ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਤਹਿਤ ਲੜਕੀਆਂ ਨੂੰ ਦਿੱਤੀ ਜਾਵੇਗੀ 30 ਪ੍ਰਤੀਸ਼ਤ ਛੂਟ : ਇੰਜੀ.ਸੰਦੀਪ ਕੁਮਾਰ
ਗੁਰਦਾਸਪੁਰ, 28 ਮਈ (ਸਰਬਜੀਤ ਸਿੰਘ) – ਜਿਲ੍ਹਾ ਗੁਰਦਾਸਪੁਰ ਦਾ ਬੈਸਟ ਕੰਪਿਊਟਰ ਟ੍ਰੇਨਿੰਗ ਸੈਂਟਰ ਸੀ.ਬੀ.ਏ ਇਨਫੋਟੈਕ ਜਿਸ ਤੋਂ ਕੋਚਿੰਗ ਲੈ ਕੇ ਹੁਣ ਤੱਕ ਹਜ਼ਾਰਾਂ ਹੀ ਵਿਦਿਆਰਥੀ ਆਪਣੀ ਜਿੰਦਗੀ ਵਿਚ ਵਧੀਆ ਮੁਕਾਮ ਹਾਸਲ ਕਰ ਚੁੱਕੇ ਹਨ ਅਤੇ ਇਹਨਾਂ ਦੀਆਂ ਸੇਵਾਵਾਂ ਨਿਰੰਤਰ ਜਾਰੀ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੀ.ਬੀ.ਏ ਇਨਫੋਟੈਕ ਦੇ ਐਮ.ਡੀ ਇੰਜੀ ਸੰਦੀਪ ਕੁਮਾਰ ਨੇ ਦੱਸਿਆ ਕਿ ਸਕੂਲਾਂ ਵਿਚ ਹੋਣ ਜਾ ਰਹੀਆਂ ਗਰਮੀਆਂ ਦੀਆਂ ਛੁੱਟੀਆਂ ਦੇ ਮੱਦੇਨਜ਼ਰ ਸੀ.ਬੀ.ਏ ਇਨਫੋਟੈਕ ਵਲੋਂ ਕੰਪਿਊਟਰ ਅਤੇ ਆਈ.ਟੀ ਦੇ ਨਵੇਂ ਬੈਂਚ ਸ਼ੁਰੂ ਕੀਤੇ ਜਾ ਰਹੇ ਹਨ। ਜਿਸ ਵਿਚ ਸਾਡੇ ਮਾਹਿਰ ਅਧਿਆਪਕ ਵਿਦਿਆਰਥੀਆਂ ਨੂੰ ਅਵਲ ਦਰਜੇ ਦੀ ਕੋਚਿੰਗ ਦੇਣਗੇ। ਇੰਜੀ ਸੰਦੀਪ ਕੁਮਾਰ ਨੇ ਅੱਗੇ ਕਿਹਾ ਕਿ ਗਰਮੀਆਂ ਦੀਆਂ ਛੁੱਟੀਆਂ ਵਿਚ ਜਿੱਥੇ ਵਿਦਿਆਰਥੀ ਇਹ ਸੋਚਦੇ ਹਨ ਕਿ ਉਹ ਕੀ ਕਰਨਗੇ ਉਹਨਾਂ ਵਿਦਿਆਰਥੀਆਂ ਲਈ ਇਹ ਕੋਰਸ ਬਹੁਤ ਹੀ ਫਾਇਦੇਮੰਦ ਸਾਬਿਤ ਹੋਵੇਗਾ। ਇਸਦੇ ਨਾਲ ਹੀ ਜਿੱਥੇ ਵਿਦਿਆਰਥੀਆਂ ਨੂੰ ਕੰਪਿਊਟਰ ਦੇ ਬੇਸਿਕ ਕੋਰਸ ਤੋਂ ਲੈ ਕੇ ਸਾਰੇ ਕੋਰਸਾਂ ਦੀ ਕੋਚਿੰਗ ਦਿੱਤੀ ਜਾਵੇਗੀ ਉਥੇ ਨਾਲ ਹੀ ਆਈ.ਟੀ ਦੇ ਖੇਤਰ ਨਾਲ ਸਬੰਧਿਤ ਕੋਰਸ ਵੀ ਸੀ.ਬੀ.ਏ ਇਨਫੋਟੈਕ ਵਲੋਂ ਉਪਲੱਬਧ ਹਨ। ਇੰਜੀ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਵਾਰ ਸੀ.ਬੀ.ਏ ਇਨਫੋਟੈਕ ਵਲੋਂ ਇਕ ਅਹਿਮ ਉਪਰਾਲਾ ਕਰਦੇ ਹੋਏ ਬੇਟੀ ਬਚਾਓ, ਬੇਟੀ ਪੜਾਓ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਲੜਕੀਆਂ ਨੂੰ ਹਰ ਕੋਰਸ ਉਪਰ 30 ਪ੍ਰਤੀਸ਼ਤ ਛੂਟ ਦਿੱਤੀ ਜਾਵੇਗੀ। ਜਿਸਦਾ ਮੁੱਖ ਮਕਸਦ ਲੜਕੀਆਂ ਨੂੰ ਇਸ ਖੇਤਰ ਨਾਲ ਜੋੜਨਾ ਹੋਵੇਗਾ। ਇੰਜੀ.ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਛੋਟੇ ਬੱਚਿਆਂ ਤੋਂ ਲੈ ਕੇ ਹਰ ਉਮਰ ਤੱਕ ਦਾ ਵਿਅਕਤੀ ਜਾਂ ਵਿਦਿਆਰਥੀ ਕੋਚਿੰਗ ਲੈ ਸਕਦਾ ਹੈ ਅਤੇ ਆਪਣੀ ਜਿੰਦਗੀ ਵਿਚ ਅੱਗੇ ਵੱਧ ਸਕਦਾ ਹੈ। ਚਾਹਵਾਨ ਵਿਦਿਆਰਥੀ ਸੀ.ਬੀ.ਏ ਇਨਫੋਟੈਕ ਦੇ ਸੈਂਟਰ ਕਲਾਨੌਰ ਰੋਡ ਗੁਰਦਾਸਪੁਰ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।


