ਕਪੂਰਥਲਾ, ਗੁਰਦਾਸਪੁਰ, 27 ਮਈ (ਸਰਬਜੀਤ ਸਿੰਘ)– ਹਰ ਮਹੀਨੇ ਗੁਰਦੁਆਰਾ ਪਾਤਸ਼ਾਹੀ ਦਸਵੀਂ ਦਲਪੰਥ ਭਾਈ ਰੂਪ ਚੰਦ ਛਾਉਣੀ ਨਿਹੰਗ ਸਿੰਘਾਂ ਪਿੰਡ ਫੇਮੀਵਾਲਾ ਮਖੂ ਕਪੂਰਥਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਭੋਗ ਪਾਉਣ ਤੋਂ ਉਪਰੰਤ ਧਾਰਮਿਕ ਦੀਵਾਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਨਾਲ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਨ ਲਈ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਵੱਲੋਂ ਇਕ ਧਾਰਮਿਕ ਲਹਿਰ ਚਲਾਈ ਹੋਈ ਹੈ ਅਤੇ ਇਸੇ ਲਹਿਰ ਦੀ ਕੜੀ ਤਹਿਤ ਇਸ ਮਹਿਨੇ ਦੇ ਸਮਾਗਮ ਸਬੰਧੀ ਪਰਸੋ ਦੇ ਰੋਜ਼ ਤੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਕਾਲੀ ਬਾਣੀ ਦੇ ਅਖੰਡ ਪਾਠ ਅਰੰਭ ਕਰਵਾਏ ਗਏ ਸਨ ਜਿਨ੍ਹਾਂ ਦੇ ਅੱਜ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਜਿਸ ਪੰਥ ਦੇ ਨਾਮਵਰ ਰਾਗੀ ਢਾਡੀ ਕਵੀਸ਼ਰ ਪ੍ਰਚਾਰਕਾਂ ਨੇ ਹਾਜ਼ਰੀ ਲਵਾਈ ਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ, ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਮਾਗਮ ਦੀਆਂ ਹਾਜ਼ਰੀਆਂ ਭਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਭਾਈ ਖਾਲਸਾ ਨੇ ਦੱਸਿਆ ਭੋਗ ਉਪਰੰਤ ਧਾਰਮਿਕ ਦੀਵਾਨ ਦੀ ਅਰੰਭਤਾ ਬੀਬੀ ਗੁਰਸ਼ਰਨ ਕੌਰ ਖਾਲਸਾ ਦੇ ਜਥੇ ਵੱਲੋਂ ਕੀਤੀ ਗਈ ਤੇ ਆਈ ਸੰਗਤ ਨੂੰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਸਬੰਧੀ ਮੁਕੰਬਲ ਜਾਣਕਾਰੀ ਦੇ ਨਾਲ ਨਾਲ ਗੁਰਬਾਣੀ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੋਂ ਇਲਾਵਾ ਸਿੱਖੀ ਦੇ ਸੁਨਹਿਰੀ ਵਿਰਸੇ ਇਤਿਹਾਸ ਨਾਲ ਜੋੜਿਆ ਗਿਆ, ਭਾਈ ਬਲਵਿੰਦਰ ਸਿੰਘ ਚੌਹਲਾ ਸਾਹਿਬ ਦੇ ਕਵੀਸ਼ਰੀ ਜਥੇ ਵੱਲੋਂ ਕਵੀਸਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ,ਇਸ ਮੌਕੇ ਤੇ ਦਲ ਪੰਥ ਭਾਈ ਰੂਪ ਚੰਦ ਦੇ ਮੁਖੀ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਨੇ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆਂ ਕਿਹਾ 21 ਹਾੜ ਨੂੰ ਸਲਾਨਾ ਬਰਸੀ ਵੱਡੀ ਪੱਧਰ ਤੇ ਮਨਾਈ ਜਾ ਰਹੀ ਹੈ ਅਤੇ ਇਸ ਸਬੰਧੀ 19 ਹਾੜ ਨੂੰ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਅਰੰਭ ਕਰ ਦਿੱਤੇ ਜਾਣਗੇ, ਉਹਨਾਂ ਕਿਹਾ ਬਰਸੀ ਸਮਾਗਮ ਮੌਕੇ ਕਈ ਨਿਹੰਗ ਸਿੰਘ ਜਥੇਬੰਦੀਆਂ ਦੇ ਜਥੇਦਾਰ ਆਪਣੇ ਘੌੜਿਆ ਤੇ ਜੰਗੀ ਰਾਜ ਸਾਜ ਸਮੇਂਤ ਪਹੁੰਚ ਰਹੇ ਹਨ, ਇਸ ਕਰਕੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਹੈ ਕਿ ਇਸ ਬਰਸੀ ਵਿਚ ਆਪ ਨੇ ਆਪਣੇ ਪ੍ਰਵਾਰਾਂ ਸਮੇਤ ਸ਼ਾਮਲ ਹੋਣ ਦੀ ਕਿਰਪਾਲਤਾ ਕਰਨੀ, ਇਸ ਮੌਕੇ ਸੰਗਤਾਂ ਲਈ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਭਾਈ ਖਾਲਸਾ ਨੇ ਦੱਸਿਆ ਅੱਜ ਦੇ ਧਾਰਮਿਕ ਦੀਵਾਨ ਵਿੱਚ ਅੱਧੀ ਦਰਜਨ ਦੇ ਲਗਭਗ ਧਾਰਮਿਕ ਬੁਲਾਰਿਆਂ ਨੇ ਹਾਜ਼ਰੀ ਲਵਾਈ ਅਤੇ ਸਮੂਹ ਧਾਰਮਿਕ ਬੁਲਾਰਿਆਂ ਦਾ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ ਵੱਲੋਂ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਤੇ ਜਥੇਦਾਰ ਬਾਬਾ ਗੁਰਦੀਪ ਸਿੰਘ ਭਾਈ ਕੇ, ਭਾਈ ਵਿਰਸਾ ਸਿੰਘ ਖਾਲਸਾ ਪ੍ਰਧਾਨ ਏ ਆਈ ਐਸ ਐਸ ਐਫ ਖਾਲਸਾ, ਭਾਈ ਹੈਪੀ ਸਿੰਘ ਪੀ ਏ, ਭਾਈ ਜਗੀਰ ਸਿੰਘ ਨੰਬਰਦਾਰ, ਗਿਆਨੀ ਬਲਕਾਰ ਸਿੰਘ, ਸ੍ਰ ਜੋਗਿੰਦਰ ਸਿੰਘ, ਭਾਈ ਸੁਖਦੇਵ ਸਿੰਘ ਤੋਂ ਇਲਾਵਾ ਸੈਂਕੜੇ ਸੰਗਤਾਂ ਨੇ ਹਾਜ਼ਰੀ ਲਵਾਈ ।



