ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ)– ਪੰਜਾਬ’ਚ ਹੁਣ ਜੰਗਲ ਰਾਜ ਕਹਿ ਲਿਆ ਜਾਵੇ ਤਾਂ ਇਹ ਗ਼ਲਤ ਨਹੀਂ ਹੋਵੇਗਾ? ਕਿਉਂਕਿ ਰਾਜ ਵਿੱਚ ਦਿਨ ਦਿਹਾੜੇ ਲੁੱਟਾ ਖੋਹਾ, ਤੇ ਕਤਲਾਂ ਦੀਆਂ ਵਾਰਦਾਤਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਪਰ ਪੰਜਾਬ ਸਰਕਾਰ ਦੇ ਕੰਨ ਤੇ ਜੂੰ ਨਹੀਂ ਸਰਕ ਰਹੀ ਅਤੇ ਸਮਾਜ ਵਿਰੋਧੀ ਅਨਸਰ ਰਾਜ’ਚ ਆਪਣੀਆਂ ਗਤੀਵਿਧੀਆਂ ਨੂੰ ਲਗਾਤਾਰ ਅੰਜਾਮ ਦੇ ਰਹੇ ਹਨ ਅਤੇ ਪੰਜਾਬ ਦੇ ਲੋਕ ਅਜਿਹੀਆਂ ਕਾਰਵਾਈਆਂ ਕਰਕੇ ਸਹਿਮੇ ਹੋਏ ਮੰਗ ਕਰ ਰਹੇ ਹਨ ਕਿ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਖਾਲਸਾ ਜਿਥੇ ਅੰਮ੍ਰਿਤਸਰ ਵਿਖੇ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਨੂੰ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੀ ਮੱਦਭਾਗੀ ਘਟਨਾ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੇ ਨਾਲ-ਨਾਲ ਸਮਾਜ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਦੀ ਸਰਕਾਰ ਤੋਂ ਮੰਗ ਕਰਦੀ ਹੈ ਤਾਂ ਕਿ ਪੰਜਾਬ ਵਿੱਚ ਦਿਨ ਬ ਦਿਨ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਤੇ ਕਾਬੂ ਪਾ ਕੇ ਰਾਜ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਇਆ ਜਾ ਸਕੇ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਅੰਮ੍ਰਿਤਸਰ ‘ਚ ਅਕਾਲੀ ਕੌਂਸਲਰ ਹਰਜਿੰਦਰ ਸਿੰਘ ਦੀ ਗੋਲੀਆ ਮਾਰ ਕੇ ਹੱਤਿਆ ਕਰਨ ਵਾਲੀ ਮੱਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਤੇ ਦੋਸ਼ੀਆਂ ਨੂੰ ਜਲਦੀ ਕਾਬੂ ਕਰਕੇ ਸਖ਼ਤ ਸਜ਼ਾ ਦੇਣ ਦੇ ਨਾਲ ਨਾਲ ਰਾਜ’ਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯੌਕੀਨੀ ਬਣਾਉਣ ਦੀ ਸਰਕਾਰ ਤੋਂ ਮੰਗ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਕੀਤਾ।
ਭਾਈ ਖਾਲਸਾ ਨੇ ਰਾਜ ਵਿਚ ਅਮਨ ਕਾਨੂੰਨ ਦੀ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਸਮਾਜ ਵਿਰੋਧੀ ਅਨਸਰਾਂ ਦੀਆਂ ਘਟਨਾਵਾਂ’ਚ ਦਿਨ ਬ ਦਿਨ ਵਾਧਾ ਹੋ ਰਿਹਾ ਜਦੋਂ ਕਿ ਸਰਕਾਰ ਦਾਹਵਾ ਕਰ ਰਹੀ ਹੈ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿਚ ਹੈ ਜਦੋਂ ਕਿ ਅਮਨ ਕਾਨੂੰਨ ਦੀ ਸਥਿਤੀ ਇੰਨੀ ਵਿਗੜ ਚੁੱਕੀ ਹੈ ਕਿ ਕੋਈ ਵੀ ਵਿਅਕਤੀ ਆਪਣੇ ਨੂੰ ਆਪ ਸੁਰੱਖਿਅਤ ਨਹੀਂ ਸਮਝ ਰਿਹਾ, ਭਾਈ ਖਾਲਸਾ ਨੇ ਦੱਸਿਆ ਲੁੱਟਾਂ ਖੋਹਾਂ ਡਕੈਤੀਆਂ ਤੇ ਕਤਲਾਂ ਦੀਆਂ ਵਾਰਦਾਤਾਂ ਵਿਚ ਬੇਸ਼ੁਮਾਰ ਵਾਧਾ ਹੋਇਆ ਪੰਜਾਬ ਰਾਜ ਹੁਣ ਜੰਗਲ ਰਾਜ ਬਣਿਆ ਪਿਆ ਹੈ ਭਾਈ ਖਾਲਸਾ ਨੇ ਦੱਸਿਆ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਅੰਮਿਰਤਸਰ ਵਿਖੇ ਅਕਾਲੀ ਕੌਂਸਲਰ ਹਰਜਿੰਦਰ ਦੀ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਨ ਵਾਲੀ ਮੱਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ’ਚ ਨਿੰਦਾ ਕਰਦੀ ਹੋਈ ਸਰਕਾਰ ਤੋਂ ਮੰਗ ਕਰਦੀ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ ਦੇ ਨਾਲ ਨਾਲ ਸਮਾਜ਼ ਵਿਰੋਧੀ ਅਨਸਰਾਂ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ਤਾਂ ਕਿ ਸੂਬੇ ਵਿੱਚ ਲੋਕਾਂ ਦੇ ਜਾਨ ਮਾਲ ਦੀ ਰੱਖਿਆ ਨੂੰ ਯੌਕੀਨੀ ਬਣਾਇਆ ਜਾ ਸਕੇ, ਇਸ ਮੌਕੇ ਭਾਈ ਖਾਲਸਾ ਨਾਲ ਭਾਈ ਅਵਤਾਰ ਸਿੰਘ ਅੰਮ੍ਰਿਤਸਰ ਭਾਈ ਜੋਗਿੰਦਰ ਸਿੰਘ ਅਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ ਭਾਈ ਸਿੰਦਾ ਸਿੰਘ ਨਿਹੰਗ ਤੇ ਪਿਰਥੀ ਸਿੰਘ ਧਾਲੀਵਾਲ ਧਰਮਕੋਟ ਭਾਈ ਮਨਜਿੰਦਰ ਸਿੰਘ ਖਾਲਸਾ ਤੇ ਭਾਈ ਰਛਪਾਲ ਸਿੰਘ ਕਮਾਲਕੇ ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ ਭਾਈ ਜਗਜੀਤ ਸਿੰਘ ਸੈਦੇਸਾਹ ਵਾਲਾ ਭਾਈ ਬਲਕਾਰ ਸਿੰਘ ਦਾਰੇਵਾਲ ਭਾਈ ਰਵਿੰਦਰ ਸਿੰਘ ਟੁੱਟਕਲਾ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਆਦਿ ਆਗੂ ਹਾਜਰ ਸਨ।।


