ਸਾਬਕਾ ਅਕਾਲੀ ਮੰਤਰੀ ਨਿਧੜਕ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਆਤਮਾ ਚਲਾਣੇ ਨੇ ਸਮੂਹ ਢੀਂਡਸਾ ਪਰਿਵਾਰ ਤੇ ਸਿੱਖ ਪੰਥ ਨੂੰ ਨਾ ਪੂਰਾ ਹੋਣ ਵਾਲ਼ਾ ਘਾਟਾ ਪਾਇਆ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ

ਗੁਰਦਾਸਪੁਰ, 29 ਮਈ ( ਸਰਬਜੀਤ ਸਿੰਘ)–ਸਾਬਕਾ ਅਕਾਲੀ ਮੰਤਰੀ, ਕੇਂਦਰੀ ਕੈਬਨਿਟ ਮੰਤਰੀ,ਰਾਜ ਸਭਾ ਮੈਂਬਰ ਤੇ ਨਿਧੜਕ ਪੰਥਕ ਆਗੂ ਸੁਖਦੇਵ ਸਿੰਘ ਢੀਂਡਸਾ ਦੇ ਆਤਮਾ ਚਲਾਣੇ ਤੇ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹਨਾਂ ਦੀ ਆਤਮਾ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਕਿਉਂਕਿ ਉਹਨਾਂ ਦੇ ਆਤਮ ਚਲਾਣੇ ਨੇ ਸਮੂਹ ਢੀਂਡਸਾ ਪਰਿਵਾਰ ਤੇ ਸਿੱਖ ਪੰਥ ਨੂੰ ਨਾਂ ਪੂਰਾ ਹੋਣ ਵਾਲ਼ਾ ਘਾਟਾ ਪਾਇਆ ਹੈ ਅਤੇ ਉਹਨਾਂ ਦੇ ਆਤਮ ਚਲਾਣੇ ਤੇ ਦੇਸ਼ ਦੇ ਕਈ ਉੱਚ ਨੇਤਾਵਾਂ ਤੋਂ ਮੁੱਖ ਮੰਤਰੀ ਪੰਜਾਬ, ਸ੍ਰ ਸੁਖਬੀਰ ਸਿੰਘ ਬਾਦਲ, ਭਾਈ ਮੋਹਕਮ ਸਿੰਘ ਜੀ, ਭਾਈ ਵੱਸਣ ਸਿੰਘ ਜਫਰਵਾਲ ਖਾੜਕੂ ਆਗੂ, ਭਾਈ ਮਨਾਵਾਂ ਸਮੇਤ ਹੋਰ ਧਾਰਮਿਕ ਸਿਆਸੀ ਅਤੇ ਸਮਾਜਿਕ ਲੋਕਾਂ ਵੱਲੋਂ ਜਿਥੇ ਪ੍ਰਵਾਰ ਨਾਲ ਦੁਖ ਦਾ ਪ੍ਰਗਟਾਵਾ ਕੀਤਾ, ਉਥੇ ਉਨ੍ਹਾਂ ਦੀ ਆਤਮਾ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਲਈ ਪਰਮਾਤਮਾ ਅੱਗੇ ਅਰਦਾਸ ਕੀਤੀ, ਇਹ ਵਿਚਾਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਸੀਨੀਅਰ ਆਗੂ ਭਾਈ ਸੁਖਦੇਵ ਸਿੰਘ ਫ਼ੌਜੀ ਜਗਰਾਉਂ ਲੁਧਿਆਣਾ, ਭਾਈ ਜੋਗਿੰਦਰ ਤੇ ਭਾਈ ਜਗਤਾਰ ਸਿੰਘ ਫਿਰੋਜ਼ਪੁਰ, ਭਾਈ ਸੁਰਿੰਦਰ ਸਿੰਘ ਆਦਮਪੁਰ ਜਲੰਧਰ, ਭਾਈ ਵਿਕਰਮ ਸਿੰਘ ਪੰਡੋਰੀ ਨਿੱਝਰ ਜਲੰਧਰ, ਭਾਈ ਦਿਲਬਾਗ ਸਿੰਘ ਬਾਗੀ ਗੁਰਦਾਸਪੁਰ, ਭਾਈ ਰਵਿੰਦਰ ਸਿੰਘ ਟੁੱਟਕਲਾ ਆਦਿ ਆਗੂਆਂ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਆਤਮਾ ਚਲਾਣੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਪ੍ਰਗਟ ਕੀਤੇ, ਇਹਨਾਂ ਫੈਡਰੇਸ਼ਨ ਨੇਤਾਵਾਂ ਨੇ ਕਿਹਾ ਸ੍ਰ ਸੁਖਦੇਵ ਸਿੰਘ ਢੀਂਡਸਾ ਜਿੰਨਾ ਦੀ ਪੂਰੀ ਜ਼ਿੰਦਗੀ ਅਕਾਲੀ ਸਿਆਸਤ ਨਾਲ ਜੁੜੀ ਹੋਈ ਹੈ ਅਤੇ ਕੁਝ ਸਮੇਂ ਤੋਂ ਉਹਨਾਂ ਦਾ ਬਾਦਲਕਿਆਂ ਨਾਲ ਸਿਆਸੀ ਤੋੜ ਵਿਛੋੜਾ ਹੋ ਗਿਆ ਸੀ ਅਤੇ ਰੱਜ ਕੇ ਬਾਦਲਾਂ ਵਿਰੁੱਧ ਅਕਾਲੀ ਸੁਧਾਰ ਲਹਿਰ ਦੇ ਆਗੂਆਂ ਨੂੰ ਭਰਵਾਂ ਸੰਯੋਗ, ਭਾਈ ਖਾਲਸਾ ਨੇ ਦੱਸਿਆ ਉਨ੍ਹਾਂ ਦੇ ਸਪੁੱਤਰ ਸ੍ਰ ਪਰਮਿੰਦਰ ਸਿੰਘ ਢੀਂਡਸਾ ਇਸ ਵੇਲੇ ਦੇਸ਼ ਦੀ ਸਿਆਸਤ ਵਿੱਚ ਪੂਰੀ ਤਰ੍ਹਾਂ ਸਰਗਰਮ ਹਨ ਅਤੇ ਹੁਣ ਉਹਨਾਂ ਤੇ ਵੱਡੀ ਜ਼ਿੰਮੇਵਾਰੀ ਆ ਗਈ, ਭਾਈ ਖਾਲਸਾ ਨੇ ਕਿਹਾ ਸਾਡੀ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਜਿਥੇ ਸ੍ਰ ਸੁਖਦੇਵ ਸਿੰਘ ਢੀਂਡਸਾ ਦੇ ਆਤਮਾ ਚਲਾਣੇ ਤੇ ਪ੍ਰਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੀ ਹੋਈ ਪਰਮਾਤਮਾ ਅੱਗੇ ਅਰਦਾਸ ਕਰਦੀ ਹੈ ਕਿ ਉਨ੍ਹਾਂ ਆਤਮਾ ਨੂੰ ਪ੍ਰਮਾਤਮਾ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪ੍ਰਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।

Leave a Reply

Your email address will not be published. Required fields are marked *