ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਤਿੰਨ ਸਹਿਜ ਪਾਠਾਂ ਉਪਰੰਤ ਧਾਰਮਿਕ ਦੀਵਾਨ ਸਜਾਇਆ – ਸੰਤ ਸੁਖਵਿੰਦਰ ਸਿੰਘ ਆਲੋਵਾਲ

ਪੰਜਾਬ

ਫਿਲੌਰ, ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ)– ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘਾਂ ਸ਼ਹੀਦਾਂ ਆਲੋਵਾਲ ਫਿਲੌਰ ਲੁਧਿਆਣਾ ਵਿਖੇ ਤਿੰਨ ਸਹਿਜ ਪਾਠਾਂ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਤੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ ਇਸ ਮੌਕੇ ਤੇ ਕਿਸਾਨ ਆਗੂ ਵੱਡੀ ਗਿਣਤੀ ਵਿੱਚ ਪਹੁੰਚੇ ਅਤੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਜੀ ਵੱਲੋਂ ਜਿਥੇ ਧਾਰਮਿਕ ਬੁਲਾਰਿਆਂ ਦਾ ਸਨਮਾਨ ਕੀਤਾ ਗਿਆ ਉਥੇ ਵਿਸ਼ੇਸ਼ ਤੌਰ ਪਹੁੰਚੇ ਕਿਸਾਨ ਆਗੂਆਂ ਦਾ ਵੀ ਸਨਮਾਨ ਕੀਤਾ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਕਿਹਾ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਕਿਹਾ ਧਾਰਮਿਕ ਸਮਾਗਮ ਨੂੰ ਸਮਰਪਿਤ ਕੁਝ ਦਿਨਾਂ ਤੋਂ ਚੱਲ ਰਹੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਰੱੱਖੇ ਸਹਿਜ ਪਾਠਾਂ ਦੇ ਭੋਗ ਪਾਉਣ ਤੋਂ ਉਪਰੰਤ ਮੁਖ ਪ੍ਰਬੰਧਕ ਸੰਤ ਸੁਖਵਿੰਦਰ ਸਿੰਘ ਜੀ ਵੱਲੋਂ ਹੁਕਮ ਨਾਮੇ ਦੀ ਸ਼ਬਦ ਵਿਚਾਰ ਕੀਤੀ ਗਈ ਉਹਨਾਂ ਦੱਸਿਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ 30 ਮਈ ਨੂੰ ਦੇਸ਼ਾਂ ਵਿਦੇਸ਼ਾਂ ਵਿੱਚ ਮਨਾਇਆ ਜਾ ਰਿਹਾ ਹੈ ਪਰ ਉਹਨਾਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰੂਘਰਾਂ ਵਿਚ ਇਕ ਮਹੀਨੇ ਤੋਂ ਲਗਾਤਾਰ ਸ੍ਰੀ ਸੁਖਮਨੀ ਸਾਹਿਬ ਦੇ ਰੋਜ਼ ਜਾਪ ਕੀਤੇ ਜਾਂਦੇ ਹਨ,ਕਥੇ ਵਿਚਾਰ ਰਾਹੀਂ ਬਾਬਾ ਸੁਖਵਿੰਦਰ ਸਿੰਘ ਜੀ ਨੇ ਦੱਸਿਆ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਨੇ ਬੜੀ ਘਾਲ ਸੇਵਾ ਨਾਲ ਗੁਰੂ ਨਾਨਕ ਦੀ ਗੁਰਬਾਣੀ ਪੋਥੀਆਂ ਇਕੱਠੀਆਂ ਕਰਕੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਚਨਾ ਕੀਤੀ ਉਥੇ ਉਨ੍ਹਾਂ ਨੇ ਮਹਾਨ ਕੁਰਬਾਨੀ ਦੇ ਕੇ ਸਿੱਖ ਨੂੰ ਭਾਣਾ ਮੰਨਣ ਲਈ ਪ੍ਰੇਰਿਤ ਕੀਤਾ, ਇਸ ਮੌਕੇ ਤੇ ਭਾਈ ਰਵਿੰਦਰ ਸਿੰਘ, ਭਾਈ ਮਨਜੀਤ ਸਿੰਘ, ਭਾਈ ਓਂਕਾਰ ਸਿੰਘ ਤੇ ਭਾਈ ਭਾਈ ਗੁਰਮੇਲ ਸਿੰਘ ਦੇ ਕੀਰਤਨੀ ਜਥਿਆਂ ਸ਼ਬਦ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ, ਭਾਈ ਖਾਲਸਾ ਨੇ ਦੱਸਿਆ, ਇਸ ਮੌਕੇ ਤੇ ਬੋਲਦਿਆਂ ਸੰਤ ਸੁਖਵਿੰਦਰ ਸਿੰਘ ਜੀ ਜੋ ਭਾਰਤੀਆਂ ਕਿਸਾਨ ਮਜ਼ਦੂਰ ਯੂਨੀਅਨ ਦੇ ਕੋਰ ਕਮੇਟੀ ਮੈਂਬਰਾਂ ਹਨ ਨੇ ਪੰਜਾਬ ਪ੍ਰਧਾਨ ਦਿਲਬਾਗ ਸਿੰਘ ਗਿੱਲ,ਨੇਕ ਸਿੰਘ ਸਲਾਹਕਾਰ ਪੰਜਾਬ, ਸ੍ਰ ਦਾਰਾਂ ਸਿੰਘ ਤੇ ਭਾਈ ਬਲਦੇਵ ਸਿੰਘ ਤੋਂ ਇਲਾਵਾ ਸਮੂਹ ਆਏਂ ਕਿਸਾਨ ਸੰਘਰਸੀਆਂ ਨੂੰ ਜੀ ਆਇਆਂ ਆਖਿਆ ਅਤੇ ਸਪੱਸ਼ਟ ਕੀਤਾ ਕਿ ਇਸ ਵੇਲੇ ਪੰਜਾਬ ਸਰਕਾਰ ਤੇ ਸੈਂਟਰ ਸਰਕਾਰ ਨਾਲ ਟੱਕਰ ਲੈਣ ਲਈ ਸਮੂਹ ਕਿਸਾਨ ਜਥੇਬੰਦੀਆਂ ਦੀ ਆਗੂਆਂ ਵਿਚ ਇਕੱਤ੍ਰਤਾ ਹੋਣੀਂ ਸਮੇਂ ਅਤੇ ਲੋਕਾਂ ਦੀ ਮੰਗ ਹੈ, ਭਾਈ ਖਾਲਸਾ ਨੇ ਦੱਸਿਆ ਧਾਰਮਿਕ ਦੀਵਾਨ ਦੀਆਂ ਅੱਧੀ ਦਰਜਨ ਦੇ ਲਗਭਗ ਬੁਲਾਰਿਆਂ ਨੇ ਹਾਜ਼ਰੀ ਲਵਾਈ ਗਈ, ਸਮੂਹ ਧਾਰਮਿਕ ਬੁਲਾਰਿਆਂ ਤੇ ਕਿਸਾਨ ਆਗੂਆਂ ਨੂੰ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਵੱਲੋਂ ਸ੍ਰੀ ਪਾਓ ਦੇ ਕੇ ਨਿਵਾਜਿਆ ਗਿਆ ਅਤੇ ਗੁਰੂ ਕੇ ਲੰਗਰ ਅਟੁੱਟ ਵਰਤਾਏ ਗਏ ।

Leave a Reply

Your email address will not be published. Required fields are marked *