤਾ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਭਾਵੇਂ ਸਾਬਕ ਪ੍ਰਧਾਨ ਭਾਈ ਬਲਜੀਤ ਸਿੰਘ ਦਾਦੂਵਾਲ ਤੇ ਇੱਕ ਹੋਰ ਉਮੀਦਵਾਰ ਮੈਦਾਨ”ਚ ਉਤਰੇ ਸਨ, ਪਰ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸ੍ਰ ਜਗਦੀਸ਼ ਸਿੰਘ ਝੀਂਡਾ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿੱਤ ਦਾ ਸਿਹਰਾ ਬੰਨ੍ਹ ਦਿੱਤਾ, ਇਨ੍ਹਾਂ ਨੇਤਾਵਾਂ ਨੇ ਦੱਸਿਆ ਝੀਂਡਾ ਦੇ ਪ੍ਰਧਾਨ ਬਣਨ ਤੇ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਦੇ ਮੁੱਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਤੇ ਬੀਬੀ ਅਮਰਜੀਤ ਕੌਰ ਕੌਮੀ ਪ੍ਰਧਾਨ ਇਸਤਰੀ ਵਿੰਗ ਤੋਂ ਇਲਾਵਾ ਕਈ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਵੱਲੋਂ ਵਧਾਈ ਦਿੱਤੀ ਗਈ, ਭਾਈ ਖਾਲਸਾ ਨੇ ਦੱਸਿਆ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਅਗਵਾਈ’ਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਅਣਗੌਲਿਆਂ ਕਰਨ ਦੇ ਵੱਡੇ ਦੋਸ਼ ਵਜੋਂ ਹਰਿਆਣਾ ਦੇ ਮੈਂਬਰਾਂ ਨੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਉਣ ਲਈ ਚਾਰਾਜੋਈ ਕੀਤੀ ਅਤੇ ਸਰਕਾਰ ਵੱਲੋਂ ਉਨ੍ਹਾਂ ਨੂੰ ਮਾਨਤਾ ਮਿਲ ਗਈ, ਫੈਡਰੇਸ਼ਨ ਨੇਤਾਵਾਂ ਨੇ ਦੱਸਿਆ ਹੁਣ ਹਰਿਆਣਾ ਗੁਰਦੁਆਰਾ ਪ੍ਰਬੰਧਕ ਦੇ ਮੈਂਬਰਾਂ ਨੇ ਸ੍ਰ ਜਗਦੀਸ਼ ਸਿੰਘ ਝੀਂਡਾ ਨੂੰ ਵੋਟਾਂ ਪਾ ਕੇ ਨਵਾਂ ਪ੍ਰਧਾਨ ਬਣਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਸਮਰਥਨ ਕਰਨ ਦੀ ਗੱਲ ਕਹੇ ਦਿਤੀ ਹੈ ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ ਪ੍ਰਧਾਨ ਸ੍ਰ ਜਗਦੀਸ਼ ਸਿੰਘ ਝੀਂਡਾ ਨੂੰ ਵਧਾਈ ਦਿੰਦੀ ਹੋਈ ਅਰਦਾਸ ਕਰਦੀ ਹੈ ਕਿ ਉਹ ਆਪਣੀ ਇਸ ਧਾਰਮਿਕ ਜੁਮੇਵਾਰੀ ਨੂੰ ਇਮਾਨਦਾਰੀ ਮਿਹਨਤ ਤੇ ਤਜਰਬੇ ਨਾਲ ਨਿਭਾਉਣਗੇ, ਉਥੇ ਉਨ੍ਹਾਂ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਸੇਵਾਵਾਂ ਲਈ ਕੋਈ ਤਨਖਾਹ ਜਾ ਤੇਲ ਨਾ ਲੈਣ ਵਾਲੇ ਕੀਤੇ ਐਲਾਨ ਦੀ ਹਮਾਇਤ ਅਤੇ ਸ਼ਲਾਘਾ ਕਰਦੀ ਹੈ ।


