ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਜੀ ਗੁਰੂਆਂ ਵਾਲਾਂ ਪਿੰਡ ਸੰਗਵਾਂ ਵਿਖੇ ਸਲਾਨਾ ਸਮਾਗਮ 12 ਜੂਨ ਤੋਂ 14 ਤੱਕ ਬਹੁਤ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ- ਬਾਬਾ ਕੁਲਵੰਤ ਸਿੰਘ ਨਿਮਾਣਾ

ਤਰਨਤਾਰਨ

ਤਰਨਤਾਰਨ, ਗੁਰਦਾਸਪੁਰ, 31 ਮਈ ( ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗੁਰਦੁਆਰਾ ਗੁਰੂਆਂ ਵਾਲਾਂ ਇਤਿਹਾਸਕ ਯਾਦਗਾਰ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਪਿੰਡ ਸੰਗਵਾਂ ਨੇੜੇ ਪੱਟੀ ਜ਼ਿਲ੍ਹਾ ਤਰਨਤਾਰਨ ਵਿਖੇ ਸਲਾਨਾ ਸਮਾਗਮ 12 ਤੋਂ 14 ਜੂਨ ਤੱਕ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਦਲਪੰਥ ਬਾਬਾ ਬਿਧੀ ਚੰਦ ਦੇ ਮੁਖੀ ਜਥੇਦਾਰ ਬਾਬਾ ਅਵਤਾਰ ਸਿੰਘ ਜੀ ਦੀ ਦੇਖ ਰੇਖ ਅਤੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਦੇ ਨਾਲ ਨਾਲ ਸਮੂਹ ਨਗਰ ਦੀ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ, ਇਸ ਸਬੰਧੀ 12 ਜਨਵਰੀ ਨੂੰ ਦਲਪੰਥ ਵੱਲੋਂ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸਰਬਲੋਹ ਗ੍ਰੰਥ ਸਾਹਿਬ ਸਮੇਤ ਜਪੁਜੀ ਸਾਹਿਬ ਦੇ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਜਿੰਨਾ ਦੇ ਸੰਪੂਰਨ ਭੋਗ ਅਰਦਾਸ ਤੇ ਪਾਵਨ ਪਵਿੱਤਰ ਹੁਕਮ ਨਾਮੇ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ, ਦੀਵਾਨ ਸਮਾਪਤੀ ਤੋਂ ਉਪਰੰਤ ਸੰਪਰਦਾ ਬਾਬਾ ਬਿਧੀ ਚੰਦ ਜੀ ਦਲਪੰਥ ਦੇ ਮੁੱਖੀ ਜਥੇਦਾਰ ਬਾਬਾ ਅਵਤਾਰ ਸਿੰਘ ਜੀ ਅਗਵਾਈ ਹੇਠ ਅਕਾਲ ਪੁਰਖ ਦੀਆਂ ਲਾਡਲੀਆਂ ਨਿਹੰਗ ਸਿੰਘ ਫ਼ੌਜਾਂ ਵੱਲੋਂ ਸ਼ਾਨਦਾਰ ਮਹੱਲੇ ਦਾ ਪ੍ਰਦਰਸ਼ਨ ਕਰਕੇ ਨੌਜਵਾਨ ਪੀੜ੍ਹੀ ਨੂੰ ਸਿੱਖੀ ਦੇ ਸੁਨਹਿਰੀ ਪੁਰਾਤਨ ਵਿਰਸੇ ਇਤਿਹਾਸ ਨਾਲ ਜੋੜਿਆ ਜਾਵੇਗਾ, ਸਮੂਹ ਧਾਰਮਿਕ ਬੁਲਾਰਿਆਂ ਸੰਤਾਂ ਮਹਾਪੁਰਸ਼ਾਂ ਤੇ ਮਹੱਲਾ ਖੇਡਣ ਵਾਲੀਆਂ ਨਿਹੰਗ ਸਿੰਘ ਫ਼ੌਜਾਂ ਨੂੰ ਜਥੇਦਾਰ ਬਾਬਾ ਅਵਤਾਰ ਸਿੰਘ ਜੀ ਸੁਰਸਿੰਘ ਵਾਲੇ ਸਨਮਾਨ ਕਰਨਗੇ, ਇਸ ਸਲਾਨਾ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਧਾਰਮਿਕ ਸਿਆਸੀ ਸਮਾਜਿਕ ਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂ ਤੇ ਕਾਰਸੇਵਾ ਵਾਲੇ ਮਹਾਂਪੁਰਸ਼ ਪਹੁੰਚ ਰਹੇ ਹਨ, ਸਥਾਨਕ ਸੰਗਤਾਂ ਵਿੱਚ ਇਸ ਸਮਾਗਮ ਸਬੰਧੀ ਬਹੁਤ ਸ਼ਰਧਾ ਵਿਖਾਈ ਜਾ ਰਹੀ, ਗੁਰੂ ਕੇ ਲੰਗਰ ਦੇਗਾਂ ਸਰਦਾਈਆ ਅਤੁੱਟ ਵਰਤਾਏ ਜਾਣਗੇ, ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ ਨੇ ਇਸ ਅਸਥਾਨ ਦੇ ਮੌਜੂਦਾ ਮਹੰਤ ਤੇ ਹੈਡ ਗ੍ਰੰਥੀ ਭਾਈ ਕੁਲਵੰਤ ਸਿੰਘ ਨਿਮਾਣਾ ਨਾਲ ਸਮਾਗਮ ਸਬੰਧੀ ਜਾਣਕਾਰੀ ਹਾਸਲ ਕਰਨ ਤੋਂ ਉਪਰੰਤ ਉਪਰੰਤ ਇੱਕ ਲਿਖਤੀ ਪ੍ਰੈਸ ਬਿਆਨ ਰਾਹੀਂ ਦਿੱਤੀ, ਉਹਨਾਂ ਭਾਈ ਖਾਲਸਾ ਨੇ ਦੱਸਿਆ ਸਮਾਗਮ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਅਤੇ ਸੰਗਤਾਂ ਦੇ ਵਹੀਕਲਾ ਲਈ ਪਾਰਕ, ਰਹਾਇਸ਼ ਤੇ ਲੰਗਰਾਂ ਆਦਿ ਦੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਬਾਬਾ ਨਿਮਾਣਾ ਨੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਆਪਣੇ ਪ੍ਰਵਾਰਾਂ ਸਮੇਤ ਸਮਾਗਮ ਵਿੱਚ ਸ਼ਾਮਲ ਹੋ ਕੇ ਆਪਣੇ ਮਨੁੱਖੀ ਜੀਵਨ ਨੂੰ ਸਫ਼ਲ ਬਣਾਉਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ ।

Leave a Reply

Your email address will not be published. Required fields are marked *