ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)– ਜਿਲਾ ਗੁਰਦਾਸਪੁਰ ਦੀ ਐਨਐਚਐਮ ਕਮੇਟੀ ਦੀ ਚੋਣ ਕੀਤੀ ਗਈ । ਜਿਸ ਵਿੱਚ ਜ਼ਿਲ੍ਹੇ ਦੇ ਐਨਐਚਐਮ ਮੁਲਾਜ਼ਮਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ । ਇਸ ਮੌਕੇ ਐਨਐਚਐਮ ਮੁਲਾਜ਼ਮਾਂ ਵਲੋਂ ਸਰਬਸਹਿਮਤੀ ਨਾਲ ਡਾ ਸੁਨੀਲ ਤਰਗੋਤਰਾ ਨੂੰ ਜਿਲਾ ਪ੍ਰਧਾਨ ਥਾਪਿਆ ਗਿਆ । ਇਸਦੇ ਨਾਲ ਹੀ ਜਿਲਾ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਡਾ ਵਿਕਰਮ ਸੂਰੀ,ਗੁਰਪ੍ਰੀਤ ਸਿੰਘ (ਮੀਤ ਪ੍ਰਧਾਨ) ਡਾ ਰਵਿੰਦਰ ਸਿੰਘ ਕਾਹਲੋਂ,ਅਮਨਦੀਪ ਸਿੰਘ (ਜਨਰਲ ਸਕੱਤਰ)ਗੌਰਵ ਸ਼ਰਮਾ,ਡਾ ਗਗਨ ਦੀਪ (ਪ੍ਰੈਸ ਸਕੱਤਰ/ਸਪੋਕਸ ਪਰਸਨ)ਪ੍ਰਵੀਨ ਸ਼ਰਮਾ (ਖਜ਼ਾਨਚੀ) ਡਾ ਸੰਦੀਪ ਕੁਮਾਰ,ਦਲਜੀਤ ਕੌਰ,ਵਰਿੰਦਰ ਕੌਰ,ਗੁਰਚਰਨ ਸਿੰਘ (ਐਡਵਾਈਜ਼ਰੀ ਕਮੇਟੀ) ਆਦਿ ਦੀ ਚੋਣ ਕੀਤੀ ਗਈ ।
ਡਾ ਸੁਨੀਲ ਤਰਗੋਤਰਾ ਨੇ ਪ੍ਰੈਸ ਨਾਲ ਗੱਲ ਬਾਤ ਕਰਦੇ ਹੋਏ ਦੱਸਿਆ ਕਿ ਐੱਨਐੱਚਐੱਮ ਦੇ ਮੁਲਾਜ਼ਮ ਪਿਛਲੇ ਲੰਬੇ ਸਮੇਂ ਤੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਪ੍ਰਧਾਨ ਕਰ ਰਹੇ ਨੇ । ਜਿੰਨਾ ਵਿੱਚ ਵੱਖ-ਵੱਖ ਕੈਟੇਗਰੀਆਂ ਕੰਮ ਕਰ ਰਹਿਆਂ ਹਨ । ਜਿਵੇਂ ਕੀ ਕਮਿਊਨਟੀ ਹੈਲਥ ਅਫ਼ਸਰ,ਡਾਕਟਰ,ਆਰਬੀਐਸਕੇ,ਸਟਾਫ਼ ਨਰਸਾਂ,ਏਐੱਨਐੱਮ,ਆਰਐਨਟੀਸੀਪੀ ਸਟਾਫ,ਅਕਾਊਂਟੈਂਟ,ਕੰਪਿਉਟਰ ਓਪਰੇਟਰ ਅਦਿ । ਸਮੇਂ ਸਮੇਂ ਸਿਰ ਪੰਜਾਬ ਵਿੱਚ ਆਈਆਂ ਵੱਖ-ਵੱਖ ਸਰਕਾਰਾਂ ਨੇ ਇਹਨਾਂ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਵਾਅਦੇ ਕੀਤੇ ਪਰ ਅਫ਼ਸੋਸ ਦੀ ਗੱਲ ਹੈ ਕਿ ਕੋਈ ਵੀ ਸਰਕਾਰ ਆਪਣੇ ਵਾਅਦੇ ਤੇ ਖਰੀ ਨਹੀਂ ਉੱਤਰੀ ਅਤੇ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮ ਅੱਜ ਵੀ ਨਿਗੂਣੀਆਂ ਤਨਖਾਵਾਂ ਤੇ ਹੀ ਕੰਮ ਕਰ ਰਹੇ ਨੇ ।
ਇਥੇ ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਅੱਜ ਦੀ ਸਰਕਾਰ ਦੇ ਮਜੌਦਾ ਕੈਬਿਨੇਟ ਮੰਤਰੀ ਸਰਦਾਰ ਹਰਪਾਲ ਸਿੰਘ ਚੀਮਾ ਜੀ,ਸ਼੍ਰੀਮਤੀ ਅਨਮੋਲ ਗਗਨ ਮਾਨ ਜੀ ਅਤੇ ਸ੍ਰੀ ਮੀਤ ਹੇਅਰ ਜੀ ਸਾਡੀਆਂ ਕਾਂਗਰਸ ਸਰਕਾਰ ਵਿਰੁੱਧ ਕੀਤੀਆਂ ਰੈਲੀਆਂ ਵਿੱਚ ਸ਼ਾਮਲ ਹੋ ਕੇ ਸਰਕਾਰ ਬਣਦੇ ਸਾਰ ਹੀ ਪੱਕਾ ਕਰਨ ਦਾ ਵਾਅਦਾ ਕਰ ਕੇ ਗਏ ਸੀ ਪਰ ਅਫ਼ਸੋਸ ਦੀ ਗੱਲ ਇਹ ਹੈ ਕੀ ਜਿਸ ਸਰਕਾਰ ਨੂੰ ਬਣਾਉਣ ਲਈ ਅਸੀਂ ਅਹਿਮ ਭੂਮਿਕਾ ਨਿਭਾਈ ਅੱਜ ਸਰਕਾਰ ਦੇ ਲਗਭਗ 3 ਸਾਲ ਪੂਰੇ ਹੋਣ ਦੇ ਬਾਵਜ਼ੂਦ ਵੀ ਨੈਸ਼ਨਲ ਹੈਲਥ ਮਿਸ਼ਨ ਦੇ ਮੁਲਾਜ਼ਮਾਂ ਨੂੰ ਨਾਂ ਤੇ ਪੱਕਾ ਕੀਤਾ ਗਿਆ ਅਤੇ ਨਾਂ ਹੀ ਕਿਸੇ ਮੁਲਾਜ਼ਮ ਦੀਆਂ ਤਨਖਾਵਾਂ ਵਿੱਚ ਕਿਸੇ ਤਰੀਕੇ ਦਾ ਕੋਈ ਵਾਧਾ ਕੀਤਾ ਗਿਆ ।
ਓਹਨਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਐਨਐਚਐਮ ਮੁਲਾਜ਼ਮਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਆਮ ਆਦਮੀ ਪਾਰਟੀ ਦਾ ਆਉਣ ਵਾਲਿਆਂ ਲੁਧਿਆਣਾ ਜ਼ਿਮਨੀ ਚੋਣਾਂ ਵਿਚ ਡੱਟ ਕੇ ਵਿਰੋਧ ਕੀਤਾ ਜਾਏਗਾ ਅਤੇ ਆਪਣੀ ਹੱਕੀ ਮੰਗਾਂ ਲਈ ਹਰ ਤਰ੍ਹਾਂ ਦੇ ਸੰਘਰਸ਼ ਕਰਨ ਲਈ ਜ਼ਿਲਾ ਗੁਰਦਾਸਪੁਰ ਦੇ ਸਾਰੇ ਐੱਨਐੱਚਐੱਮ ਮੁਲਾਜ਼ਮ ਲਾਮਬੰਦ ਹਨ ।


