ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਦੀ ਯਾਦ ਵਿਚ ਸਲਾਨਾ ਜੋੜ ਮੇਲਾ 15 ਜੂਨ ਨੂੰ – ਭਾਈ ਵਿਰਸਾ ਸਿੰਘ

ਗੁਰਦਾਸਪੁਰ

ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਨੌਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵੱਡਾ ਗੁਰਮਤਿ ਸਮਾਗਮ ਅਤੇ ਜੋੜ ਮੇਲਾ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ਼ਹੀਦ ਬਾਬਾ ਜੀਵਨ ਸਿੰਘ ਜੀ ਤੇ ਸ਼ਹੀਦ ਬਾਬਾ ਨਿਬਾਹੂ ਸਿੰਘ ਦੀ ਯਾਦ ਵਿਚ ਸਲਾਨਾ ਜੋੜ ਮੇਲਾ 15 ਜੂਨ ਨੂੰ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ, ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਦੀ ਦੇਖ ਰੇਖ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ 13 ਜੂਨ ਨੂੰ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ ਜਿਨ੍ਹਾਂ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਅਤੇ ਦੀਵਾਨ ਸਮਾਪਤੀ ਤੋਂ ਉਪਰੰਤ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕੀਤਾ ਜਾਵੇਗਾ।‌ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਵੱਲੋਂ ਸਮੂਹ ਧਾਰਮਿਕ ਬੁਲਾਰਿਆਂ, ਸੰਤਾਂ ਮਹਾਪੁਰਸ਼ਾਂ ਤੇ ਮਹੱਲਾ ਖੇਡਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਸਲਾਨਾ ਜੋੜ ਮੇਲਾ ਦੇ ਮੁੱਖ ਪ੍ਰਬੰਧਕ ਜਥੇਦਾਰ ਬਾਬਾ ਬਲਦੇਵ ਸਿੰਘ ਮੁਸਤਫ਼ਾ ਪੁਰ ਨਾਲ ਸਮਾਗਮ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਲਾਨਾ ਜੋੜ ਮੇਲੇ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸਮਾਗਮ ਵਿੱਚ ਵੱਡੀ ਗਿਣਤੀ ਧਾਰਮਿਕ ਸਿਆਸੀ ਸਮਾਜਿਕ ਤੇ ਨਿਹੰਗ ਸਿੰਘ ਜਥੇਬੰਦੀਆਂ ਪਹੁੰਚ ਰਹੀਆਂ ਹਨ ਅਤੇ ਸ਼ਾਮ ਨੂੰ ਮਹੱਲਾ ਵੀ ਖੇਡਿਆ ਜਾਵੇਗਾ ਅਤੇ ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਟੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *