ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਮੀਰਕਚਾਣਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਪਕੀਵਾਂ ਵਿਖੇ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

ਗੁਰਦਾਸਪੁਰ

ਪੰਜਾਬ ਸਰਕਾਰ ਨੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫ਼ੈਸਲੇ ਲਏ – ਵਿਧਾਇਕ ਰੰਧਾਵਾ

ਡੇਰਾ ਬਾਬਾ ਨਾਨਕ/ਗੁਰਦਾਸਪੁਰ, 26 ਮਈ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫ਼ੈਸਲੇ ਲਏ ਜਾ ਰਹੇ ਹਨ ਉੱਥੇ ਹੀ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਇਹ ਪ੍ਰਗਟਾਵਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਮੀਰਕਚਾਣਾ ਤੇ ਸਰਕਾਰੀ ਪ੍ਰਾਇਮਰੀ ਸਕੂਲ ਪਕੀਵਾਂ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਤੋਂ ਬਾਅਦ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ।

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਹੁਣ ਬੁਨਿਆਦੀ ਸਹੂਲਤਾਂ ਤੇ ਪੜ੍ਹਾਈ ਪੱਖੋਂ ਸੂਬੇ ਦੇ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਤੋਂ ਅੱਗੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ।

ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਖ਼ਤ ਤੋਂ ਸਖ਼ਤ ਮਿਹਨਤ ਕਰਕੇ ਆਪਣੇ ਮਿਥੇ ਟੀਚਿਆਂ ਨੂੰ ਸਰ ਕਰਦਿਆਂ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨ। ਇਸ ਮੌਕੇ ਉਨ੍ਹਾਂ ਸਕੂਲਾਂ ਦੇ ਹੋਣਹਾਰ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਵੀ ਕੀਤਾ। ਇਸ ਦੌਰਾਨ ਸਕੂਲ ਦਾ ਸਮੂਹ ਸਟਾਫ਼, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਪਿੰਡ ਦੀ ਪੰਚਾਇਤ ਅਤੇ ਇਲਾਕੇ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।

Leave a Reply

Your email address will not be published. Required fields are marked *